ਚੰਡੀਗੜ੍ਹ, 14 ਸਤੰਬਰ 2023: (PAK vs SL) ਸ਼੍ਰੀਲੰਕਾ ਨੇ ਏਸ਼ੀਆ ਕੱਪ ‘ਚ ਪਾਕਿਸਤਾਨ ਨੂੰ 2 ਵਿਕਟਾਂ ਨਾਲ ਹਰਾ ਕੇ ਫਾਈਨਲ ‘ਚ ਜਗ੍ਹਾ ਬਣਾ ਲਈ ਹੈ। ਪਾਕਿਸਤਾਨ ਆਖਰੀ 2 ਗੇਂਦਾਂ ‘ਤੇ 6 ਦੌੜਾਂ ਨਹੀਂ ਬਚਾ ਸਕਿਆ, ਟੀਮ ਦੇ ਕਪਤਾਨ ਬਾਬਰ ਆਜ਼ਮ ਹਾਰ ਤੋਂ ਬਾਅਦ ਨਿਰਾਸ਼ ਨਜ਼ਰ ਆਏ। ਇਸ ਦੇ ਨਾਲ ਹੀ ਸ਼੍ਰੀਲੰਕਾ ਦੀ ਟੀਮ ਨੇ ਫਾਈਨਲ ‘ਚ ਜਗ੍ਹਾ ਬਣਾ ਲਈ ਹੈ। ਮੀਂਹ ਕਾਰਨ ਹੋਏ ਮੈਚ ਵਿੱਚ ਪਾਕਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 42 ਓਵਰਾਂ ਵਿੱਚ 252 ਦੌੜਾਂ ਬਣਾਈਆਂ। ਡਕਵਰਥ ਲੁਈਸ ਨਿਯਮ ਦੇ ਤਹਿਤ ਸ਼੍ਰੀਲੰਕਾ ਦੇ ਸਾਹਮਣੇ 252 ਦੌੜਾਂ ਦਾ ਟੀਚਾ ਸੀ ਅਤੇ ਸ਼੍ਰੀਲੰਕਾ ਨੇ ਆਖਰੀ ਗੇਂਦ ‘ਤੇ ਅੱਠ ਵਿਕਟਾਂ ਗੁਆ ਕੇ ਟੀਚਾ ਹਾਸਲ ਕਰ ਲਿਆ।