Budget

ਸਾਡੀ ਸਰਕਾਰ ਨੇ “ਆਮ ਲੋਕਾਂ ਦਾ ਬਜਟ” ਪੇਸ਼ ਕੀਤਾ, ਜਨਤਾ ‘ਤੇ ਨਹੀਂ ਲਗਾਇਆ ਕੋਈ ਨਵਾਂ ਟੈਕਸ: CM ਮਾਨ

ਚੰਡੀਗੜ੍ਹ,10 ਮਾਰਚ 2023: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਵਿੱਤੀ ਸਾਲ 2023-24 ਦਾ ਬਜਟ (Budget) ਪੇਸ਼ ਕੀਤਾ। ਜਿਸ ਵਿੱਚ ਖੇਤੀਬਾੜੀ, ਸਿੱਖਿਆ ਅਤੇ ਸਿਹਤ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ। ਬਜਟ ‘ਤੇ ਮੁੱਖ ਮੰਤਰੀ ਮਾਨ ਨੇ ਟਵੀਟ ਕੀਤਾ ਕਿ ਅੱਜ ਸਾਡੀ ਸਰਕਾਰ ਨੇ “ਆਮ ਲੋਕਾਂ ਦਾ ਬਜਟ” ਪੇਸ਼ ਕੀਤਾ ਹੈ, ਜਿਸ ‘ਚ ਜਨਤਾ ‘ਤੇ ਕੋਈ ਨਵਾਂ ਟੈਕਸ ਨਹੀਂ ਲਗਾਇਆ ਗਿਆ ਹੈ। ਬਜਟ ‘ਚ ਸਿਹਤ, ਸਿੱਖਿਆ, ਖੇਤੀਬਾੜੀ, ਰੁਜ਼ਗਾਰ ਅਤੇ ਵਪਾਰ ‘ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ। ਉਨ੍ਹਾਂ ਵਿੱਤ ਮੰਤਰੀ ਹਰਪਾਲ ਚੀਮਾ ਨੂੰ ਲੋਕ ਪੱਖੀ ਬਜਟ ਤਿਆਰ ਕਰਨ ਲਈ ਵੀ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਰੰਗਲਾ ਪੰਜਾਬ ਬਣਾਉਣ ਵੱਲ ਵਧ ਰਹੇ ਹਾਂ |

Scroll to Top