Site icon TheUnmute.com

Pakistan Election: ਪਾਕਿਸਤਾਨ ਦੀਆਂ ਆਮ ਚੋਣਾਂ ਦੀ ਵੋਟਿੰਗ ਦੌਰਾਨ ਮੋਬਾਈਲ ਤੇ ਇੰਟਰਨੈੱਟ ਸੇਵਾਵਾਂ ਬੰਦ

Pakistan Election

ਚੰਡੀਗੜ੍ਹ, 08 ਫਰਵਰੀ 2024: ਪਾਕਿਸਤਾਨ ਵਿੱਚ ਨੈਸ਼ਨਲ ਅਸੈਂਬਲੀ ਅਤੇ ਸੂਬਾਈ ਚੋਣਾਂ ਲਈ ਇੱਕੋ ਸਮੇਂ ਵੋਟਿੰਗ (Pakistan Election) ਹੋ ਰਹੀ ਹੈ। ਵੋਟਿੰਗ ਸਵੇਰੇ 8:30 ਵਜੇ ਸ਼ੁਰੂ ਹੋਈ ਅਤੇ ਸ਼ਾਮ 5:30 ਵਜੇ ਤੱਕ ਜਾਰੀ ਰਹੇਗੀ। ਦੇਰ ਰਾਤ ਤੱਕ ਨਤੀਜੇ ਸਾਹਮਣੇ ਆ ਸਕਦੇ ਹਨ। ਚੋਣ ਕਮਿਸ਼ਨ 9 ਫਰਵਰੀ ਨੂੰ ਅਧਿਕਾਰਤ ਤੌਰ ‘ਤੇ ਨਤੀਜਿਆਂ ਦਾ ਐਲਾਨ ਕਰ ਸਕਦਾ ਹੈ।

ਚੋਣਾਂ ਦੌਰਾਨ ਪੂਰੇ ਪਾਕਿਸਤਾਨ (Pakistan Election) ਵਿੱਚ ਮੋਬਾਈਲ ਅਤੇ ਇੰਟਰਨੈੱਟ ਸੇਵਾਵਾਂ ਬੰਦ ਹਨ। ਇਮਰਾਨ ਖਾਨ ਦੀ ਪਾਰਟੀ ਪੀਟੀਆਈ ਨੇ ਕਿਹਾ ਕਿ ਇਹ ਸਰਕਾਰ ਦੀ ਤਾਨਾਸ਼ਾਹੀ ਹੈ। ਲੋਕਾਂ ਨੂੰ ਆਪਣੇ ਨਿੱਜੀ ਵਾਈਫਾਈ ਪਾਸਵਰਡ ਨੂੰ ਹਟਾਉਣਾ ਚਾਹੀਦਾ ਹੈ ਤਾਂ ਜੋ ਲੋਕ ਇੰਟਰਨੈਟ ਦੀ ਵਰਤੋਂ ਕਰ ਸਕਣ।

ਪਾਕਿਸਤਾਨ ਵਿੱਚ 24 ਕਰੋੜ ਤੋਂ ਵੱਧ ਲੋਕ ਰਹਿੰਦੇ ਹਨ। ਇਸ ਸਾਲ ਦੇਸ਼ ਵਿੱਚ ਕਰੀਬ 12.8 ਕਰੋੜ ਵੋਟਰ ਹਨ ਜੋ ਬੈਲਟ ਪੇਪਰ ਰਾਹੀਂ ਆਪਣੀ ਵੋਟ ਪਾ ਰਹੇ ਹਨ। ਪਾਕਿਸਤਾਨ ਦੀ ਨੈਸ਼ਨਲ ਅਸੈਂਬਲੀ ਵਿੱਚ ਕੁੱਲ 336 ਸੀਟਾਂ ਹਨ। ਇਨ੍ਹਾਂ ‘ਚੋਂ 266 ਸੀਟਾਂ ‘ਤੇ ਚੋਣਾਂ ਹੋ ਰਹੀਆਂ ਹਨ, ਜਦਕਿ 70 ਸੀਟਾਂ ਰਾਖਵੀਆਂ ਹਨ, ਇਨ੍ਹਾਂ ‘ਚ 60 ਬੀਬੀਆਂ ਲਈ, 10 ਗੈਰ-ਮੁਸਲਿਮ ਲਈ ਹਨ | ਵਿੱਤੀ ਔਕੜਾਂ ਦੇ ਬਾਵਜੂਦ ਪਿਛਲੀਆਂ 4 ਚੋਣਾਂ ਦੇ ਮੁਕਾਬਲੇ ਇਸ ਵਾਰ ਦੀਆਂ ਚੋਣਾਂ ਸਭ ਤੋਂ ਮਹਿੰਗੀਆਂ ਹਨ। ਕਰੀਬ 1 ਹਜ਼ਾਰ ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ।

ਦੂਜੇ ਪਾਸੇ ਰੱਖਿਆ ਮਾਹਰ ਬ੍ਰਿਗੇਡੀਅਰ (ਸੇਵਾਮੁਕਤ) ਅਨਿਲ ਗੁਪਤਾ ਨੇ ਕਿਹਾ ਕਿ ਪਾਕਿਸਤਾਨੀ ਫੌਜ ਨਵਾਜ਼ ਸ਼ਰੀਫ ਨੂੰ ਲਿਆਉਣਾ ਚਾਹੁੰਦੀ ਹੈ। ਉਸ ਨੇ ਇਹ ਯਕੀਨੀ ਬਣਾਇਆ ਹੈ ਕਿ ਕੋਈ ਵਿਰੋਧ ਨਾ ਹੋਵੇ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਆਪਣੇ ਸਮਰਥਨ ਨਾਲ ਨਵਾਜ਼ ਸ਼ਰੀਫ ਨੂੰ ਪ੍ਰਧਾਨ ਮੰਤਰੀ ਬਣਾਉਣਾ ਚਾਹੁੰਦੇ ਹਨ।

Exit mobile version