corona virus

ਪੰਜਾਬ ‘ਚ ਲਗਤਾਰ ਵੱਧ ਰਿਹੈ ਕੋਰੋਨਾ ਵਾਇਰਸ ਦਾ ਪ੍ਰਕੋਪ, ਪੜ੍ਹੋ ਪੂਰੀ ਰਿਪੋਰਟ

ਚੰਡੀਗੜ੍ਹ 02 ਜੁਲਾਈ 2022: ਦੇਸ਼ ਭਰ ‘ਚ ਕੋਰੋਨਾ ਵਾਇਰਸ (corona virus) ਦੇ ਮਾਮਲੇ ਵਧਣੇ ਸ਼ੁਰੂ ਹੋ ਗਏ ਹਨ | ਇਸਦੇ ਨਾਲ ਹੀ ਪੰਜਾਬ (Punjab) ਵਿੱਚ ਵੀ ਇੱਕ ਵਾਰ ਫਿਰ ਤੋਂ ਕਰੋਨਾ ਵਾਇਰਸ ਦੇ ਮਾਮਲਿਆਂ ‘ਚ ਤੇਜ਼ੀ ਆਈ ਹੈ | ਲੁਧਿਆਣਾ ਅਤੇ ਬਠਿੰਡਾ ਵਿੱਚ ਕੋਰੋਨਾ ਮਾਮਲਿਆਂ ਤੇਜੀ ਨਾਲ ਵੱਧ ਰਹੇ ਹਨ । ਲੁਧਿਆਣਾ ਵਿੱਚ 40 ਅਤੇ ਬਠਿੰਡਾ ਵਿੱਚ 37 ਨਵੇਂ ਕੇਸ ਸਾਹਮਣੇ ਆਏ ਹਨ। ਇਸ ਦੌਰਾਨ ਪੰਜਾਬ ਵਿੱਚ ਕੋਰੋਨਾ ਦੇ 195 ਐਕਟਿਵ ਕੇਸ ਹਨ।

ਜ਼ਿਕਰਯੋਗ ਹੈ ਕਿ 01 ਜੁਲਾਈ ਤੱਕ ਕੋਰੋਨਾ ਵਾਇਰਸ (corona virus) ਦੇ 200 ਮਰੀਜ਼ ਸਾਹਮਣੇ ਆ ਚੁੱਕੇ ਹਨ। ਜਾਣਕਾਰੀ ਮੁਤਾਬਕ ਪਿਛਲੇ ਤਿੰਨ ਮਹੀਨਿਆਂ ‘ਚ ਕੋਰੋਨਾ ਵਾਇਰਸ ਕਾਰਨ 30 ਲੋਕਾਂ ਦੀ ਮੌਤ ਹੋ ਚੁੱਕੀ ਹੈ।ਲੁਧਿਆਣਾ ਵਿੱਚ 4088 ਸੈਂਪਲ ਲਏ ਗਏ ਸਨ, ਜਿਨ੍ਹਾਂ ਵਿੱਚ 40 ਨਵੇਂ ਮਰੀਜ਼ ਸਾਹਮਣੇ ਆਏ ਹਨ।

ਇਸਦੇ ਨਾਲ ਹੀ ਬਠਿੰਡਾ ਵਿੱਚ 284 ਸੈਂਪਲ ਲਏ ਗਏ ਸਨ, ਜਿਨ੍ਹਾਂ ਵਿੱਚ 37 ਮਰੀਜ਼ ਕੋਰੋਨਾ ਸੰਕਰਮਿਤ ਪਾਏ ਗਏ ਹਨ। ਮੋਹਾਲੀ ਵਿੱਚ 635 ਸੈਂਪਲ ਲਏ ਗਏ ਹਨ, ਜਿਨ੍ਹਾਂ ਵਿੱਚੋਂ 28 ਨਵੇਂ ਮਰੀਜ਼, ਜਲੰਧਰ ਵਿੱਚ 1769 ਅਤੇ 19 ਨਵੇਂ ਮਰੀਜ਼ ਅਤੇ ਪਟਿਆਲਾ ਵਿੱਚ 367 ਸੈਂਪਲ ਲਏ ਗਏ ਹਨ, ਜਿਨ੍ਹਾਂ ਵਿੱਚੋਂ 17 ਨਵੇਂ ਮਰੀਜ਼ ਕੋਰੋਨਾ ਵਾਇਰਸ ਦੇ ਪਾਏ ਗਏ ਹਨ। ਜ਼ਿਕਰਯੋਗ ਹੈ ਕਿ 1 ਜੁਲਾਈ ਤੱਕ ਕੋਰੋਨਾ ਵਾਇਰਸ ਕਾਰਨ ਕੁੱਲ 8,96,349 ਸੈਂਪਲ ਲਏ ਗਏ ਹਨ, ਜਿਨ੍ਹਾਂ ‘ਚੋਂ 4105 ਨਵੇਂ ਮਰੀਜ਼ ਸਾਹਮਣੇ ਆਏ ਹਨ।

Scroll to Top