UNSC

ਪਾਕਿਸਤਾਨ ਨੇ UNSC ‘ਚ ਚੁੱਕਿਆ ਜੰਮੂ-ਕਸ਼ਮੀਰ ਦਾ ਮੁੱਦਾ, ਭਾਰਤ ਨੇ ਕਿਹਾ- ਭਾਰਤ ਦਾ ਅਨਿੱਖੜਵਾਂ ਅੰਗ ਹੈ ਅਤੇ ਰਹੇਗਾ

ਚੰਡੀਗੜ੍ਹ, 07 ਜੁਲਾਈ 2023: ਭਾਰਤ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ (UNSC) ‘ਚ ਇਕ ਵਾਰ ਫਿਰ ਪਾਕਿਸਤਾਨ ‘ਤੇ ਨਿਸ਼ਾਨਾ ਸਾਧਿਆ ਹੈ। ਬੀਤੇ ਦਿਨ ਬੁੱਧਵਾਰ ਨੂੰ ਬ੍ਰਿਟੇਨ ‘ਚ ਹੋਈ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਬੈਠਕ ‘ਚ ਪਾਕਿਸਤਾਨ ਨੇ ਜੰਮੂ-ਕਸ਼ਮੀਰ ਦਾ ਮੁੱਦਾ ਫਿਰ ਚੁੱਕਿਆ। ਇਸ ‘ਤੇ ਸੰਯੁਕਤ ਰਾਸ਼ਟਰ ‘ਚ ਭਾਰਤ ਦੇ ਮਿਸ਼ਨ ਕਾਊਂਸਲਰ ਆਸ਼ੀਸ਼ ਸ਼ਰਮਾ ਨੇ ਕਿਹਾ ਕਿ ਲੱਦਾਖ ਅਤੇ ਜੰਮੂ-ਕਸ਼ਮੀਰ ਭਾਰਤ ਦਾ ਅਨਿੱਖੜਵਾਂ ਅੰਗ ਸਨ ਅਤੇ ਹਮੇਸ਼ਾ ਰਹਿਣਗੇ। ਇਸ ਨਾਲ ਕੋਈ ਫਰਕ ਨਹੀਂ ਪੈਂਦਾ ਕਿ ਪਾਕਿਸਤਾਨ ਇਸ ਬਾਰੇ ਕੀ ਸੋਚਦਾ ਹੈ ਜਾਂ ਕੀ ਚਾਹੁੰਦਾ ਹੈ।

ਇਸ ਦੌਰਾਨ ਪਾਕਿਸਤਾਨ ਦੇ ਡਿਪਲੋਮੈਟ ਮੁਨੀਰ ਅਕਰਮ ਨੇ ਆਪਣੇ ਬਿਆਨ ‘ਚ ਕਸ਼ਮੀਰ ਦਾ ਮੁੱਦਾ ਚੁੱਕਿਆ। ਅਕਰਮ ਨੇ ਕਿਹਾ- ਬੱਚਿਆਂ ਅਤੇ ਹਥਿਆਰਬੰਦ ਸੰਘਰਸ਼ ‘ਤੇ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਐਂਟੋਨੀਓ ਗੁਟੇਰੇਸ ਦੀ ਨਵੀਂ ਰਿਪੋਰਟ ਵਿੱਚ ਭਾਰਤ ਦਾ ਜ਼ਿਕਰ ਨਹੀਂ ਹੈ, ਜੋ ਕਿ ਇੱਕ ਗਲਤੀ ਹੈ। ਅਕਰਮ ਨੇ ਕਿਹਾ ਕਿ ਚਾਇਲਡ ਐਂਡ ਆਰਮ ਕਮਫਲਿਕਟ ‘ਤੇ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਐਂਟੋਨੀਓ ਗੁਟੇਰੇਸ ਦੀ ਨਵੀਂ ਰਿਪੋਰਟ ਵਿੱਚ ਭਾਰਤ ਦਾ ਜ਼ਿਕਰ ਨਹੀਂ ਹੈ, ਜੋ ਕਿ ਇੱਕ ਗਲਤੀ ਹੈ।

ਅਕਰਮ ਦੇ ਬਿਆਨ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਭਾਰਤੀ ਡਿਪਲੋਮੈਟ ਆਸ਼ੀਸ਼ ਸ਼ਰਮਾ ਨੇ ਕਿਹਾ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ (UNSC) ‘ਚ ਇਕ ਵਫਦ ਨੇ ਮੇਰੇ ਦੇਸ਼ ਖ਼ਿਲਾਫ਼ ਜ਼ਹਿਰ ਉਗਲਿਆ ਹੈ, ਜੋ ਰਾਜਨੀਤੀ ਤੋਂ ਪ੍ਰੇਰਿਤ ਹੈ। ਅਸੀਂ ਇਸਨੂੰ ਸਵੀਕਾਰ ਨਹੀਂ ਕਰਾਂਗੇ। ਜਿਹੜੇ ਲੋਕ ਖੁਦ ਹੀ ਕੱਟੜਤਾ ਵਿੱਚ ਡੁੱਬੇ ਹੋਏ ਹਨ, ਉਹ ਭਾਰਤ ਦੇ ਸਮਾਜ ਅਤੇ ਇੱਥੇ ਰਹਿੰਦੇ ਵੱਖ-ਵੱਖ ਭਾਈਚਾਰਿਆਂ ਦੇ ਲੋਕਾਂ ਦੀ ਏਕਤਾ ਨੂੰ ਨਹੀਂ ਸਮਝ ਸਕਦੇ। ਅਸੀਂ ਅਜਿਹੇ ਬਿਆਨਾਂ ਦੀ ਸਖ਼ਤ ਨਿਖੇਧੀ ਕਰਦੇ ਹਾਂ। ਅਜਿਹੇ ਬਿਆਨਾਂ ਨਾਲ ਪਾਕਿਸਤਾਨ ਆਪਣੇ ਦੇਸ਼ ਵਿੱਚ ਬੱਚਿਆਂ ਵਿਰੁੱਧ ਲਗਾਤਾਰ ਹੋ ਰਹੇ ਅਪਰਾਧਾਂ ਤੋਂ ਕੌਂਸਲ ਦਾ ਧਿਆਨ ਹਟਾਉਣ ਦੀ ਕੋਸ਼ਿਸ਼ ਕਰ ਰਿਹਾ ਹੈ।

ਇਸ ਤੋਂ ਪਹਿਲਾਂ 4 ਜੁਲਾਈ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਐਸਸੀਓ ਸੰਮੇਲਨ ਵਿੱਚ ਵੀ ਅੱਤਵਾਦ ਦਾ ਮੁੱਦਾ ਚੁੱਕਿਆ ਸੀ। ਪਾਕਿਸਤਾਨ ਦਾ ਨਾਂ ਲਏ ਬਿਨਾਂ ਉਨ੍ਹਾਂ ਕਿਹਾ ਸੀ ਕਿ ਕੁਝ ਦੇਸ਼ ਅੱਤਵਾਦੀਆਂ ਨੂੰ ਪਨਾਹ ਦਿੰਦੇ ਹਨ। ਇਹ ਖੇਤਰੀ ਸ਼ਾਂਤੀ ਲਈ ਵੱਡਾ ਖਤਰਾ ਹੈ। ਅੱਤਵਾਦ ‘ਤੇ ਦੋਹਰੇ ਮਾਪਦੰਡਾਂ ਦੀ ਕੋਈ ਥਾਂ ਨਹੀਂ ਹੈ। ਅਜਿਹੇ ਮਾਮਲਿਆਂ ਵਿੱਚ ਦੋਹਰੇ ਮਾਪਦੰਡ ਨਹੀਂ ਰੱਖਣਾ ਚਾਹੁੰਦੇ। ਸਾਨੂੰ ਮਿਲ ਕੇ ਅੱਤਵਾਦ ਨਾਲ ਲੜਨਾ ਹੋਵੇਗਾ।

Scroll to Top