ਬੁਢਾਪਾ ਪੈਨਸ਼ਨ

23 ਲੱਖ ਤੋਂ ਵੱਧ ਲਾਭਪਾਤਰੀ ਬਜ਼ੁਰਗਾਂ ਨੂੰ ਬੁਢਾਪਾ ਪੈਨਸ਼ਨ ਦਾ ਲਾਭ ਮਿਲਿਆ: ਡਾ. ਬਲਜੀਤ ਕੌਰ

ਚੰਡੀਗੜ੍ਹ, 01 ਅਕਤੂਬਰ 2025: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਬੁਢਾਪਾ ਪੈਨਸ਼ਨ ਯੋਜਨਾ ਦੇ ਅਧੀਨ ਅਗਸਤ 2025 ਤੱਕ 2055.05 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਮਿਆਦ ਦੌਰਾਨ 23.09 ਲੱਖ ਬਜ਼ੁਰਗ ਲਾਭਪਾਤਰੀਆਂ ਨੇ ਯੋਜਨਾ ਦਾ ਲਾਭ ਪ੍ਰਾਪਤ ਕੀਤਾ। ਉਨ੍ਹਾਂ ਕਿਹਾ ਕਿ ਚਾਲੂ ਵਿੱਤੀ ਸਾਲ ਲਈ ਸੂਬਾ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਲਈ 4100 ਕਰੋੜ ਰੁਪਏ ਦਾ ਬਜਟ ਉਪਲਬੱਧ ਕਰਵਾਇਆ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਬਜ਼ੁਰਗਾਂ ਦੀ ਪੈਨਸ਼ਨ ‘ਚ ਕੋਈ ਵੀ ਦੇਰੀ ਜਾਂ ਰੁਕਾਵਟ ਬਰਦਾਸ਼ਤ ਨਹੀਂ ਕੀਤੀ ਜਾਵੇਗੀ।” ਉਨ੍ਹਾਂ ਨੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਬਜ਼ੁਰਗਾਂ ਦੀ ਪੈਨਸ਼ਨ ਨਿਰਧਾਰਤ ਸਮੇਂ ਅਨੁਸਾਰ ਜਮ੍ਹਾ ਹੋਣੀ ਚਾਹੀਦੀ ਹੈ। ਪੈਨਸ਼ਨ ਜਾਰੀ ਕਰਨ ‘ਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਜਾਂ ਦੇਰੀ ਹੋਣ ਦੀ ਸੂਰਤ ‘ਚ ਜਿੰਮੇਵਾਰ ਅਧਿਕਾਰੀ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ |

ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਮਾਜਿਕ ਸੁਰੱਖਿਆ ਯੋਜਨਾਵਾਂ ਬਜ਼ੁਰਗਾਂ ਦੀ ਸਮਾਜਿਕ ਅਤੇ ਆਰਥਿਕ ਸੁਰੱਖਿਆ ਦਾ ਬੁਨਿਆਦੀ ਸਹਾਰਾ ਹਨ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਹਰ ਇਕ ਹੱਕਦਾਰ ਤੱਕ ਇਹ ਸਹੂਲਤ ਬਿਨਾਂ ਰੁਕਾਵਟ ਪਹੁੰਚੇ।

Read More: ਡਾ. ਬਲਜੀਤ ਕੌਰ ਨੇ ਕੀਤਾ ਵੱਡਾ ਐਲਾਨ, ਸ਼ੁਰੂ ਹੋਵੇਗੀ ਹੁਣ ਇਹ ਸਕੀਮ

Scroll to Top