Pahalgam News

Pahalgam Attack News: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਮਰਜੈਂਸੀ ਮੀਟਿੰਗ ਸੱਦੀ, ਕਿਹਾ- “ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ”

ਚੰਡੀਗੜ੍ਹ, 22 ਅਪ੍ਰੈਲ 2025: Pahalgam Terror Attack News: ਜੰਮੂ-ਕਸ਼ਮੀਰ ਦੇ ਪਹਿਲਗਾਮ ‘ਚ ਇੱਕ ਭਿਆਨਕ ਹਮਲੇ ‘ਚ ਇੱਕ ਸੈਲਾਨੀ ਦੀ ਮੌਤ ਹੋ ਗਈ ਹੈ। 12 ਜਣੇ ਜ਼ਖਮੀ ਦੱਸੇ ਜਾ ਰਹੇ ਹਨ। ਪ੍ਰਧਾਨ ਮੰਤਰੀ ਮੋਦੀ ਨੇ ਜੰਮੂ-ਕਸ਼ਮੀਰ ਦੇ ਪਹਿਲਗਾਮ ‘ਚ ਹੋਏ ਅੱ.ਤ.ਵਾ.ਦੀ ਹਮਲੇ ਬਾਰੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਫ਼ੋਨ ‘ਤੇ ਗੱਲ ਕੀਤੀ ਅਤੇ ਉਨ੍ਹਾਂ ਨੂੰ ਸਾਰੇ ਢੁਕਵੇਂ ਕਦਮ ਚੁੱਕਣ ਲਈ ਕਿਹਾ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਮੋਦੀ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੀ ਘਟਨਾ ਸਥਾਨ ਦਾ ਦੌਰਾ ਕਰਨ ਲਈ ਕਿਹਾ ਹੈ।

ਇਹ ਹਮਲਾ ਮੰਗਲਵਾਰ ਦੁਪਹਿਰ ਕਰੀਬ 3 ਵਜੇ ਹੋਇਆ, ਜਦੋਂ ਅੱ.ਤ.ਵਾ.ਦੀ ਬੈਸਰਨ ਘਾਟੀ ‘ਚ ਪਹਾੜ ਤੋਂ ਹੇਠਾਂ ਆਏ ਅਤੇ ਉੱਥੇ ਸੈਲਾਨੀਆਂ ‘ਤੇ ਗੋਲੀਬਾਰੀ ਕਰ ਦਿੱਤੀ। ਇਸ ਜਗ੍ਹਾ ਨੂੰ ਇਸਦੇ ਲੰਬੇ ਹਰੇ ਘਾਹ ਦੇ ਮੈਦਾਨਾਂ ਕਾਰਨ ‘ਮਿੰਨੀ ਸਵਿਟਜ਼ਰਲੈਂਡ’ ਕਿਹਾ ਜਾਂਦਾ ਹੈ। ਦੂਜੇ ਪਾਸੇ, ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇੱਕ ਐਮਰਜੈਂਸੀ ਮੀਟਿੰਗ ਸੱਦੀ ਹੈ। ਮੀਟਿੰਗ ‘ਚ ਕਈ ਉੱਚ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਜੰਮੂ-ਕਸ਼ਮੀਰ ਦੇ ਡੀਜੀਪੀ ਇਸ ਮੀਟਿੰਗ ਨਾਲ ਵਰਚੁਅਲੀ ਜੁੜੇ ਹੋਏ ਸਨ।

ਹਮਲੇ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪਹਿਲੀ ਪ੍ਰਤੀਕਿਰਿਆ ਆਈ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਲਿਖਿਆ ਕਿ ਜੰਮੂ-ਕਸ਼ਮੀਰ ਦੇ ਪਹਿਲਗਾਮ ‘ਚ ਸੈਲਾਨੀਆਂ ‘ਤੇ ਹੋਏ ਅੱ.ਤ.ਵਾ.ਦੀ ਹਮਲੇ ਤੋਂ ਮੈਂ ਦੁਖੀ ਹਾਂ। ਮੇਰੀਆਂ ਸੰਵੇਦਨਾਵਾਂ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਨ। ਇਸ ਘਿਨਾਉਣੇ ਅੱ.ਤ.ਵਾ.ਦੀ ਹਮਲੇ ‘ਚ ਸ਼ਾਮਲ ਲੋਕਾਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਅਸੀਂ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਾਂਗੇ। ਮੈਂ ਜਲਦੀ ਹੀ ਸਾਰੀਆਂ ਏਜੰਸੀਆਂ ਨਾਲ ਇੱਕ ਜ਼ਰੂਰੀ ਸੁਰੱਖਿਆ ਸਮੀਖਿਆ ਮੀਟਿੰਗ ਕਰਨ ਲਈ ਸ਼੍ਰੀਨਗਰ ਰਵਾਨਾ ਹੋਵਾਂਗਾ।

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਹਮਲੇ ਦੀ ਨਿੰਦਾ ਕਰਦੇ ਹੋਏ ਕਿ ਹਾਕਿ “ਪਹਿਲਗਾਮ (ਜੰਮੂ ਅਤੇ ਕਸ਼ਮੀਰ) ‘ਚ ਅੱ.ਤ.ਵਾ.ਦੀ ਹਮਲੇ ਦੀ ਖ਼ਬਰ ਤੋਂ ਬਹੁਤ ਦੁੱਖ ਹੋਇਆ।” ਮਾਸੂਮ ਨਾਗਰਿਕਾਂ ‘ਤੇ ਇਹ ਬੇਰਹਿਮ ਹਮਲਾ ਇੱਕ ਕਾਇਰਤਾਪੂਰਨ ਅਤੇ ਬਹੁਤ ਹੀ ਨਿੰਦਣਯੋਗ ਕਾਰਵਾਈ ਹੈ। ਮੇਰੀਆਂ ਸੰਵੇਦਨਾਵਾਂ ਅਤੇ ਪ੍ਰਾਰਥਨਾਵਾਂ ਮਾਸੂਮ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਹਨ।

Read More: Pahalgam News: ਪਹਿਲਗਾਮ ਅੱ.ਤ.ਵਾ.ਦੀ ਹਮਲੇ ‘ਚ ਇੱਕ ਸੈਲਾਨੀ ਦੀ ਮੌ.ਤ, ਔਰਤ ਨੇ ਦੱਸੀ ਪੂਰੀ ਘਟਨਾ

Scroll to Top