Punjab News.jpg

ਦਰਦਨਾਕ ਘਟਨਾ : ਮਾਂ ਨੇ 3 ਬੱਚਿਆਂ ਸਣੇ ਖਾਧਾ ਜ਼ਹਿਰ, ਇਕ ਬੱਚੀ ਦੀ ਮੌਤ

ਕਪੂਰਥਲਾ, 14 ਜੁਲਾਈ : ਜ਼ਿਲ੍ਹਾ ਕਪੂਰਥਲਾ ਦੇ ਪਿੰਡ ਮੱਲੂ ਕਾਦਰਾਬਾਦ ਵਿਖੇ ਘਰੇਲੂ ਵਿਵਾਦ ਨੇ ਇਕ ਹੱਸਦੇ-ਖੇਡਦੇ ਪਰਿਵਾਰ ਨੂੰ ਉਜਾੜ ਕੇ ਰੱਖ ਦਿੱਤਾ। ਇੱਥੇ ਇਕ ਪਰਵਾਸੀ ਔਰਤ ਨੇ ਘਰੇਲੂ ਕਲੈਸ਼ ਤੋਂ ਦੁਖੀ ਹੋ ਕੇ ਆਪਣੇ ਤਿੰਨ ਮਾਸੂਮ ਬੱਚਿਆਂ ਸਮੇਤ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ। ਹਸਪਤਾਲ ਵਿਚ ਇਲਾਜ ਦੌਰਾਨ ਇਕ ਬੱਚੀ ਨੇ ਦਮ ਤੋੜ ਦਿੱਤਾ, ਜਦਕਿ ਮਾਂ ਅਤੇ ਦੋ ਹੋਰ ਬੱਚਿਆਂ ਦੀ ਹਾਲਤ ਬੇਹੱਦ ਚਿੰਤਾਜਨਕ ਬਣੀ ਹੋਈ ਹੈ।

ਮਿਲੀ ਜਾਣਕਾਰੀ ਅਨੁਸਾਰ ਪੀੜਤ ਔਰਤ ਸੰਤੋਸ਼ ਦੇਵੀ ਦੇ ਪਤੀ ਲਵਕੁਸ਼ ਕੁਮਾਰ ਨੇ ਦੱਸਿਆ ਕਿ ਜਦੋਂ ਉਹ ਦੇਰ ਰਾਤ ਖੇਤਾਂ ਦਾ ਕੰਮ ਨਿਬੇੜ ਕੇ ਘਰ ਪਰਤਿਆ ਤਾਂ ਅੰਦਰ ਦਾ ਮੰਜ਼ਰ ਦੇਖ ਕੇ ਉਸ ਦੇ ਹੋਸ਼ ਉੱਡ ਗਏ। ਉਸ ਦੀ ਪਤਨੀ ਉਲਟੀਆਂ ਕਰ ਰਹੀ ਸੀ ਅਤੇ ਕੋਲ ਹੀ ਕੀਟਨਾਸ਼ਕ ਦੀ ਬੋਤਲ ਪਈ ਸੀ। ਇਸ ਦੇ ਨਾਲ ਹੀ ਉਸ ਦੇ ਤਿੰਨੇ ਬੱਚੇ ਵੀ ਅੱਧ-ਬੇਹੋਸ਼ੀ ਦੀ ਹਾਲਤ ਵਿਚ ਤੜਫ ਰਹੇ ਸਨ।

ਲਵਕੁਸ਼ ਨੇ ਬਿਨਾਂ ਸਮਾਂ ਗੁਆਏ 108 ਐਂਬੂਲੈਂਸ ਰਾਹੀਂ ਸਾਰੇ ਪਰਿਵਾਰ ਨੂੰ ਤੁਰੰਤ ਸਿਵਲ ਹਸਪਤਾਲ ਕਪੂਰਥਲਾ ਪਹੁੰਚਾਇਆ। ਹਸਪਤਾਲ ਦੀ ਐਮਰਜੈਂਸੀ ਵਿੱਚ ਦਾਖ਼ਲ 8 ਸਾਲਾ ਅਮ੍ਰਿਤਾ, 6 ਸਾਲਾ ਖੁਸ਼ੀ ਅਤੇ 2 ਸਾਲਾ ਮਾਸੂਮ ਪੁੱਤਰ ਦਾ ਡਾਕਟਰ ਕਰਨਪ੍ਰੀਤ ਸਿੰਘ ਦੀ ਨਿਗਰਾਨੀ ਹੇਠ ਇਲਾਜ ਸ਼ੁਰੂ ਕੀਤਾ ਗਿਆ। ਪਰ ਅਫ਼ਸੋਸ ਅੱਠ ਸਾਲਾ ਬੱਚੀ ਨੂੰ ਬਚਾਇਆ ਨਹੀਂ ਜਾ ਸਕਿਆ।

ਮਾਂ ਅਤੇ ਬਾਕੀ ਦੋਵੇਂ ਬੱਚਿਆਂ ਦੀ ਹਾਲਤ ਅਜੇ ਵੀ ਬੇਹੱਦ ਨਾਜ਼ੁਕ ਬਣੀ ਹੋਈ ਹੈ, ਜਿਸ ਕਾਰਨ ਮੁੱਢਲੀ ਸਹਾਇਤਾ ਦੇਣ ਮਗਰੋਂ ਉਨ੍ਹਾਂ ਨੂੰ ਅੰਮ੍ਰਿਤਸਰ ਮੈਡੀਕਲ ਕਾਲਜ ਲਈ ਰੈਫਰ ਕਰ ਦਿੱਤਾ ਗਿਆ ਹੈ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਹਰਕਤ ਵਿੱਚ ਆ ਗਈ ਹੈ। ਥਾਣਾ ਸਦਰ ਦੇ ਐੱਸ.ਐੱਚ.ਓ. ਰਣਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ।

Read More : ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਕੀਤੀ ਅਪੀਲ, ਜਾਣੋ ਵੇਰਵਾ

ਵਿਦੇਸ਼

Scroll to Top