ਜੰਮੂ-ਕਸ਼ਮੀਰ, 15 ਜੁਲਾਈ 2025: Jammu and Kashmir Accident News: ਜੰਮੂ-ਕਸ਼ਮੀਰ ‘ਚ ਇੱਕ ਹਾਦਸਾ ਵਾਪਰਿਆ ਹੈ। ਇਸ ਦੌਰਾਨ ਇੱਕ ਟੈਂਪੂ ਟਰੈਵਲਰ ਡੂੰਘੀ ਖੱਡ ‘ਚ ਡਿੱਗ ਗਿਆ। ਇਸ ਦਰਦਨਾਕ ਹਾਦਸੇ ‘ਚ ਪੰਜ ਜਣਿਆਂ ਦੀ ਮੌਤ ਹੋ ਗਈ, ਜਦੋਂ ਕਿ 19 ਯਾਤਰੀ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੇ ਮ੍ਰਿਤਕ ਦੇਹਾਂ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਮਿਲੀ ਜਾਣਕਾਰੀ ਮੁਤਾਬਕ ਮੰਗਲਵਾਰ ਸਵੇਰੇ ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ਦੇ ਪੋਂਡਾ ਖੇਤਰ ‘ਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਯਾਤਰੀਆਂ ਨਾਲ ਭਰਿਆ ਇੱਕ ਟੈਂਪੂ ਟਰੈਵਲਰ ਅਚਾਨਕ ਕਾਬੂ ਤੋਂ ਬਾਹਰ ਹੋ ਗਿਆ ਅਤੇ ਡੂੰਘੀ ਖੱਡ ‘ਚ ਡਿੱਗ ਗਿਆ। ਹਾਦਸੇ ‘ਚ ਪੰਜ ਯਾਤਰੀਆਂ ਦੀ ਮੌਤ ਹੋ ਗਈ, ਜਦੋਂ ਕਿ ਕਈ ਹੋਰ ਗੰਭੀਰ ਜ਼ਖਮੀ ਹੋ ਗਏ।
ਹਾਦਸੇ ਬਾਰੇ ਕੇਂਦਰੀ ਮੰਤਰੀ ਡਾ. ਜਿਤੇਂਦਰ ਸਿੰਘ ਨੇ ਕਿਹਾ ਕਿ ਡੋਡਾ ਸ਼ਹਿਰ ਤੋਂ 20-25 ਕਿਲੋਮੀਟਰ ਦੂਰ ਭਾਰਤ ਪਿੰਡ ਨੇੜੇ ਇੱਕ ਨਿੱਜੀ ਟੈਂਪੂ ਸੜਕ ਹਾਦਸੇ ‘ਚ ਕੁਝ ਯਾਤਰੀਆਂ ਦੀ ਮੌਤ ਹੋ ਗਈ ਅਤੇ ਚਾਰ ਗੰਭੀਰ ਜ਼ਖਮੀ ਹੋ ਗਏ।
ਉਨ੍ਹਾਂ ਕਿਹਾ ਕਿ “ਹਰ ਸੰਭਵ ਮੱਦਦ ਅਤੇ ਡਾਕਟਰੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨਿੱਜੀ ਤੌਰ ‘ਤੇ ਪੂਰੀ ਪ੍ਰਕਿਰਿਆ ਦੀ ਨਿਗਰਾਨੀ ਕਰ ਰਹੇ ਹਨ ਅਤੇ ਮੈਨੂੰ ਨਿਯਮਤ ਜਾਣਕਾਰੀ ਦੇ ਰਹੇ ਹਨ।”
Read More: ਅਮਰਨਾਥ ਯਾਤਰੀਆਂ ਨੂੰ ਲੈ ਕੇ ਜਾ ਰਹੀਆਂ ਚਾਰ ਬੱਸਾਂ ਦੀ ਆਪਸ ‘ਚ ਟੱਕਰ, 36 ਯਾਤਰੀ ਜ਼ਖਮੀ