June 25, 2024 12:03 pm
Balochistan

ਪਾਕਿਸਤਾਨ: ਬਲੋਚਿਸਤਾਨ ‘ਚ ਮਸੀਤ ਨੇੜੇ ਬੰਬ ਧਮਾਕਾ, 50 ਤੋਂ ਵੱਧ ਜਣਿਆਂ ਦੀ ਮੌਤ, ਕਈ ਜ਼ਖਮੀ

ਚੰਡੀਗੜ੍ਹ, 29 ਸਤੰਬਰ 2023: ਪਾਕਿਸਤਾਨ ਦੇ ਅਸ਼ਾਂਤ ਬਲੋਚਿਸਤਾਨ (Balochistan) ਸੂਬੇ ਵਿਚ ਸ਼ੁੱਕਰਵਾਰ ਨੂੰ ਇਕ ਮਸੀਤ ਨੇੜੇ ਇਕ ਜ਼ਬਰਦਸਤ ਬੰਬ ਧਮਾਕਾ ਹੋਇਆ। ਇਸ ਧਮਾਕੇ ਵਿੱਚ 50 ਤੋਂ ਵੱਧ ਜਣਿਆਂ ਦੇ ਮਾਰੇ ਜਾਣ ਦੀ ਖ਼ਬਰ ਹੈ ਅਤੇ 150 ਹੋਰ ਜ਼ਖਮੀ ਦੱਸੇ ਜਾ ਰਹੇ ਹਨ । ਹਾਲਾਂਕਿ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। ਇਹ ਧਮਾਕਾ ਉਸ ਸਮੇਂ ਹੋਇਆ ਜਦੋਂ ਲੋਕ ਪੈਗੰਬਰ ਮੁਹੰਮਦ ਦੇ ਜਨਮ ਦਿਨ ਨੂੰ ਮਨਾਉਣ ਲਈ ਇਕੱਠੇ ਹੋਏ ਸਨ। ਇਹ ਧਮਾਕਾ ਮਸਤੁੰਗ ਜ਼ਿਲ੍ਹੇ ਵਿੱਚ ਹੋਇਆ।

ਇਕ ਅਧਿਕਾਰੀ ਨੇ ਦੱਸਿਆ ਕਿ ਧਮਾਕਾ ਇਕ ਮਸੀਤ ਨੇੜੇ ਹੋਇਆ ਜਿੱਥੇ ਲੋਕ ਪੈਗੰਬਰ ਮੁਹੰਮਦ ਦੇ ਜਨਮ ਦਿਨ ਈਦ ਮਿਲਾਦੁਨ ਨਬੀ ਮਨਾਉਣ ਲਈ ਇਕੱਠੇ ਹੋਏ ਸਨ। ਮਸਤੁੰਗ ਦੇ ਅਸਿਸਟੈਂਟ ਕਮਿਸ਼ਨਰ ਅਤਾ ਉਲ ਮੁਨੀਮ ਮੁਤਾਬਕ ਧਮਾਕਾ ਬਹੁਤ ਜ਼ਿਆਦਾ ਤੀਬਰਤਾ ਦਾ ਸੀ। ਇਹ ਘਟਨਾ ਮਦੀਨਾ ਮਸੀਤ ਨੇੜੇ (Balochistan) ਵਾਪਰੀ। ਸਟੇਸ਼ਨ ਹਾਊਸ ਅਫਸਰ (ਐਸਐਚਓ) ਜਾਵੇਦ ਲਹਿਰੀ ਨੇ ਕਿਹਾ ਕਿ ਜ਼ਖ਼ਮੀਆਂ ਨੂੰ ਮੈਡੀਕਲ ਸਹੂਲਤ ਲਈ ਭੇਜਿਆ ਜਾ ਰਿਹਾ ਹੈ, ਜਦੋਂ ਕਿ ਹਸਪਤਾਲਾਂ ਵਿੱਚ ਐਮਰਜੈਂਸੀ ਲਾਗੂ ਕਰ ਦਿੱਤੀ ਗਈ ਹੈ। ਜ਼ਖਮੀਆਂ ‘ਚੋਂ ਕੁਝ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।