Site icon TheUnmute.com

Pakistan Blast : ਪਾਕਿਸਤਾਨ ਦੇ ਕਰਾਚੀ ਹਵਾਈ ਅੱਡੇ ਨੇੜੇ ਧ.ਮਾ.ਕਾ, 3 ਜਣਿਆਂ ਦੀ ਮੌ.ਤ

7 ਅਕਤੂਬਰ 2024: ਪਾਕਿਸਤਾਨ ਦੇ ਕਰਾਚੀ ਵਿੱਚ ਜਿਨਾਹ ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਦੇਰ ਰਾਤ ਇੱਕ ਵੱਡਾ ਧਮਾਕਾ ਹੋਣ ਦੀ ਘਟਨਾ ਵਾਪਰੀ ਹੈ। ਇਸ ਧਮਾਕੇ ਵਿੱਚ ਤਿੰਨ ਵਿਦੇਸ਼ੀ ਨਾਗਰਿਕਾਂ ਦੀ ਮੌਤ ਹੋ ਗਈ ਹੈ। ਜਦਕਿ 17 ਤੋਂ ਵੱਧ ਲੋਕ ਜ਼ਖਮੀ ਹਨ। ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲਿਆਂ ‘ਚ ਦੋ ਚੀਨੀ ਨਾਗਰਿਕ ਵੀ ਸ਼ਾਮਲ ਹਨ।

 

ਬਲੋਚਿਸਤਾਨ ਨੈਸ਼ਨਲ ਆਰਮੀ ਨੇ ਜ਼ਿੰਮੇਵਾਰੀ ਲਈ
ਚੀਨੀ ਦੂਤਘਰ ਨੇ ਦੱਸਿਆ ਕਿ ਇਹ ਘਟਨਾ ਸਥਾਨਕ ਸਮੇਂ ਅਨੁਸਾਰ ਰਾਤ 11 ਵਜੇ ਵਾਪਰੀ। ਇੱਥੇ ਜਿਨਾਹ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਬਾਹਰ ਇੱਕ ਟੈਂਕਰ ਵਿੱਚ ਧਮਾਕਾ ਹੋਇਆ। ਇਹ ਧਮਾਕਾ ਸਿੰਧ ਸੂਬੇ ‘ਚ ਇਕ ਪਾਵਰ ਪ੍ਰੋਜੈਕਟ ‘ਤੇ ਕੰਮ ਕਰ ਰਹੇ ਚੀਨੀ ਇੰਜੀਨੀਅਰਾਂ ਦੇ ਕਾਫਲੇ ਨੂੰ ਨਿਸ਼ਾਨਾ ਬਣਾ ਕੇ ਕੀਤਾ ਗਿਆ। ਇਸ ਘਟਨਾ ਤੋਂ ਬਾਅਦ ਅੱਤਵਾਦੀ ਸਮੂਹ ਬਲੋਚਿਸਤਾਨ ਨੈਸ਼ਨਲ ਆਰਮੀ ਨੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ।

 

ਆਈਈਡੀ ਦੀ ਵਰਤੋਂ ਕੀਤੀ ਗਈ ਸੀ
ਸਿੰਧ ਪ੍ਰਾਂਤ ਦੇ ਗ੍ਰਹਿ ਮੰਤਰੀ ਜ਼ਿਆ ਉਲ ਹਸਨ ਲਾਂਜਰ ਨੇ ਸ਼ੱਕ ਜ਼ਾਹਰ ਕੀਤਾ ਕਿ ਧਮਾਕੇ ਲਈ ਆਈਈਡੀ ਦੀ ਵਰਤੋਂ ਕੀਤੀ ਗਈ ਸੀ। ਧਮਾਕੇ ਦੀ ਆਵਾਜ਼ ਸ਼ਹਿਰ ਦੇ ਕਈ ਇਲਾਕਿਆਂ ‘ਚ ਸੁਣਾਈ ਦਿੱਤੀ। ਸਾਰੇ ਜ਼ਖਮੀਆਂ ਨੂੰ ਇਲਾਜ ਲਈ ਜਿਨਾਹ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

Exit mobile version