ਮਾਨਸਾ, 10 ਜੂਨ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਿਨਟ ਨੇ ਪੰਜਾਬ ਰਾਜ ਅਨਾਜ ਖਰੀਦ ਨਿਗਮ ਲਿਮਟਡ (ਪਨਗਰੇਨ) ਦੀ ਕਾਰਜ-ਕੁਸ਼ਲਤਾ ਨੂੰ ਹੋਰ ਵਧਾਉਣ ਅਤੇ ਸੂਬੇ ਵਿਚ ਅਨਾਜ ਦੀ ਖਰੀਦ ਨੂੰ ਸੁਚਾਰੂ ਬਣਾਉਣ ਲਈ ਮੰਤਰੀ ਮੰਡਲ ਨੇ ਪੰਜਾਬ ਸਿਵਲ ਸਪਲਾਈਜ਼ ਕਾਰਪੋਰੇਸ਼ਨ ਲਿਮਟਡ (ਪਨਸਪ) ਅਤੇ ਪੰਜਾਬ ਐਗਰੋ ਫੂਡਗ੍ਰੇਨਜ਼ ਕਾਰਪੋਰੇਸ਼ਨ ਲਿਮਟਡ (PAFC) ਦਾ ਪਨਗਰੇਨ ਵਿਚ ਰਲੇਵਾਂ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ।ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਦੇ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਦੀ ਏਜੰਸੀ ਪਨਗਰੇਨ ਵੱਲੋਂ ਭਾਰਤ ਸਰਕਾਰ ਦੇ ਖੁਰਾਕ ਤੇ ਜਨਤਕ ਵੰਡ ਮੰਤਰਾਲੇ ਦੇ ਤੈਅ ਨਿਯਮਾਂ ਅਤੇ ਘੱਟੋ-ਘੱਟ ਸਮਰਥਨ ਮੁੱਲ ਉਤੇ ਸੂਬੇ ਵਿਚ ਕਣਕ ਤੇ ਝੋਨੇ ਦੀ ਖਰੀਦ ਕੀਤੀ ਜਾਂਦੀ ਹੈ।
ਜਨਵਰੀ 19, 2025 7:33 ਬਾਃ ਦੁਃ