ਪਹਿਲਗਾਮ ਹਮਲੇ ਤੋਂ ਬਾਅਦ ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ ਬਿਆਨ ਆਇਆ ਸਾਹਮਣੇ

23 ਅਪ੍ਰੈਲ 2205: ਜੰਮੂ-ਕਸ਼ਮੀਰ (jammu kashmir) ਦੇ ਪਹਿਲਗਾਮ ਇਲਾਕੇ ਵਿੱਚ ਹੋਏ ਅੱਤਵਾਦੀ ਹਮਲੇ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇਸ ਦੁਖਦਾਈ ਘਟਨਾ ਵਿੱਚ ਹੁਣ ਤੱਕ 34 ਲੋਕਾਂ ਦੀ ਜਾਨ ਜਾ ਚੁੱਕੀ ਹੈ। ਦੇਸ਼ ਭਰ ਵਿੱਚ ਗੁੱਸੇ ਅਤੇ ਚਿੰਤਾ ਦਾ ਮਾਹੌਲ ਹੈ। ਇਸ ਦੌਰਾਨ, ਇਸ ਹਮਲੇ ਸੰਬੰਧੀ ਪਾਕਿਸਤਾਨ (pakistan) ਦੇ ਰੱਖਿਆ ਮੰਤਰੀ ਖਵਾਜਾ ਆਸਿਫ (Pakistan Defense Minister Khawaja Asif) ਦਾ ਇੱਕ ਬਿਆਨ ਸਾਹਮਣੇ ਆਇਆ ਹੈ।

ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ ਨੇ ਕੀ ਕਿਹਾ?

ਪਾਕਿਸਤਾਨ ਦੇ ਰੱਖਿਆ ਮੰਤਰੀ (Pakistan Defense Minister ) ਖਵਾਜਾ ਆਸਿਫ ਨੇ ਸਪੱਸ਼ਟ ਤੌਰ ‘ਤੇ ਕਿਹਾ ਹੈ ਕਿ ਉਨ੍ਹਾਂ ਦੇ ਦੇਸ਼ ਦਾ ਇਸ ਅੱਤਵਾਦੀ ਹਮਲੇ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਉਨ੍ਹਾਂ ਨੇ ਹਮਲੇ ਦੀ ਨਿੰਦਾ ਕਰਦੇ ਹੋਏ ਕਿਹਾ, “ਅਸੀਂ ਹਰ ਤਰ੍ਹਾਂ ਦੇ ਅੱਤਵਾਦ ਦੇ ਵਿਰੁੱਧ ਹਾਂ। ਖਾਸ ਕਰਕੇ ਜਦੋਂ ਆਮ ਨਾਗਰਿਕਾਂ ਨੂੰ ਨਿਸ਼ਾਨਾ ਬਣਾਇਆ ਜਾਂਦਾ ਹੈ, ਇਹ ਨਿੰਦਣਯੋਗ ਹੈ।”

ਭਾਰਤ ਸਰਕਾਰ ‘ਤੇ ਗੰਭੀਰ ਦੋਸ਼

ਪਰ ਇਸ ਤੋਂ ਬਾਅਦ ਉਸਨੇ ਭਾਰਤ ‘ਤੇ ਹਮਲਾ ਕੀਤਾ ਅਤੇ ਝੂਠੇ ਦੋਸ਼ ਲਗਾਏ। ਉਨ੍ਹਾਂ ਦਾਅਵਾ ਕੀਤਾ ਕਿ “ਇਸ ਹਮਲੇ ਵਿੱਚ ਸਿਰਫ਼ ਭਾਰਤ ਦੇ ਲੋਕ ਹੀ ਸ਼ਾਮਲ ਹੋ ਸਕਦੇ ਹਨ। ਭਾਰਤ ਵਿੱਚ ਨਾਗਾਲੈਂਡ, ਮਨੀਪੁਰ ਅਤੇ ਕਸ਼ਮੀਰ ਵਰਗੇ ਖੇਤਰਾਂ ਵਿੱਚ ਲੋਕ ਸਰਕਾਰ ਦੇ ਵਿਰੁੱਧ ਖੜ੍ਹੇ ਹਨ।” ਖਵਾਜਾ ਆਸਿਫ ਨੇ ਕਿਹਾ ਕਿ ਭਾਰਤ ਸਰਕਾਰ ਦੇਸ਼ ਦੀਆਂ ਘੱਟ ਗਿਣਤੀਆਂ ਨੂੰ ਦਬਾ ਰਹੀ ਹੈ ਜਿਨ੍ਹਾਂ ਵਿੱਚ ਮੁਸਲਮਾਨ, ਈਸਾਈ ਅਤੇ ਬੋਧੀ ਭਾਈਚਾਰੇ ਸ਼ਾਮਲ ਹਨ। ਉਨ੍ਹਾਂ ਦੋਸ਼ ਲਾਇਆ ਕਿ “ਲੋਕਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਤੋਂ ਵਾਂਝਾ ਕੀਤਾ ਜਾ ਰਿਹਾ ਹੈ ਅਤੇ ਉਹ ਹੁਣ ਇਸ ਵਿਰੁੱਧ ਆਵਾਜ਼ ਉਠਾ ਰਹੇ ਹਨ।

Read More: ਪਹਿਲਗਾਮ ਘਟਨਾ ਮਾਮਲੇ ‘ਚ ਤਿੰਨ ਸ਼ੱਕੀਆਂ ਦੇ ਸਕੈੱਚ ਜਾਰੀ

Scroll to Top