Site icon TheUnmute.com

ਅੰਨਦਾਤਾ ਦੀ ਸਹੂਲਤ ਲਈ ਮੰਡੀਆਂ ‘ਚ ਸਮੁੱਚਾ ਪ੍ਰਸ਼ਾਸਨ: DC ਡਾ. ਪ੍ਰੀਤੀ ਯਾਦਵ

Dr. Preeti Yadav

ਪਟਿਆਲਾ/ਭਾਦਸੋਂ/ਨਾਭਾ, 24 ਅਕਤੂਬਰ 2024: ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ (Dr. Preeti Yadav) ਅਤੇ ਐਸਐਸਪੀ ਡਾ. ਨਾਨਕ ਸਿੰਘ ਨੇ ਅੱਜ ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਦਾ ਦੌਰਾ ਕੀਤਾ ਹੈ | ਇਸ ਮੌਕੇ ਉਨ੍ਹਾਂ ਨੇ ਝੋਨੇ ਦੀ ਖ਼ਰੀਦ ਪ੍ਰਬੰਧਾਂ ਅਤੇ ਲਿਫ਼ਟਿੰਗ ਦਾ ਜਾਇਜ਼ਾ ਲਿਆ ਹੈ । ਇਸ ਦੌਰਾਨ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਨਾਲ ਐਸਡੀਐਮ ਨਾਭਾ ਡਾ. ਇਸਮਤ ਵਿਜੇ ਸਿੰਘ ਵੀ ਹਾਜ਼ਰ ਰਹੇ |

ਇਸ ਦੌਰਾਨ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਮੰਡੀਆਂ ‘ਚ ਆਏ ਕਿਸਾਨਾਂ ਨਾਲ ਗੱਲ ਗੱਲਬਾਤ ਕੀਤੀ | ਇਸ ਦੌਰਾਨ ਡੀਸੀ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਮੰਡੀਆਂ ‘ਚ ਆ ਰਹੇ ਝੋਨੇ ਦੀ ਨਾਲੋਂ ਨਾਲ ਖ਼ਰੀਦ ਯਕੀਨੀ ਬਣਾਈ ਜਾ ਰਹੀ ਹੈ ਅਤੇ ਪਟਿਆਲਾ ਜ਼ਿਲ੍ਹੇ ‘ਚ ਲਿਫ਼ਟਿੰਗ ਵੀ ਪੂਰੀ ਸਮਰੱਥਾ ਨਾਲ ਕੀਤੀ ਜਾ ਰਹੀ ਹੈ |

ਉਨ੍ਹਾਂ (Dr. Preeti Yadav) ਕਿਹਾ ਕਿ ਆਉਣ ਵਾਲੇ ਦਿਨਾਂ ‘ਚ ਲਿਫ਼ਟਿੰਗ ‘ਚ ਹੋਰ ਤੇਜ਼ੀ ਲਿਆਂਦੀ ਜਾਵੇਗੀ। ਪਟਿਆਲਾ ਜ਼ਿਲ੍ਹੇ ‘ਚ ਹੁਣ 25 ਹਜ਼ਾਰ ਮੀਟ੍ਰਿਕ ਟਨ ਦੀ ਸਮਰੱਥਾ ਨਾਲ ਰੋਜ਼ਾਨਾ ਲਿਫ਼ਟਿੰਗ ਯਕੀਨੀ ਬਣਾਈ ਜਾ ਰਹੀ ਹੈ, ਇਸ ਨੂੰ ਹੋਰ ਵੀ ਵਧਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਟਿਆਲਾ ਜ਼ਿਲ੍ਹੇ ‘ਚ ਬਾਰਦਾਨਾ ਵੀ ਲੋੜ ਮੁਤਾਬਕ ਪੂਰਾ ਹੈ।

ਇਸਦੇ ਨਾਲ ਹੀ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਾਉਣੀ ਸੀਜ਼ਨ ਦੌਰਾਨ ਮੰਡੀਆਂ ‘ਚ ਝੋਨੇ ਦੀ ਆਮਦ ਦੇਰੀ ਨਾਲ ਸ਼ੁਰੂ ਹੋਈ ਹੈ ਅਤੇ ਕੁਝ ਹੀ ਦਿਨਾਂ ‘ਚ ਕਾਫ਼ੀ ਮਾਤਰਾ ‘ਚ ਇਕੱਠਾ ਝੋਨਾ ਮੰਡੀਆਂ ‘ਚ ਆਇਆ ਹੈ | ਇਸਦੀ ਲਿਫ਼ਟਿੰਗ ਵੀ ਤੇਜ਼ੀ ਨਾਲ ਕੀਤੀ ਜਾ ਰਹੀ ਹੈ ਤਾਂ ਜੋ ਅੰਨਦਾਤਾ ਕਿਸਾਨ ਨੂੰ ਮੰਡੀਆਂ ‘ਚ ਮੁਸ਼ਕਿਲ ਨਾ ਆਵੇ | ਇਸਦੇ ਨਾਲ ਹੀ ਸਮੁੱਚਾ ਪ੍ਰਸ਼ਾਸਨ ਮੰਡੀਆਂ ‘ਚ ਤਾਇਨਾਤ ਕੀਤਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਏਡੀਸੀਜ਼ ਤੇ ਐਸ.ਡੀ.ਐਮਜ਼ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ‘ਚ ਤਾਇਨਾਤ ਹਨ।

ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਸਾਨਾਂ ਨੂੰ ਬੇਨਤੀ ਕੀਤੀ ਕਿ ਉਹ ਪਰਾਲੀ ਪ੍ਰਬੰਧਨ ਲਈ ਇਨਸੀਟੂ ਤੇ ਐਕਸ ਸੀਟੂ ਤਕਨੀਕਾਂ ਅਪਣਾਉਂਦਿਆਂ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਤਾਂ ਜੋ ਆਪਾਂ ਸਾਰੇ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸ਼ੁੱਧ ਵਾਤਾਵਰਨ ਉਪਲਬੱਧ ਕਰਵਾ ਸਕੀਏ।

Exit mobile version