Pahalgam Attack 2025 : ਪੁਲਵਾਮਾ ਹ.ਮ.ਲੇ ਤੋਂ ਬਾਅਦ ਪਹਿਲਗਾਮ ‘ਚ ਸਭ ਤੋਂ ਵੱਡਾ ਹ.ਮ.ਲਾ, ਹੁਣ ਤੱਕ 34 ਜਣਿਆਂ ਦੀ ਮੌ.ਤ

23 ਅਪ੍ਰੈਲ 2025: ਪੁਲਵਾਮਾ ਹਮਲੇ (Pulwama attack) ਤੋਂ ਬਾਅਦ ਇਸ ਵਾਰ ਜੰਮੂ-ਕਸ਼ਮੀਰ ਦੇ ਪਹਿਲਗਾਮ (Pahalgam) ਵਿੱਚ ਮੰਗਲਵਾਰ ਦੁਪਹਿਰ ਨੂੰ ਸਭ ਤੋਂ ਵੱਡਾ ਹਮਲਾ ਹੋਇਆ ਹੈ, ਜਿਸ ਦੇ ਵਿੱਚ ਹੁਣ ਤੱਕ 34 ਜਣੇ ਮਾਰੇ ਗਏ ਹਨ। ਦੱਸ ਦੇਈਏ ਕਿ ਮੰਗਲਵਾਰ ਦੁਪਹਿਰ 2.45 ਵਜੇ ਪਹਿਲਗਾਮ ਦੀ ਬੈਸਰਨ ਘਾਟੀ ਵਿੱਚ ਹੋਏ ਇਸ ਹਮਲੇ ਵਿੱਚ 20 ਤੋਂ ਵੱਧ ਲੋਕ ਜ਼ਖਮੀ ਹੋ ਗਏ ਸਨ।

ਲਸ਼ਕਰ-ਏ-ਤੋਇਬਾ ਦੇ ਵਿੰਗ ਦ ਰੇਜ਼ਿਸਟੈਂਟ ਫਰੰਟ (ਟੀਆਰਐਫ) ਨੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਗੋਲੀਬਾਰੀ ਤੋਂ ਬਾਅਦ ਅੱਤਵਾਦੀ ਭੱਜ ਗਏ। ਖੁਫੀਆ ਸੂਤਰਾਂ ਨੇ ਦੱਸਿਆ ਕਿ ਪਹਿਲਗਾਮ ਹਮਲੇ ਵਿੱਚ ਦੋ ਵਿਦੇਸ਼ੀ ਅੱਤਵਾਦੀ ਅਤੇ ਦੋ ਸਥਾਨਕ ਅੱਤਵਾਦੀ ਸ਼ਾਮਲ ਸਨ।

ਮੀਡੀਆ ਰਿਪੋਰਟਾਂ (media reports) ਵਿੱਚ ਕਿਹਾ ਜਾ ਰਿਹਾ ਹੈ ਕਿ ਸੈਲਾਨੀਆਂ ਨੂੰ ਗੋਲੀ ਮਾਰਨ ਤੋਂ ਪਹਿਲਾਂ, ਅੱਤਵਾਦੀਆਂ ਨੇ ਉਨ੍ਹਾਂ ਦੇ ਨਾਮ ਪੁੱਛੇ ਅਤੇ ਉਨ੍ਹਾਂ ਤੋਂ ਕਲਮਾ ਵੀ ਪੜ੍ਹਵਾਇਆ। ਉਨ੍ਹਾਂ ਵਿੱਚੋਂ ਇੱਕ ਯੂਪੀ ਦਾ ਰਹਿਣ ਵਾਲਾ ਸ਼ੁਭਮ ਦਿਵੇਦੀ ਸੀ, ਜਿਸਨੂੰ ਅੱਤਵਾਦੀਆਂ ਨੇ ਉਸਦਾ ਨਾਮ ਪੁੱਛਣ ‘ਤੇ ਸਿਰ ਵਿੱਚ ਗੋਲੀ ਮਾਰ ਦਿੱਤੀ। ਮ੍ਰਿਤਕਾਂ ਵਿੱਚ ਯੂਪੀ, ਗੁਜਰਾਤ, ਮਹਾਰਾਸ਼ਟਰ, ਕਰਨਾਟਕ, ਤਾਮਿਲਨਾਡੂ ਅਤੇ ਓਡੀਸ਼ਾ ਦੇ ਸੈਲਾਨੀ ਸ਼ਾਮਲ ਹਨ। ਨੇਪਾਲ ਅਤੇ ਯੂਏਈ ਦੇ ਇੱਕ-ਇੱਕ ਸੈਲਾਨੀ ਅਤੇ ਦੋ ਸਥਾਨਕ ਲੋਕਾਂ ਦੀ ਵੀ ਮੌਤ ਹੋ ਗਈ।

ਹਮਲੇ ਤੋਂ ਬਾਅਦ ਦੇਸ਼ ਦੇ ਹੋਰ ਸ਼ਹਿਰਾਂ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ (narinder modi) ਬੁੱਧਵਾਰ ਸਵੇਰੇ ਸਾਊਦੀ ਅਰਬ ਦੇ ਆਪਣੇ ਦੋ ਦਿਨਾਂ ਦੌਰੇ ਨੂੰ ਛੱਡ ਕੇ ਭਾਰਤ ਵਾਪਸ ਪਰਤ ਆਏ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸ੍ਰੀਨਗਰ ਪਹੁੰਚੇ। ਉਹ ਅੱਜ ਪਹਿਲਗਾਮ ਜਾਣਗੇ। ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਵੀ ਸ਼ਾਹ ਨਾਲ ਫ਼ੋਨ ‘ਤੇ ਗੱਲ ਕੀਤੀ ਹੈ। ਅਮਰੀਕਾ, ਈਰਾਨ, ਰੂਸ, ਇਟਲੀ, ਯੂਏਈ ਅਤੇ ਹੋਰ ਦੇਸ਼ਾਂ ਨੇ ਪਹਿਲਗਾਮ ਹਮਲੇ ਦੀ ਨਿੰਦਾ ਕੀਤੀ ਹੈ।

14 ਫਰਵਰੀ 2019 ਨੂੰ ਪੁਲਵਾਮਾ ਹਮਲੇ ਤੋਂ ਬਾਅਦ ਇਹ ਜੰਮੂ-ਕਸ਼ਮੀਰ ਵਿੱਚ ਸਭ ਤੋਂ ਵੱਡਾ ਹਮਲਾ ਹੈ। ਪੁਲਵਾਮਾ ਵਿੱਚ ਸੀਆਰਪੀਐਫ ਦੇ ਕਾਫਲੇ ‘ਤੇ ਆਤਮਘਾਤੀ ਹਮਲਾ ਹੋਇਆ ਸੀ, ਜਿਸ ਵਿੱਚ 40 ਜਵਾਨ ਸ਼ਹੀਦ ਹੋ ਗਏ ਸਨ। ਜੈਸ਼-ਏ-ਮੁਹੰਮਦ ਨੇ ਇਸਦੀ ਜ਼ਿੰਮੇਵਾਰੀ ਲਈ ਸੀ

Read More: ਪਹਿਲਗਾਮ ਅੱ.ਤ.ਵਾ.ਦੀ ਹ.ਮ.ਲੇ ‘ਚ 2 ਵਿਦੇਸ਼ੀਆਂ ਸਮੇਤ 26 ਜਣਿਆਂ ਦੀ ਮੌ.ਤ

Scroll to Top