ਚੰਡੀਗੜ੍ਹ 23 ਦਸੰਬਰ 2022 : ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ (Islamabad) ਵਿੱਚ ਇੱਕ ਆਤਮਘਾਤੀ ਹਮਲੇ ਦੀ ਖ਼ਬਰ ਸਾਹਮਣੇ ਆ ਰਹੀ ਹੈ ਅਤੇ ਇਸ ਹਮਲੇ ਵਿੱਚ ਕਈ ਜਣਿਆਂ ਦੇ ਮਾਰੇ ਜਾਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਮਲਾ ਇੱਕ ਕਾਰ ਵਿੱਚ ਹੋਇਆ ਹੈ । ਧਮਾਕੇ ਤੋਂ ਬਾਅਦ ਇਲਾਕੇ ‘ਚ ਹਫੜਾ-ਦਫੜੀ ਮਚ ਗਈ ਹੈ।
ਜਾਣਕਾਰੀ ਮੁਤਾਬਕ ਇਹ ਧਮਾਕਾ ਇਸਲਾਮਾਬਾਦ ਦੇ ਆਈ-10/4 ਸੈਕਟਰ ‘ਚ ਹੋਇਆ। ਹਾਲਾਂਕਿ ਧਮਾਕੇ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਪੁਲਿਸ ਨੇ ਇਕ ਸ਼ੱਕੀ ਕਾਰ ਨੂੰ ਰੋਕਿਆ ਤਾਂ ਜ਼ੋਰਦਾਰ ਧਮਾਕਾ ਹੋ ਗਿਆ । ਪਾਕਿਸਤਾਨੀ ਸਮਾਚਾਰ ਏਜੰਸੀ ਡਾਨ ਮੁਤਾਬਕ ਪੁਲਿਸ ਨੇ ਪੁਸ਼ਟੀ ਕੀਤੀ ਹੈ ਕਿ ਆਈ-10 ਇਲਾਕੇ ‘ਚ ਇਕ ਕਲੀਨਿਕ ਦੇ ਬਾਹਰ ਧਮਾਕਾ ਹੋਣ ਦੀ ਸੂਚਨਾ ਮਿਲੀ ਹੈ। ਇਸ ਹਮਲੇ ‘ਚ ਪੁਲਿਸ ਕਰਮਚਾਰੀ ਜ਼ਖਮੀ ਹੋ ਗਏ ਹਨ।
ਇਸ ਤੋਂ ਪਹਿਲਾਂ ਪਾਕਿਸਤਾਨ ਦੇ ਪੇਸ਼ਾਵਰ ਵਿੱਚ ਇੱਕ ਮਸਜਿਦ ਵਿੱਚ ਆਤਮਘਾਤੀ ਹਮਲਾ ਹੋਇਆ ਸੀ। ਇਸ ‘ਚ 57 ਜਣਿਆਂ ਦੀ ਮੌਤ ਹੋ ਗਈ ਸੀ ਅਤੇ ਕਰੀਬ 200 ਲੋਕ ਜ਼ਖਮੀ ਹੋ ਗਏ ਸਨ। ਇਹ ਧਮਾਕਾ ਪੇਸ਼ਾਵਰ ਦੀ ਮਸਜਿਦ ‘ਚ ਸ਼ੁੱਕਰਵਾਰ ਦੀ ਨਮਾਜ਼ ਦੌਰਾਨ ਹੋਇਆ ਸੀ ।