22 ਨਵੰਬਰ 2024: ਪਾਕਿਸਤਾਨ (pakistan) ਦੇ ਖੈਬਰ ਪਖਤੂਨਖਵਾ ਸੂਬੇ ਦੇ ਕੁਰੱਮ ਜ਼ਿਲੇ ‘ਚ ਵੀਰਵਾਰ ਨੂੰ ਹਮਲਾਵਰਾਂ ਵੱਲੋਂ ਯਾਤਰੀ (passenger) ਵਾਹਨਾਂ ‘ਤੇ ਬੰਦੂਕਧਾਰੀ ਨਾਲ ਕੀਤੇ ਗਏ ਹਮਲੇ ‘ਚ ਘੱਟੋ-ਘੱਟ 50 ਲੋਕਾਂ(peoples) ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ (injured) ਗਏ। ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਅਹਿਮਦੀ ਸ਼ਮਾ ਥਾਣੇ ਦੇ ਅਧਿਕਾਰੀ ਕਲੀਮ ਸ਼ਾਹ ਨੇ ਡਾਨ ਅਖਬਾਰ ਨੂੰ ਦੱਸਿਆ ਕਿ ਤਿੰਨ ਔਰਤਾਂ ਸਮੇਤ 50 ਲੋਕ ਮਾਰੇ ਗਏ ਅਤੇ 11 ਹੋਰ ਜ਼ਖਮੀ ਹੋ ਗਏ।
ਦੱਸ ਦੇਈਏ ਕਿ ਖੈਬਰ ਪਖਤੂਨਖਵਾ ਸੂਬੇ ਦੇ ਕਾਨੂੰਨ ਮੰਤਰੀ ਆਫਤਾਬ ਆਲਮ ਨੇ ਸਥਾਨਕ ਮੀਡੀਆ ਨੂੰ ਦੱਸਿਆ ਕਿ ਘਟਨਾ ਪਿੱਛੇ ਤੱਥਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ ਅਤੇ ਸ਼ਹੀਦਾਂ ਦੀ ਗਿਣਤੀ 42 ਹੋਣ ਦੀ ਪੁਸ਼ਟੀ ਕੀਤੀ ਹੈ।
ਮੁਢਲੀ ਜਾਂਚ ਤੋਂ ਬਾਅਦ ਘਟਨਾ ਦੇ ਵੇਰਵੇ ਦਿੰਦੇ ਹੋਏ ਆਲਮ ਨੇ ਦੱਸਿਆ ਕਿ ਹਥਿਆਰਬੰਦ ਵਿਅਕਤੀਆਂ ਨੇ ਪਹਾੜਾਂ ਤੋਂ ਵਾਹਨਾਂ ਦੇ ਕਾਫਲੇ ‘ਤੇ ਗੋਲੀਬਾਰੀ ਕੀਤੀ। ਮੰਤਰੀ ਨੇ ਕਿਹਾ ਕਿ ਉਹ ਕੁਰੱਮ ਦਾ ਦੌਰਾ ਕਰਨਾ ਚਾਹੁੰਦੇ ਸਨ, ਪਰ ਦੋ ਵਿਰੋਧੀ ਸਮੂਹਾਂ ਵਿਚਕਾਰ ਝਗੜੇ ਤੋਂ ਬਾਅਦ ਜ਼ਿਲ੍ਹੇ ਨੂੰ ਜਾਣ ਵਾਲੀਆਂ ਸੜਕਾਂ ਨੂੰ ਬੰਦ ਕਰ ਦਿੱਤਾ ਗਿਆ ਹੈ, ਜੋ ਇਸ ਘਟਨਾ ਲਈ ਇੱਕ ਦੂਜੇ ਨੂੰ ਜ਼ਿੰਮੇਵਾਰ ਠਹਿਰਾ ਰਹੇ ਹਨ।