Site icon TheUnmute.com

Pakistan Embassy Attack: ਪਾਕਿਸਤਾਨ ਨੇ ਅਫਗਾਨ ਰਾਜਦੂਤ ਨੂੰ ਕੀਤਾ ਤਲਬ

Pak Embassy Attack

ਚੰਡੀਗੜ੍ਹ 03 ਦਸੰਬਰ 2022: ਪਾਕਿਸਤਾਨ ਨੇ ਕਾਬੁਲ ਵਿੱਚ ਆਪਣੇ ਦੂਤਾਵਾਸ ਉੱਤੇ ਹੋਏ ਹਮਲੇ ਨੂੰ ਲੈ ਕੇ ਇਸਲਾਮਾਬਾਦ ਵਿੱਚ ਅਫਗਾਨ ਡਿਪਲੋਮੈਟ ਨੂੰ ਤਲਬ ਕਰਕੇ ਸਖ਼ਤ ਵਿਰੋਧ ਦਰਜ ਕਰਵਾਇਆ ਹੈ। ਪਾਕਿਸਤਾਨ ਸਰਕਾਰ ਨੇ ਵੀ ਕਾਬੁਲ ਵਿੱਚ ਆਪਣੇ ਹੈੱਡ ਆਫ ਮਿਸ਼ਨ ‘ਤੇ ਹੋਏ ਹਮਲੇ ਨੂੰ ਲੈ ਕੇ ਆਪਣੀਆਂ ਚਿੰਤਾਵਾਂ ਤੋਂ ਜਾਣੂ ਕਰਵਾਇਆ ਹੈ।

ਪਕਿਸਤਾਨ ਦੇ ਵਿਦੇਸ਼ ਦਫਤਰ ਨੇ ਇਕ ਬਿਆਨ ਵਿਚ ਕਿਹਾ ਕਿ ਅਫਗਾਨ ਡਿਪਲੋਮੈਟ ਨੂੰ ਸ਼ੁੱਕਰਵਾਰ ਸ਼ਾਮ ਨੂੰ ਤਲਬ ਕੀਤਾ ਗਿਆ ਸੀ ਅਤੇ ਉਸ ਨੇ ਉਸ ਘਟਨਾ ‘ਤੇ ਪਾਕਿਸਤਾਨ ਦੀ ਗੰਭੀਰ ਚਿੰਤਾ ਜ਼ਾਹਰ ਕੀਤੀ ਸੀ, ਜਿਸ ਵਿਚ ਮਿਸ਼ਨ ਦੇ ਮੁਖੀ ‘ਤੇ ਹਮਲਾ ਕੀਤਾ ਗਿਆ ਸੀ। ਹਾਲਾਂਕਿ ਉਹ ਸੁਰੱਖਿਅਤ ਹੈ ਪਰ ਗਾਰਡ ਗੰਭੀਰ ਰੂਪ ਨਾਲ ਜ਼ਖਮੀ ਹੈ। ਬਿਆਨ ਵਿਚ ਕਿਹਾ ਗਿਆ ਹੈ ਕਿ ਅਫਗਾਨ ਡਿਪਲੋਮੈਟ ਨੂੰ ਦੱਸਿਆ ਗਿਆ ਕਿ ਪਾਕਿਸਤਾਨ ਦੇ ਕੂਟਨੀਤਕ ਮਿਸ਼ਨ ਅਤੇ ਕਰਮਚਾਰੀਆਂ ਦੀ ਸੁਰੱਖਿਆ ਅਫਗਾਨਿਸਤਾਨ ਦੀ ਅੰਤਰਿਮ ਸਰਕਾਰ ਦੀ ਜ਼ਿੰਮੇਵਾਰੀ ਹੈ ਅਤੇ ਇਹ ਘਟਨਾ ਸੁਰੱਖਿਆ ਵਿਚ ਇਕ ਗੰਭੀਰ ਕਮੀ ਸੀ।

ਦੱਸ ਦਈਏ ਕਿ ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ‘ਚ ਸ਼ੁੱਕਰਵਾਰ ਨੂੰ ਪਾਕਿਸਤਾਨ ਦੇ ਦੂਤਾਵਾਸ ‘ਤੇ ਹਮਲਾ ਹੋਇਆ ਸੀ, ਜਿਸ ‘ਚ ਪਾਕਿਸਤਾਨ ਦੇ ਰਾਜਦੂਤ ਉਬੈਦ-ਉਰ-ਰਹਿਮਾਨ ਨਿਜ਼ਾਮਾਨੀ ਵਾਲ-ਵਾਲ ਬਚ ਗਏ ਸਨ। ਇਸ ਤੋਂ ਤੁਰੰਤ ਬਾਅਦ ਪਾਕਿਸਤਾਨ ਨੇ ਹਮਲੇ ਦੀ ਨਿੰਦਾ ਕੀਤੀ ਅਤੇ ਜਾਂਚ ਦੀ ਮੰਗ ਕੀਤੀ। ਪਾਕਿਸਤਾਨ ਸਰਕਾਰ ਤੋਂ ਮੰਗ ਕੀਤੀ ਹੈ ਕਿ ਹਮਲੇ ਵਿੱਚ ਸ਼ਾਮਲ ਦੋਸ਼ੀਆਂ ਨੂੰ ਤੁਰੰਤ ਫੜ ਕੇ ਸਜ਼ਾ ਦਿੱਤੀ ਜਾਵੇ। ਇਸ ਦੇ ਨਾਲ ਹੀ ਪਾਕਿਸਤਾਨ ਨੇ ਮੰਗ ਕੀਤੀ ਹੈ ਕਿ ਡਿਪਲੋਮੈਟਿਕ ਕੰਪਲੈਕਸਾਂ, ਅਧਿਕਾਰੀਆਂ ਅਤੇ ਸਟਾਫ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਾਰੇ ਜ਼ਰੂਰੀ ਕਦਮ ਚੁੱਕੇ ਜਾਣ।

Exit mobile version