July 5, 2024 7:16 pm
Jaahnavi Kandula

ਅਮਰੀਕਾ ‘ਚ ਭਾਰਤੀ ਵਿਦਿਆਰਥੀ ਦੀ ਮੌਤ ‘ਤੇ ਰੋਸ, ਬਾਇਡਨ ਪ੍ਰਸ਼ਾਸਨ ਨੇ ਤੁਰੰਤ ਕਾਰਵਾਈ ਦਾ ਦਿੱਤਾ ਭਰੋਸਾ

ਚੰਡੀਗੜ੍ਹ, 14 ਸਤੰਬਰ 2023: ਇਸ ਸਾਲ ਜਨਵਰੀ ‘ਚ ਭਾਰਤੀ ਵਿਦਿਆਰਥੀ ਜਾਹਨਵੀ ਕੰਦੂਲਾ (Jaahnavi Kandula) ਦੀ ਸਿਆਟਲ ‘ਚ ਤੇਜ਼ ਰਫਤਾਰ ਪੁਲਿਸ ਦੀ ਗਸ਼ਤ ਕਰ ਰਹੀ ਕਾਰ ਨੇ ਟੱਕਰ ਮਾਰ ਦਿਤੀ ਸੀ, ਜਿਸਦੇ ਮੌਕੇ ‘ਤੇ ਹੀ ਮੌਤ ਹੋ ਗਈ ਸੀ। ਇਸ ਮਾਮਲੇ ਨੂੰ ਲੈ ਕੇ ਬਾਇਡਨ ਪ੍ਰਸ਼ਾਸਨ ਨੇ ਭਾਰਤ ਸਰਕਾਰ ਨੂੰ ਭਰੋਸਾ ਦਿੱਤਾ ਹੈ ਕਿ ਇਸ ਦੀ ਤੁਰੰਤ ਜਾਂਚ ਕੀਤੀ ਜਾਵੇਗੀ ਅਤੇ ਇਸ ਲਈ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਨੂੰ ਕਾਨੂੰਨ ਦੇ ਕਟਹਿਰੇ ‘ਚ ਲਿਆਂਦਾ ਜਾਵੇਗਾ। ਭਾਰਤ ਨੇ ਅਮਰੀਕੀ ਅਧਿਕਾਰੀਆਂ ਦੇ ਸਾਹਮਣੇ ਪੁਲਿਸ ਮੁਲਾਜ਼ਮ ਦੀ ਬਾਡੀ ਕੈਮਰੇ ‘ਚ ਕੈਦ ਹੋਈ ਵੀਡੀਓ ‘ਤੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ।

ਭਾਰਤੀ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਵਾਸ਼ਿੰਗਟਨ ਵਿਚ ਉੱਚ ਪੱਧਰ ‘ਤੇ ਇਹ ਮੁੱਦਾ ਜ਼ੋਰਦਾਰ ਢੰਗ ਨਾਲ ਉਠਾਇਆ ਅਤੇ ਕੰਦੂਲਾ ਦੇ ਕਤਲ ਅਤੇ ਵਾਸ਼ਿੰਗਟਨ ਰਾਜ ਦੇ ਸਿਆਟਲ ਵਿਚ ਪੁਲਿਸ ਅਧਿਕਾਰੀ ਦੇ ਇਤਰਾਜਯੋਗ ਵਤੀਰੇ ‘ਤੇ ਤੁਰੰਤ ਕਾਰਵਾਈ ਕਰਨ ਦੀ ਮੰਗ ਕੀਤੀ, ਜਿਸ ਤੋਂ ਬਾਅਦ ਅਮਰੀਕੀ ਸਰਕਾਰ ਹਰਕਤ ਵਿਚ ਆ ਗਈ।

ਦਰਅਸਲ ਜਾਹਨਵੀ ਕੰਦੂਲਾ (Jaahnavi Kandula) 23 ਦੀ ਜਨਵਰੀ ਵਿੱਚ ਮੌਤ ਹੋ ਗਈ ਸੀ ਜਦੋਂ ਉਸਨੂੰ ਅਧਿਕਾਰੀ ਕੇਵਿਨ ਡੇਵ ਦੁਆਰਾ ਪੁਲਿਸ ਦੀ ਕਾਰ ਨਾਲ ਟੱਕਰ ਮਾਰ ਦਿੱਤੀ ਸੀ। ਪੁਲਿਸ ਕਰਮਚਾਰੀ ਡੇਨੀਅਲ Daniel Orderer ਦਾ ਜਾਹਨਵੀ ਦੀ ਮੌਤ ਦਾ ਮਜ਼ਾਕ ਉਡਾਉਂਦੇ ਹੋਏ ਇੱਕ ਵੀਡੀਓ ਸਾਹਮਣੇ ਆਇਆ ਸੀ ਅਤੇ ਇਸ ਸ਼ਰਮਨਾਕ ਘਟਨਾ ਨੂੰ ਵੀਡੀਓ ਵਿੱਚ ਰਿਕਾਰਡ ਕੀਤਾ ਗਿਆ ਸੀ।

ਅਮਰੀਕੀ ਸੰਸਦ ਮੈਂਬਰਾਂ ਅਤੇ ਭਾਰਤੀ-ਅਮਰੀਕੀਆਂ ਨੇ ਕੰਦੂਲਾ ਦੀ ਮੌਤ ‘ਤੇ ਗੁੱਸਾ ਜ਼ਾਹਰ ਕੀਤਾ ਹੈ। ਅਮਰੀਕੀ ਪ੍ਰਸ਼ਾਸਨ ਨੇ ਭਾਰਤ ਸਰਕਾਰ ਨੂੰ ਇਸ ਘਟਨਾ ਦੀ ਜਲਦੀ ਜਾਂਚ ਕਰਨ ਅਤੇ ਇਸ ਲਈ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਉਣ ਦਾ ਭਰੋਸਾ ਦਿੱਤਾ ਹੈ।

ਦੱਸਿਆ ਜਾ ਰਿਹਾ ਹੈ ਕਿ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਰਾਜਦੂਤ ਅਤੇ ਭਾਰਤ ਸਰਕਾਰ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਨੇ ਪੂਰੀ ਘਟਨਾ ਨੂੰ ਗੰਭੀਰਤਾ ਨਾਲ ਲਿਆ ਹੈ। ਉਹ ਇਹ ਯਕੀਨੀ ਬਣਾਉਣ ਲਈ ਵਾਸ਼ਿੰਗਟਨ ਡੀਸੀ ਤੋਂ ਜਾਂਚ ਦੀ ਨਿਗਰਾਨੀ ਕਰ ਰਹੇ ਹਨ ਕਿ ਲੋੜੀਂਦੀ ਜਵਾਬਦੇਹੀ ਹੈ।