ਚੰਡੀਗੜ੍ਹ, 11 ਜਨਵਰੀ 2025: ਪੰਜਾਬ ਦੇ ਕੈਬਿਨਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪ੍ਰਸਿੱਧ ਚਿੱਤਰਕਾਰ ਜਰਨੈਲ ਸਿੰਘ (Painter Jarnail Singh) ਆਰਟਿਸਟ ਦੇ ਦਿਹਾਂਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਚਿੱਤਰਕਾਰ ਜਰਨੈਲ ਸਿੰਘ ਦਾ ਸੰਖੇਪ ਬਿਮਾਰੀ ਤੋਂ ਬਾਅਦ ਦੁਨੀਆ ਨੂੰ ਅਲਵਿਦਾ ਕਹਿ ਗਏ | ਕੈਨੇਡਾ ‘ਚ ਰਹਿਣ ਵਾਲੇ ਜਰਨੈਲ ਸਿੰਘ ਇਨ੍ਹੀਂ ਦਿਨੀਂ ਪੰਜਾਬ ‘ਚ ਆਏ ਹੋਏ ਸਨ |
ਤਰੁਨਪ੍ਰੀਤ ਸਿੰਘ ਸੌਂਦ ਨੇ ਇੱਕ ਸ਼ੋਕ ਸੰਦੇਸ਼ ‘ਚ ਕਿਹਾ ਕਿ ਜਰਨੈਲ ਸਿੰਘ ਆਰਟਿਸਟ ਨੇ ਆਪਣੀਆਂ ਪੇਂਟਿੰਗਾਂ ਰਾਹੀਂ ਪੰਜਾਬ ਦੇ ਸੱਭਿਆਚਾਰ ਅਤੇ ਸਿੱਖ ਇਤਿਹਾਸ ਨਾਲ ਸਬੰਧਤ ਬਹੁਤ ਸਾਰੀਆਂ ਸੁੰਦਰ ਤਸਵੀਰਾਂ ਬਣਾਈਆਂ ਹਨ।
ਕੈਬਿਨਟ ਮੰਤਰੀ ਨੇ ਕਿਹਾ ਕਿ ਜਰਨੈਲ ਸਿੰਘ (Painter Jarnail Singh) ਕਲਾਕਾਰ ਵੱਲੋਂ ਵੱਖ-ਵੱਖ ਪ੍ਰਸਿੱਧ ਸ਼ਖ਼ਸੀਅਤਾਂ ਅਤੇ ਮਹਾਨ ਸ਼ਖ਼ਸੀਅਤਾਂ ਦੀਆਂ ਬਣਾਈਆਂ ਗਈਆਂ ਪੇਂਟਿੰਗਾਂ ਵੀ ਸ਼ਾਨਦਾਰ ਹਨ। ਉਨ੍ਹਾਂ ਦੇ ਇਸ ਸੰਸਾਰ ਤੋਂ ਚਲੇ ਜਾਣ ਨਾਲ ਕਲਾ ਪ੍ਰੇਮੀਆਂ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
ਸੌਂਦ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਦੇਣ ਅਤੇ ਇਸ ਦੁੱਖ ਦੀ ਘੜੀ ‘ਚਪਰਿਵਾਰ ਅਤੇ ਸਕੇ-ਸੰਬੰਧੀਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ|
Read More: Jal Bus: ਜਲ ਬੱਸ ਪਿਛਲੀਆਂ ਸਰਕਾਰਾਂ ਦੇ ਗਲਤ ਫੈਸਲਿਆਂ ਦਾ ਨਤੀਜਾ, ਇਸਦੀ ਜਾਂਚ ਜਾਰੀ: ਤਰੁਨਪ੍ਰੀਤ ਸਿੰਘ ਸੌਂਦ