indian Army

ਪਾਕਿਸਤਾਨ ਵੱਲੋਂ ਪੰਜਾਬ ਦੇ ਅੱਠ ਸ਼ਹਿਰਾਂ ਨੂੰ ਨਿਸ਼ਾਨਾਂ ਬਣਾਉਣ ਦੀ ਕੋਸ਼ਿਸ਼, ਭਾਰਤੀ ਫੌਜ ਨੇ ਕੀਤਾ ਨਾਕਾਮ

ਚੰਡੀਗੜ੍ਹ, 08 ਮਈ 2025: ਭਾਰਤ ਦੇ ਰੱਖਿਆ ਮੰਤਰਾਲੇ ਨੇ ਇੱਕ ਪ੍ਰੈਸ ਰਿਲੀਜ ਜਾਰੀ ਕਰਕੇ ਦੱਸਿਆ ਕਿ 07-08 ਮਈ 2025 ਦੀ ਰਾਤ ਨੂੰ ਪਾਕਿਸਤਾਨ ਨੇ ਡਰੋਨ ਅਤੇ ਮਿਜ਼ਾਈਲਾਂ ਦੀ ਵਰਤੋਂ ਕਰਕੇ ਉੱਤਰੀ ਅਤੇ ਪੱਛਮੀ ਭਾਰਤ ਦੇ ਕਈ ਫੌਜੀ ਠਿਕਾਣਿਆਂ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ|

ਇਨ੍ਹਾਂ ‘ਚ ਅਵੰਤੀਪੁਰਾ, ਸ਼੍ਰੀਨਗਰ, ਜੰਮੂ, ਪਠਾਨਕੋਟ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਆਦਮਪੁਰ, ਬਠਿੰਡਾ, ਚੰਡੀਗੜ੍ਹ, ਨਾਲ , ਫਲੋਦੀ, ਉਤਰਲਾਈ ਅਤੇ ਭੁਜ ਸ਼ਾਮਲ ਹਨ। ਇਹਨਾਂ ਹਮਲਿਆਂ ਨੂੰ ਏਕੀਕ੍ਰਿਤ ਕਾਊਂਟਰ ਯੂਏਐਸ ਗਰਿੱਡ ਅਤੇ ਹਵਾਈ ਰੱਖਿਆ ਪ੍ਰਣਾਲੀਆਂ ਦੁਆਰਾ ਬੇਅਸਰ ਕੀਤਾ ਗਿਆ। ਇਨ੍ਹਾਂ ਹਮਲਿਆਂ ਦਾ ਮਲਬਾ ਹੁਣ ਕਈ ਥਾਵਾਂ ਤੋਂ ਬਰਾਮਦ ਕੀਤਾ ਜਾ ਰਿਹਾ ਹੈ ਜੋ ਪਾਕਿਸਤਾਨੀ ਹਮਲਿਆਂ ਦੀ ਪੁਸ਼ਟੀ ਕਰਦਾ ਹੈ।

ਰੱਖਿਆ ਮੰਤਰਾਲੇ ਮੁਤਾਬਕ ਪਾਕਿਸਤਾਨ ਨੇ ਜੰਮੂ-ਕਸ਼ਮੀਰ ਦੇ ਕੁਪਵਾੜਾ, ਬਾਰਾਮੂਲਾ, ਉੜੀ, ਪੁੰਛ, ਮੇਂਢਰ ਅਤੇ ਰਾਜੌਰੀ ਸੈਕਟਰਾਂ ‘ਚ ਮੋਰਟਾਰ ਅਤੇ ਭਾਰੀ ਤੋਪਖਾਨੇ ਦੀ ਵਰਤੋਂ ਕਰਕੇ ਕੰਟਰੋਲ ਰੇਖਾ ਦੇ ਪਾਰ ਗੋਲੀਬਾਰੀ ਦੀ ਤੀਬਰਤਾ ਵਧਾ ਦਿੱਤੀ । ਪਾਕਿਸਤਾਨੀ ਗੋਲੀਬਾਰੀ ਕਾਰਨ ਤਿੰਨ ਔਰਤਾਂ ਅਤੇ ਪੰਜ ਬੱਚਿਆਂ ਸਮੇਤ 16 ਮਾਸੂਮਾਂ ਦੀ ਜਾਨ ਚਲੀ ਗਈ ਹੈ। ਭਾਰਤ ਨੂੰ ਪਾਕਿਸਤਾਨ ਤੋਂ ਮੋਰਟਾਰ ਅਤੇ ਤੋਪਖਾਨੇ ਦੀ ਗੋਲੀਬਾਰੀ ਨੂੰ ਰੋਕਣ ਲਈ ਜਵਾਬੀ ਕਾਰਵਾਈ ਕਰਨ ਲਈ ਮਜਬੂਰ ਕੀਤਾ ਗਿਆ |

Indian army

ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਅੱਜ ਸੰਸਦ ‘ਚ ਹੋਈ ਸਰਬ-ਪਾਰਟੀ ਬੈਠਕ ‘ਚ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਆਪ੍ਰੇਸ਼ਨ ਸਿੰਦੂਰ ਅਜੇ ਵੀ ਜਾਰੀ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਜੰਮੂ ਅਤੇ ਕਸ਼ਮੀਰ (POJK) ‘ਚ ਅੱ.ਤ.ਵਾ.ਦੀ ਟਿਕਾਣਿਆਂ ‘ਤੇ ਹੋਏ ਹਮਲਿਆਂ ‘ਚ ਘੱਟੋ-ਘੱਟ 100 ਅੱਤਵਾਦੀ ਮਾਰੇ ਗਏ। ਉਨ੍ਹਾਂ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਭਰੋਸਾ ਦਿੱਤਾ ਕਿ ਜੇਕਰ ਪਾਕਿਸਤਾਨ ਭਾਰਤ ‘ਤੇ ਹਮਲਾ ਕਰਦਾ ਹੈ ਤਾਂ ਦੇਸ਼ ਦੀ ਫੌਜ ਢੁਕਵਾਂ ਜਵਾਬ ਦੇਵੇਗੀ।

ਬੈਠਕ ਤੋਂ ਬਾਅਦ ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰੇਨ ਰਿਜੀਜੂ ਨੇ ਕਿਹਾ ਕਿ ਸਾਰੇ ਆਗੂਆਂ ਨੇ ਪਰਿਪੱਕਤਾ ਦਿਖਾਈ | ਇਹ ਬੈਠਕ ਦੋਵਾਂ ਦੇਸ਼ਾਂ ਵਿਚਕਾਰ ਤਣਾਅ ਦੇ ਮੁੱਦੇ ‘ਤੇ ਇੱਕ ਵਿਆਪਕ ਰਾਜਨੀਤਿਕ ਸਹਿਮਤੀ ਬਣਾਉਣ ਲਈ ਬੁਲਾਈ ਸੀ। ਸਾਰੇ ਆਗੂਆਂ ਨੇ ਸਰਬਸੰਮਤੀ ਨਾਲ ਸਾਡੀਆਂ ਹਥਿਆਰਬੰਦ ਸੈਨਾਵਾਂ ਨੂੰ ਆਪ੍ਰੇਸ਼ਨ ਸਿੰਦੂਰ ਦੀ ਸਫਲਤਾ ‘ਤੇ ਵਧਾਈ ਦਿੱਤੀ ਅਤੇ ਬਿਨਾਂ ਕਿਸੇ ਮਤਭੇਦ ਦੇ ਸਰਕਾਰ ਨੂੰ ਆਪਣਾ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ।

Read More: ਪੰਜਾਬ ਦੇ ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ‘ਚ ਬਲੈਕਆਊਟ ਦੇ ਹੁਕਮ

Scroll to Top