July 2, 2024 8:08 pm
Padma Award 2023

Padma Award 2023: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ 106 ਸ਼ਖਸ਼ੀਅਤਾਂ ਨੂੰ ਪਦਮ ਪੁਰਸਕਾਰਾਂ ਨਾਲ ਕੀਤਾ ਸਨਮਾਨਿਤ

ਚੰਡੀਗੜ੍ਹ, 22 ਮਾਰਚ 2023: (Padma Award 2023)  ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਬੁੱਧਵਾਰ ਨੂੰ ਨਵੀਂ ਦਿੱਲੀ ਦੇ ਰਾਸ਼ਟਰਪਤੀ ਭਵਨ ਵਿੱਚ 106 ਸ਼ਖਸ਼ੀਅਤਾਂ ਨੂੰ ਪਦਮ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ। ਰਾਸ਼ਟਰਪਤੀ ਨੇ ਪਹਿਲਾ ਸਨਮਾਨ ਆਰਕੀਟੈਕਟ ਬਾਲਕ੍ਰਿਸ਼ਨ ਦੋਸ਼ੀ ਨੂੰ ਦਿੱਤਾ। ਉਨ੍ਹਾਂ ਦੀ ਧੀ ਨੇ ਪਿਤਾ ਨੂੰ ਦਿੱਤਾ ਪਦਮ ਵਿਭੂਸ਼ਣ ਪੁਰਸਕਾਰ ਪ੍ਰਾਪਤ ਕੀਤਾ ਹੈ । ਇਸ ਤੋਂ ਬਾਅਦ ਵਪਾਰੀ ਕੁਮਾਰ ਮੰਗਲਮ ਬਿਰਲਾ ਨੂੰ ਵਪਾਰ ਅਤੇ ਉਦਯੋਗ ਦੇ ਖੇਤਰ ਵਿੱਚ ਪਾਏ ਯੋਗਦਾਨ ਲਈ 22 ਮਾਰਚ ਨੂੰ ਪਦਮ ਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ। ਕੁਮਾਰ ਮੰਗਲਮ ਪਦਮ ਪੁਰਸਕਾਰ ਪ੍ਰਾਪਤ ਕਰਨ ਵਾਲੇ ਬਿਰਲਾ ਪਰਿਵਾਰ ਦੇ ਚੌਥੇ ਵਿਅਕਤੀ ਬਣ ਗਏ ਹਨ। ਇਸਦੇ ਨਾਲ ਹੀ ਪੰਜਾਬੀ ਦੇ ਉੱਘੇ ਵਿਦਵਾਨ ਡਾ. ਰਤਨ ਸਿੰਘ ਜੱਗੀ (Dr. Ratan Singh Jaggi) ਨੂੰ ਪੰਜਾਬੀ ਭਾਸ਼ਾ, ਸਾਹਿਤ ਤੇ ਸਿੱਖ ਇਤਿਹਾਸ ‘ਚ ਪਾਏ ਵਡਮੁੱਲੇ ਯੋਗਦਾਨ ਲਈ ਪਦਮ ਸ੍ਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ |

ਪੰਡਵਾਨੀ ਗਾਇਕਾ ਊਸ਼ਾ ਨੂੰ ਪਦਮ ਸ੍ਰੀ ਨਾਲ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੇ ਸਨਮਾਨ ਲੈਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪ੍ਰਣਾਮ ਕੀਤਾ । ਇਸ ਤੋਂ ਬਾਅਦ ਉਨ੍ਹਾਂ ਨੇ ਰਾਸ਼ਟਰਪਤੀ ਦੇ ਪੈਰੀਂ ਹੱਥ ਲਗਾ ਕੇ ਸਨਮਾਨ ਸਵੀਕਾਰ ਕੀਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਇਲਾਵਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਵਿਦੇਸ਼ ਮੰਤਰੀ ਐੱਸ. ਜੈਸ਼ੰਕਰ, ਲੋਕ ਸਭਾ ਸਪੀਕਰ ਓਮ ਬਿਰਲਾ, ਕੇਂਦਰੀ ਮੰਤਰੀ ਭੂਪੇਂਦਰ ਸਿੰਘ ਯਾਦਵ ਸਮੇਤ ਕਈ ਲੋਕ ਮੌਜੂਦ ਸਨ।

ਵੱਖ- ਵੱਖ ਸ਼ਖਸ਼ੀਅਤਾਂ ਨੂੰ ਦਿੱਤੇ ਪੁਰਸ਼ਕਾਰ ਦੀ ਸੂਚੀ ਹੇਠ ਅਨੁਸਾਰ ਹੈ |