SCO

ਪਾਕਿਸਤਾਨ ਨੇ ਅਗਾਮੀ SCO ਦੀ ਬੈਠਕ ਲਈ PM ਨਰਿੰਦਰ ਮੋਦੀ ਨੂੰ ਭੇਜਿਆ ਸੱਦਾ

ਚੰਡੀਗੜ੍ਹ, 29 ਅਗਸਤ 2024: ਪਾਕਿਸਤਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਕਤੂਬਰ ‘ਚ ਇਸਲਾਮਾਬਾਦ ‘ਚ ਹੋਣ ਵਾਲੀ ਸ਼ੰਘਾਈ ਸਹਿਯੋਗ ਸੰਗਠਨ (SCO) ਦੀ ਬੈਠਕ ਲਈ ਸੱਦਾ ਦਿੱਤਾ ਹੈ। ਇਕ ਸਥਾਨਕ ਅਖਬਾਰ ਮੁਤਾਬਕ ਵਿਦੇਸ਼ ਦਫਤਰ ਦੀ ਬੁਲਾਰਾ ਮੁਮਤਾਜ਼ ਜ਼ਾਹਰਾ ਬਲੋਚ ਨੇ ਹਫਤਾਵਾਰੀ ਪ੍ਰੈੱਸ ਵਾਰਤਾ ਦੌਰਾਨ ਕਿਹਾ ਕਿ 15-16 ਅਕਤੂਬਰ ਨੂੰ ਹੋਣ ਵਾਲੀ ਬੈਠਕ ‘ਚ ਸ਼ਾਮਲ ਹੋਣ ਲਈ ਦੇਸ਼ਾਂ ਦੇ ਮੁਖੀਆਂ ਨੂੰ ਸੱਦਾ ਭੇਜਿਆ ਗਿਆ ਹੈ। ਜਿਸ ‘ਚ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਸੱਦਾ ਭੇਜਿਆ ਹੈ।

ਜਿਕਰਯੋਗ ਹੈ ਕਿ ਭਾਰਤ ਦੇ ਨਾਲ-ਨਾਲ ਚੀਨ ਅਤੇ ਪਾਕਿਸਤਾਨ ਵੀ ਸ਼ੰਘਾਈ ਸਹਿਯੋਗ ਸੰਗਠਨ ਦੇ ਪੂਰਨ ਮੈਂਬਰ ਹਨ। ਸ਼ੰਘਾਈ ਸਹਿਯੋਗ ਸੰਗਠਨ (SCO) ਦੇ ਹੋਰ ਮੈਂਬਰ ਦੇਸ਼ਾਂ ‘ਚ ਰੂਸ, ਤਜ਼ਾਕਿਸਤਾਨ, ਉਜ਼ਬੇਕਿਸਤਾਨ, ਕਿਰਗਿਸਤਾਨ, ਕਜ਼ਾਕਿਸਤਾਨ ਸ਼ਾਮਲ ਹਨ।

ਸ਼ੰਘਾਈ ਸਹਿਯੋਗ ਸੰਗਠਨ (SCO) ਇੱਕ ਸਥਾਈ ਅੰਤਰ-ਸਰਕਾਰੀ ਅੰਤਰਰਾਸ਼ਟਰੀ ਸੰਸਥਾ ਹੈ। ਇਹ ਇੱਕ ਰਾਜਨੀਤਕ, ਆਰਥਿਕ ਅਤੇ ਫੌਜੀ ਸੰਗਠਨ ਹੈ ਜਿਸਦਾ ਉਦੇਸ਼ ਖੇਤਰ ਵਿੱਚ ਸ਼ਾਂਤੀ, ਸੁਰੱਖਿਆ ਅਤੇ ਸਥਿਰਤਾ ਨੂੰ ਬਣਾਈ ਰੱਖਣਾ ਹੈ।

Scroll to Top