Holi

ਪਾਕਿਸਤਾਨ ਨੇ ਯੂਨੀਵਰਸਿਟੀਆਂ ‘ਚ ਹੋਲੀ ਖੇਡਣ ‘ਤੇ ਲਗਾਈ ਪਾਬੰਦੀ

ਚੰਡੀਗੜ੍ਹ, 21 ਜੂਨ 2023: ਪਾਕਿਸਤਾਨ ਵਿੱਚ ਘੱਟ ਗਿਣਤੀ ਭਾਈਚਾਰੇ ਦੀ ਆਵਾਜ਼ ਨੂੰ ਦਬਾਉਣ ਦਾ ਸਿਲਸਿਲਾ ਬੇਰੋਕ ਜਾਰੀ ਹੈ। ਹਿਮਦੀਆ ਮੁਸਲਮਾਨਾਂ ਦੇ ਨਾਲ-ਨਾਲ ਹਿੰਦੂ ਅਤੇ ਸਿੱਖ ਭਾਈਚਾਰਿਆਂ ਨੂੰ ਤੰਗ-ਪ੍ਰੇਸ਼ਾਨ ਕਰਨ ਦੀਆਂ ਅਕਸਰ ਰਿਪੋਰਟਾਂ ਆਉਂਦੀਆਂ ਰਹਿੰਦੀਆਂ ਹਨ। ਇਸ ਦੌਰਾਨ ਪਾਕਿਸਤਾਨ ਦੇ ਉੱਚ ਸਿੱਖਿਆ ਕਮਿਸ਼ਨ ਦੇ ਇੱਕ ਆਦੇਸ਼ ਨੇ ਧਾਰਮਿਕ ਆਜ਼ਾਦੀ ਨੂੰ ਲੈ ਕੇ ਚਿੰਤਾਵਾਂ ਵਧਾ ਦਿੱਤੀਆਂ ਹਨ। ਇਸ ਹੁਕਮ ਵਿਚ ਦੇਸ਼ ਭਰ ਦੇ ਉੱਚ ਵਿਦਿਅਕ ਅਦਾਰਿਆਂ ਯਾਨੀ ਯੂਨੀਵਰਸਿਟੀ ਵਿਚ ਹੋਲੀ (Holi) ਮਨਾਉਣ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ।

ਪਾਕਿਸਤਾਨ ਦੇ ਮੀਡੀਆ ਸਮੂਹ ਦੇ ਅਨੁਸਾਰ, ਉੱਚ ਸਿੱਖਿਆ ਕਮਿਸ਼ਨ ਨੇ ਆਦੇਸ਼ ਵਿੱਚ ਕਿਹਾ ਹੈ ਕਿ ਅਜਿਹੀਆਂ ਗਤੀਵਿਧੀਆਂ (ਹੋਲੀ ਦਾ ਤਿਉਹਾਰ) ਦੇਸ਼ ਦੀਆਂ ਸਮਾਜਿਕ-ਸੱਭਿਆਚਾਰਕ ਕਦਰਾਂ-ਕੀਮਤਾਂ ਤੋਂ ਪੂਰੀ ਤਰ੍ਹਾਂ ਕਟੀ ਹੋਈ ਹੈ, ਅਜਿਹੇ ਜਸ਼ਨ ਦੇਸ਼ ਦੀ ਇਸਲਾਮੀ ਪਛਾਣ ਨਾਲੋਂ ਟੁੱਟਣ ਦੇ ਬਰਾਬਰ ਹਨ।

Scroll to Top