ਚੰਡੀਗੜ੍ਹ, 23 ਮਈ, 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਨੇ ਆਪਣੇ ਸੰਬੋਧਨ ‘ਚ ਕਿਹਾ ਕਿ ਮੈਂ ਜਿੰਨੀ ਸੇਵਾ ਕਰ ਸਕਦਾ ਸੀ, ਉਹ ਕੀਤੀ ਹੈ। ਅੱਜ ਕਰਤਾਰਪੁਰ ਸਾਹਿਬ ਸਾਡੇ ਸਾਹਮਣੇ ਹੈ।ਪ੍ਰਧਾਨ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਲੰਗਰ ਨੂੰ ਟੈਕਸ ਤੋਂ ਮੁਕਤ ਕੀਤਾ ਹੈ। ਪਹਿਲਾਂ ਦੀਆਂ ਸਰਕਾਰਾਂ ਵੀ ਅਜਿਹਾ ਕਰ ਸਕਦੀਆਂ ਸਨ।
ਇਸ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਵਿੱਚ ਵਿਦੇਸ਼ਾਂ ਤੋਂ ਸ਼ਰਧਾਲੂ ਦਾਨ ਨਹੀਂ ਦੇ ਸਕਦੇ ਸਨ ਪਰ ਮੋਦੀ (PM Modi) ਨੇ ਇਸ ਦੇ ਨਿਯਮਾਂ ਵਿੱਚ ਢਿੱਲ ਦਿੱਤੀ। ਅੱਜ ਕੋਈ ਵੀ ਗੁਰਦੁਆਰੇ ਦੀ ਸੇਵਾ ਕਰ ਸਕਦਾ ਹੈ। ਇਹ ਮੋਦੀ ਸਰਕਾਰ ਹੀ ਹੈ ਜਿਸ ਨੇ ਸ਼ਾਹਿਬਜਾਦਿਆਂ ਲਈ ਵੀਰ ਬਾਲ ਦਿਵਸ ਦਾ ਐਲਾਨ ਕੀਤਾ ਹੈ, ਪਰ ਕੁਝ ਲੋਕ ਸਮਝ ਨਹੀਂ ਪਾ ਰਹੇ ਹਨ ਕਿ ਵੀਰ ਬਾਲ ਦਿਵਸ ਐਲਾਨਣ ਦਾ ਕੀ ਅਰਥ ਹੈ। ਮੈਂ ਹੈਰਾਨ ਹਾਂ ਕਿ ਪੰਜਾਬ ‘ਚ ਵੀ ਕੁਝ ਲੋਕ ਇਸ ਗੱਲ ਨੂੰ ਨਹੀਂ ਸਮਝਦੇ।
ਉਨ੍ਹਾਂ ਕਿਹਾ ਕਿ ਅਸੀਂ ਵੀਰ ਬਾਲ ਦਿਵਸ ਦੇ ਰੂਪ ਵਿੱਚ ਦੇਸ਼ ਭਰ ਵਿੱਚ ਸ਼ਾਹਿਬਜਾਦਿਆਂ ਦੀ ਸ਼ਹਾਦਤ ਦਾ ਸੰਦੇਸ਼ ਫੈਲਾਉਣ ਦੀ ਕੋਸ਼ਿਸ਼ ਕੀਤੀ। ਜੇਕਰ ਪੰਜਾਬ ਦੇ ਲੋਕ ਇਸ ਗੱਲ ਨੂੰ ਨਹੀਂ ਸਮਝਦੇ ਤਾਂ ਇਸ ਤੋਂ ਵੱਧ ਦੁਖਦਾਈ ਹੋਰ ਕੀ ਹੋ ਸਕਦਾ ਹੈ।