4 ਨਵੰਬਰ 2024: ਪਾਕਿਸਤਾਨ (pakistan) ਆਪਣੀਆਂ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ ਹੈ, ਦੱਸ ਦੇਈਏ ਕਿ ਪਾਕਿਟਾਂ ਦੇ ਵਲੋਂ ਪਿਛਲੇ ਕੁਝ ਮਹੀਨਿਆਂ ਤੋਂ ਭਾਰਤ-ਪਾਕਿਸਤਾਨ (bharat -pakistan) ਸਰਹੱਦੀ ਖੇਤਰ ਦੇ ਬਮਿਆਲ ਸੈਕਟਰ ਵਿੱਚ ਭਾਰਤ ਨੂੰ ਡਰੋਨ(drone) ਭੇਜਣ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਹਾਲ ਹੀ ‘ਚ ਐਤਵਾਰ ਦੁਪਹਿਰ ਨੂੰ ਬਮਿਆਲ ਸੈਕਟਰ ਅਧੀਨ ਪੈਂਦੇ ਪਿੰਡ ਅਖਾੜਾ ‘ਚ ਇਕ ਖੇਤ ‘ਚੋਂ ਇਕ ਡਰੋਨ ਮਿਲਿਆ। ਕਿਸਾਨ ਨੇ ਤੁਰੰਤ ਆਪਣੇ ਸਰਪੰਚ ਨੂੰ ਸੂਚਿਤ ਕੀਤਾ ਅਤੇ ਫਿਰ ਸਥਾਨਕ ਲੋਕਾਂ ਨੇ ਨੇੜਲੇ ਬੀਐਸਐਫ (ਬਾਰਡਰ ਸੁਰੱਖਿਆ ਬਲ bsf) ਨੂੰ ਇਸ ਦੀ ਸੂਚਨਾ ਦਿੱਤੀ। ਇਸ ਤੋਂ ਬਾਅਦ ਬੀਐਸਐਫ ਨੇ ਮੌਕੇ ’ਤੇ ਪਹੁੰਚ ਕੇ ਡਰੋਨ ਨੂੰ ਕਬਜ਼ੇ ਵਿੱਚ ਲੈ ਲਿਆ ਅਤੇ ਤੁਰੰਤ ਪੰਜਾਬ ਪੁਲਿਸ ਨੂੰ ਸੂਚਿਤ ਕੀਤਾ। ਇਸ ਤੋਂ ਬਾਅਦ ਪੰਜਾਬ ਪੁਲਿਸ ਨੇ ਆਪਣੇ ਐਸਓਜੀ ਕਮਾਂਡੋਜ਼ ਅਤੇ ਬੀਐਸਐਫ ਨਾਲ ਮਿਲ ਕੇ ਉਸ ਇਲਾਕੇ ਵਿੱਚ ਇੱਕ ਵੱਡੀ ਤਲਾਸ਼ੀ ਮੁਹਿੰਮ ਚਲਾਈ। ਡਰੋਨ ਤੋਂ ਇਲਾਵਾ ਹੁਣ ਤੱਕ ਕਿਸੇ ਹੋਰ ਵਸਤੂ ਦੇ ਮਿਲਣ ਦੀ ਖਬਰ ਨਹੀਂ ਹੈ।
ਦੱਸ ਦੇਈਏ ਕਿ ਭਾਰਤ-ਪਾਕਿਸਤਾਨ ਸਰਹੱਦ ਤੋਂ ਕਰੀਬ 2 ਕਿਲੋਮੀਟਰ ਦੀ ਦੂਰੀ ‘ਤੇ ਪੈਂਦੇ ਪਿੰਡ ਅਖਾੜਾ ਦੇ ਸਰਪੰਚ ਕਾਬਲ ਸਿੰਘ ਨੇ ਦੱਸਿਆ ਕਿ ਪਿੰਡ ਅਖਾੜਾ ਦਾ ਰਹਿਣ ਵਾਲਾ ਕਿਸਾਨ ਆਪਣੇ ਖੇਤ ਵਿੱਚ ਕੰਮ ਕਰ ਰਿਹਾ ਸੀ ਤਾਂ ਉਸ ਨੂੰ ਡਰੋਨ ਮਿਲਿਆ। ਇਸ ਤੋਂ ਬਾਅਦ ਉਸ ਨੇ ਬੀਐਸਐਫ ਅਤੇ ਪੰਜਾਬ ਪੁਲੀਸ ਨੂੰ ਸੂਚਿਤ ਕੀਤਾ। ਸੁਰੱਖਿਆ ਏਜੰਸੀਆਂ ਵੱਲੋਂ ਇਲਾਕੇ ਵਿੱਚ ਲਗਾਤਾਰ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।
ਪੰਜਾਬ ਪੁਲੀਸ ਹਰ ਵਾਰ ਡਰੋਨ ਗਤੀਵਿਧੀਆਂ ਤੋਂ ਇਨਕਾਰ ਕਰਦੀ ਰਹੀ ਹੈ ਪਰ ਇਸ ਵਾਰ ਡਰੋਨ ਮਿਲਣ ਤੋਂ ਬਾਅਦ ਇਸ ਗੱਲ ਦੀ ਪੁਸ਼ਟੀ ਹੋਈ ਹੈ ਕਿ ਕਿਤੇ ਨਾ ਕਿਤੇ ਪਾਕਿਸਤਾਨ ਵੱਲੋਂ ਇਸ ਖੇਤਰ ਵਿੱਚ ਡਰੋਨ ਗਤੀਵਿਧੀਆਂ ਚਲਾ ਕੇ ਨਸ਼ਿਆਂ ਦਾ ਕਾਰੋਬਾਰ ਕੀਤਾ ਜਾ ਰਿਹਾ ਹੈ। ਆਉਣ ਵਾਲੇ ਦਿਨਾਂ ਵਿੱਚ ਇਹ ਜਾਂਚ ਦਾ ਵਿਸ਼ਾ ਬਣ ਸਕਦਾ ਹੈ।