ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਤੇ ਨਿਰਜਲਾ ਇਕਾਦਸ਼ੀ ਨੂੰ ਸਮਰਪਿਤ ਛਬੀਲ ਲੰਗਰ ਦਾ ਆਯੋਜਨ

ਛੋਲੇ ਅਤੇ ਕੜਾਹ ਪ੍ਰਸ਼ਾਦ ਦਾ ਲੰਗਰ ਲਗਾਇਆ ਗਿਆ

ਚੰਡੀਗੜ੍ਹ 17 ਜੂਨ, 2026: ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ (Sri Guru Arjan Dev Ji) ਦੀ ਅਦੁੱਤੀ ਸ਼ਹਾਦਤ ਅਤੇ ਨਿਰਜਲਾ ਇਕਾਦਸ਼ੀ ਨੂੰ ਸਮਰਪਿਤ, ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਨੇ ਅੱਜ ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਵਿਖੇ ਛੋਲੇ ਅਤੇ ਕੜਾਹ ਪ੍ਰਸ਼ਾਦ ਦਾ ਛਬੀਲ (ਲੰਗਰ) ਦਾ ਆਯੋਜਨ ਕੀਤਾ। ਇਸ ਨੇਕ ਕਾਰਜ ਰਾਹੀਂ ਸੰਗਤ ਦੀ ਸੇਵਾ ਕਰਦੇ ਹੋਏ, ਵਿਭਾਗ ਦੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਲਗਭਗ ਪੰਜ ਘੰਟੇ ਪੂਰੀ ਸ਼ਰਧਾ ਅਤੇ ਲਗਨ ਨਾਲ ਲੋਕਾਂ ਨੂੰ ਠੰਡਾ ਮਿੱਠਾ ਪਾਣੀ, ਕੜਾਹ ਪ੍ਰਸ਼ਾਦ ਅਤੇ ਛੋਲੇ ਵੰਡੇ।

ਵਿਸ਼ੇਸ਼ ਸਕੱਤਰ-ਕਮ-ਡਾਇਰੈਕਟਰ ਸ੍ਰੀ ਪੁਨੀਤ ਗੋਇਲ ਅਤੇ ਡਿਪਟੀ ਸਕੱਤਰ ਸ੍ਰੀ ਦੀਪਾਂਕਰ ਗਰਗ ਨੇ ਇਸ ਲੋਕ ਭਲਾਈ ਕਾਰਜ ਵਿੱਚ ਵਿਭਾਗ ਦੀ ਅਗਵਾਈ ਕੀਤੀ। ਇਸ ਮੌਕੇ ਵਿਭਾਗ ਦੇ ਵਧੀਕ ਡਾਇਰੈਕਟਰ ਰਣਦੀਪ ਸਿੰਘ ਆਹਲੂਵਾਲੀਆ, ਸੰਯੁਕਤ ਡਾਇਰੈਕਟਰ ਇਸ਼ਵਿੰਦਰ ਸਿੰਘ ਗਰੇਵਾਲ, ਪ੍ਰੀਤ ਕੰਵਲ ਸਿੰਘ ਅਤੇ ਮਨਵਿੰਦਰ ਸਿੰਘ, ਡਿਪਟੀ ਡਾਇਰੈਕਟਰ ਨਵਦੀਪ ਸਿੰਘ ਗਿੱਲ ਅਤੇ ਸ਼ੇਰਜੰਗ ਸਿੰਘ ਹੁੰਦਲ ਸਮੇਤ ਵਿਭਾਗ ਦੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸੰਗਤ ਦੀ ਸ਼ਰਧਾ ਨਾਲ ਸੇਵਾ ਕੀਤੀ।

ਇਸ ਨੇਕ ਕਾਰਜ ਵਿੱਚ ਵੱਡੀ ਗਿਣਤੀ ਵਿੱਚ ਮੀਡੀਆ ਕਰਮੀਆਂ ਨੇ ਵੀ ਆਪਣੀ ਹਾਜ਼ਰੀ ਦਰਜ ਕਰਵਾਈ। ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਚੱਲੀ ਲੰਗਰ ਸੇਵਾ ਦੌਰਾਨ, ਸੰਗਤ ਨੇ ਪੰਜਵੇਂ ਗੁਰੂ, ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਸ਼ਬਦ ਕੀਰਤਨ ਰਾਹੀਂ ਆਤਮਿਕ ਅਨੰਦ ਪ੍ਰਾਪਤ ਕੀਤਾ।

Read More: ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਫਰੀਦਾਬਾਦ ਐਨਆਈਟੀ ਵਿਧਾਨ ਸਭਾ ਹਲਕੇ ਦੇ ਵਸਨੀਕਾਂ ਨੂੰ ਕਰੋੜਾਂ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਦਿੱਤਾ ਤੋਹਫ਼ਾ

ਵਿਦੇਸ਼

Scroll to Top