Pahalgam Attack 2025 : 35 ਸਾਲਾਂ ‘ਚ ਪਹਿਲੀ ਵਾਰ ਕਸ਼ਮੀਰ ਵਾਦੀ ਬੰਦ, ਕਈ ਥਾਵਾਂ ‘ਤੇ ਸ਼ਾਂਤਮਈ ਵਿਰੋਧ ਪ੍ਰਦਰਸ਼ਨ

23 ਅਪ੍ਰੈਲ 2025: 35 ਸਾਲਾਂ ਵਿੱਚ ਪਹਿਲੀ ਵਾਰ, ਕਸ਼ਮੀਰ ਵਾਦੀ (Kashmir Valley) ਵਿੱਚ ਬੁੱਧਵਾਰ ਨੂੰ ਅੱਤਵਾਦੀ ਹਮਲਿਆਂ ਦੇ ਵਿਰੋਧ ਵਿੱਚ ਬੰਦ ਰੱਖਿਆ ਗਿਆ। ਪਹਿਲਗਾਮ ਟੂਰਿਸਟ ਰਿਜ਼ੋਰਟ (Pahalgam Tourist Resort) ਵਿੱਚ ਹੋਈਆਂ ਹੱਤਿਆਵਾਂ ਦੇ ਵਿਰੋਧ ਵਿੱਚ ਬੰਦ ਦੇ ਸੱਦੇ ਨੂੰ ਸਾਰੇ ਖੇਤਰਾਂ ਦੇ ਸੰਗਠਨਾਂ ਨੇ ਸਮਰਥਨ ਦਿੱਤਾ।

ਮੰਗਲਵਾਰ ਨੂੰ ਦੱਖਣੀ ਕਸ਼ਮੀਰ ਦੇ ਪਹਿਲਗਾਮ (Pahalgam in South Kashmir) ਵਿੱਚ ਇੱਕ ਪ੍ਰਮੁੱਖ ਸੈਲਾਨੀ ਰਿਜ਼ੋਰਟ ‘ਤੇ ਅੱਤਵਾਦੀਆਂ ਦੇ ਹਮਲੇ ਵਿੱਚ ਘੱਟੋ-ਘੱਟ 34 ਲੋਕ ਮਾਰੇ ਗਏ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਸੈਲਾਨੀ ਸਨ।ਘਾਟੀ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ, ਖਾਸ ਕਰਕੇ ਮਹੱਤਵਪੂਰਨ ਸੈਰ-ਸਪਾਟਾ ਸਥਾਨਾਂ ‘ਤੇ। ਅਧਿਕਾਰੀਆਂ ਨੇ ਦੱਸਿਆ ਕਿ ਸ੍ਰੀਨਗਰ ਵਿੱਚ ਜ਼ਿਆਦਾਤਰ ਦੁਕਾਨਾਂ, ਪੈਟਰੋਲ ਪੰਪ ਅਤੇ ਹੋਰ ਕਾਰੋਬਾਰੀ ਅਦਾਰੇ ਬੰਦ ਰਹੇ।

ਉਨ੍ਹਾਂ ਕਿਹਾ ਕਿ ਸ਼ਹਿਰ ਭਰ ਵਿੱਚ ਸਿਰਫ਼ ਜ਼ਰੂਰੀ ਚੀਜ਼ਾਂ ਵੇਚਣ ਵਾਲੀਆਂ ਦੁਕਾਨਾਂ ਹੀ ਖੁੱਲ੍ਹੀਆਂ ਰਹੀਆਂ। ਉਨ੍ਹਾਂ ਕਿਹਾ ਕਿ ਜਨਤਕ ਆਵਾਜਾਈ ਵੀ ਘੱਟ ਸੀ, ਪਰ ਨਿੱਜੀ ਵਾਹਨ ਆਮ ਵਾਂਗ ਚੱਲ ਰਹੇ ਸਨ।

ਵਾਦੀ ਵਿੱਚ ਕਈ ਥਾਵਾਂ ‘ਤੇ ਸ਼ਾਂਤਮਈ ਵਿਰੋਧ ਪ੍ਰਦਰਸ਼ਨ

ਅਧਿਕਾਰੀਆਂ ਨੇ ਦੱਸਿਆ ਕਿ ਘਾਟੀ ਵਿੱਚ ਨਿੱਜੀ ਸਕੂਲ (private school) ਵੀ ਬੰਦ ਰਹੇ, ਪਰ ਸਰਕਾਰੀ ਸਕੂਲ ਖੁੱਲ੍ਹੇ ਰਹੇ। ਉਨ੍ਹਾਂ ਕਿਹਾ ਕਿ ਬੰਦ ਦਾ ਪ੍ਰਭਾਵ ਘਾਟੀ ਦੇ ਹੋਰ ਜ਼ਿਲ੍ਹਾ ਹੈੱਡਕੁਆਰਟਰਾਂ ਵਿੱਚ ਵੀ ਦੇਖਿਆ ਗਿਆ। ਘਾਟੀ ਵਿੱਚ ਕਈ ਥਾਵਾਂ ‘ਤੇ ਸ਼ਾਂਤੀਪੂਰਨ ਵਿਰੋਧ ਪ੍ਰਦਰਸ਼ਨ ਵੀ ਕੀਤੇ ਗਏ, ਪ੍ਰਦਰਸ਼ਨਕਾਰੀਆਂ ਨੇ ਹਮਲੇ ਦੀ ਨਿੰਦਾ ਕੀਤੀ। ਉਨ੍ਹਾਂ ਨੇ ਬੇਕਸੂਰ ਲੋਕਾਂ ਦੀ ਹੱਤਿਆ ਰੋਕਣ ਦੀ ਅਪੀਲ ਕੀਤੀ।

Read More: CM ਸੁਖਵਿੰਦਰ ਸਿੰਘ ਸੁੱਖੂ ਨੇ ਜੰਮੂ-ਕਸ਼ਮੀਰ ਨਾਲ ਲੱਗਦੀ ਸਰਹੱਦ ‘ਤੇ ਵਧਾਈ ਚੌਕਸੀ

Scroll to Top