Punjab News

ਪੰਜਾਬ ਦੇ 852 ਸਰਕਾਰੀ ਸਕੂਲਾਂ ਦੇ ਨਵੀਨੀਕਰਨ 17.44 ਕਰੋੜ ਰੁਪਏ ਤੋਂ ਵੱਧ ਫੰਡ ਜਾਰੀ

ਚੰਡੀਗੜ੍ਹ, 08 ਜਨਵਰੀ 2026: ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸੂਬੇ ਦੇ 852 ਸਰਕਾਰੀ ਸਕੂਲਾਂ ‘ਚ ਨਵੀਨੀਕਰਨ ਕਾਰਜਾਂ ਲਈ 17.44 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕੀਤੀ ਹੈ। ਇਸਦਾ ਉਦੇਸ਼ ਅਕਾਦਮਿਕ ਵਿਕਾਸ ਲਈ ਵਿਦਿਆਰਥੀਆਂ ਨੂੰ ਉਸਾਰੂ ਅਤੇ ਢੁਕਵਾਂ ਮਾਹੌਲ ਦੇਣਾ ਹੈ।

ਇਸ ਸੰਬੰਧੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਵਿਭਾਗ ਨੇ ਪੰਜਾਬ ਭਰ ‘ਚ ਫੰਡਾਂ ਦੀ ਬਰਾਬਰ ਵੰਡ ਨੂੰ ਯਕੀਨੀ ਬਣਾਇਆ ਹੈ।ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਨੂੰ 1.58 ਕਰੋੜ ਰੁਪਏ, ਲੁਧਿਆਣਾ ਨੂੰ 1.50 ਕਰੋੜ, ਮਾਲੇਰਕੋਟਲਾ ਨੂੰ 15.75 ਲੱਖ, ਮਾਨਸਾ ਨੂੰ 61.11 ਲੱਖ, ਮੋਗਾ ਨੂੰ 32.74 ਲੱਖ , ਸ੍ਰੀ ਮੁਕਤਸਰ ਸਾਹਿਬ ਨੂੰ 46.47 ਲੱਖ, ਬਰਨਾਲਾ ਨੂੰ 44.64 ਲੱਖ ਰੁਪਏ, ਬਠਿੰਡਾ ਨੂੰ 76.02 ਲੱਖ, ਫਰੀਦਕੋਟ ਨੂੰ 50.31 ਲੱਖ, ਫਤਿਹਗੜ੍ਹ ਸਾਹਿਬ ਨੂੰ 23.22 ਲੱਖ, ਫਾਜ਼ਿਲਕਾ ਨੂੰ 1.13 ਕਰੋੜ ਰੁਪਏ, ਫਿਰੋਜ਼ਪੁਰ ਨੂੰ 40.41 ਲੱਖ, ਗੁਰਦਾਸਪੁਰ ਨੂੰ 1.18 ਕਰੋੜ ਤੋਂ ਵੱਧ, ਹੁਸ਼ਿਆਰਪੁਰ ਨੂੰ 97.44 ਲੱਖ, ਜਲੰਧਰ ਨੂੰ 97.41 ਲੱਖ, ਕਪੂਰਥਲਾ ਨੂੰ 20.52 ਲੱਖ, ਪਠਾਨਕੋਟ ਨੂੰ 37.11 ਲੱਖ ਰੁਪਏ, ਪਟਿਆਲਾ ਨੂੰ 1.50 ਕਰੋੜ ਰੁਪਏ, ਰੂਪਨਗਰ ਨੂੰ 78.14 ਲੱਖ ਰੁਪਏ, ਐਸ.ਬੀ.ਐਸ.ਨਗਰ ਨੂੰ 25.29 ਲੱਖ, ਸੰਗਰੂਰ ਨੂੰ 2.45 ਕਰੋੜ , ਐਸ.ਏ.ਐਸ. ਨਗਰ (ਮੋਹਾਲੀ) ਨੂੰ 42.87 ਲੱਖ ਰੁਪਏ ਅਤੇ ਤਰਨ ਤਾਰਨ ਨੂੰ 59.49 ਲੱਖ ਰੁਪਏ ਜਾਰੀ ਕੀਤੇ ਹਨ।

ਹਰਜੋਤ ਸਿੰਘ ਬੈਂਸ ਨੇ ਸਾਰੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਸੈਕੰਡਰੀ) ਨੂੰ ਹੁਕਮ ਦਿੱਤੇ ਹਨ ਕਿ ਉਹ ਇਹ ਰਕਮ ਸਿੱਧੀ ਸਬੰਧਤ ਸਕੂਲ ਪ੍ਰਬੰਧਨ ਕਮੇਟੀਆਂ ਦੇ ਬੈਂਕ ਖਾਤਿਆਂ ‘ਚ ਭੇਜੀ ਜਾਵੇ | ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਾਫ਼-ਸੁਥਰਾ ਅਤੇ ਸੰਗਠਿਤ ਸਕੂਲ ਵਾਤਾਵਰਣ ਬੱਚਿਆਂ ਦੀ ਇਕਾਗਰਤਾ ਅਤੇ ਸਿੱਖਣ- ਸਮਰੱਥਾ ਨੂੰ ਸਿੱਧੇ ਤੌਰ ’ਤੇ ਪ੍ਰਭਾਵਿਤ ਕਰਦਾ ਹੈ। ਅਸੀਂ ਆਪਣੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਯਤਨ ਕਰ ਰਹੇ ਹਾਂ |

Read More: ਪੰਜਾਬ ਸਰਕਾਰ ਨੇ ਸਾਲ 2025-26 ਦੌਰਾਨ ਬਾਲ ਵਿਆਹਾਂ ਦੇ 64 ਮਾਮਲਿਆਂ ਨੂੰ ਰੋਕਿਆ: ਡਾ. ਬਲਜੀਤ ਕੌਰ

ਵਿਦੇਸ਼

Scroll to Top