July 7, 2024 8:58 pm
Afghanistan

ਅਫਗਾਨਿਸਤਾਨ ਦੇ ਮਾਮਲਿਆਂ ਵਿੱਚ ਦਖਲ ਦੇਣਾ ਬੰਦ ਕਰੇ ਪਾਕਿਸਤਾਨ :ਹਾਮਿਦ ਕਰਜ਼ਈ

ਚੰਡੀਗੜ੍ਹ 20 ਦਸੰਬਰ 2021: (Afghanistan) ਅਫਗਾਨਿਸਤਾਨ ਦੇ ਮੁੱਦੇ ‘ਤੇ ਦੁਨੀਆ ਨੂੰ ਗਿਆਨ ਦੇਣ ਵਾਲੇ ਇਮਰਾਨ ਖਾਨ ਹੁਣ ਅਫਗਾਨਿਸਤਾਨ ਦੇ ਸਾਬਕਾ ਰਾਸ਼ਟਰਪਤੀ ਹਾਮਿਦ ਕਰਜ਼ਈ (Hamid Karza) ਦੇ ਨਿਸ਼ਾਨੇ ‘ਤੇ ਆ ਗਏ ਹਨ। ਸਾਬਕਾ ਰਾਸ਼ਟਰਪਤੀ ਹਾਮਿਦ ਕਰਜ਼ਈ (Hamid Karza) ਨੇ ਕਿਹਾ ਹੈ ਕਿ ਇਸਲਾਮਾਬਾਦ (Islamabad) ਨੂੰ ਕਾਬੁਲ ਦੇ ਅੰਦਰੂਨੀ ਮਾਮਲਿਆਂ ਵਿੱਚ ਦਖਲ ਨਹੀਂ ਦੇਣਾ ਚਾਹੀਦਾ। ਇਹ ਬਿਆਨ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਯੁੱਧਗ੍ਰਸਤ ਦੇਸ਼ ਵਿੱਚ ਚੱਲ ਰਹੀ ਸਿਆਸੀ ਸਥਿਤੀ ਦੇ ਨਾਲ-ਨਾਲ ਪਾਕਿਸਤਾਨ ਵੱਲੋਂ ਖਤਰੇ ਬਾਰੇ ਟਿੱਪਣੀ ਦੇ ਜਵਾਬ ਵਿੱਚ ਆਇਆ ਹੈ।

ਇਸਲਾਮਾਬਾਦ (Islamabad) ਵਿੱਚ ਐਤਵਾਰ ਨੂੰ ਇਸਲਾਮਿਕ ਸਹਿਯੋਗ ਸੰਗਠਨ ਦੇ ਵਿਦੇਸ਼ ਮੰਤਰੀਆਂ ਦੀ ਕੌਂਸਲ ਦੇ 17ਵੇਂ ਸੈਸ਼ਨ ਨੂੰ ਸੰਬੋਧਨ ਕਰਦੇ ਹੋਏ ਇਮਰਾਨ ਖਾਨ (Imran Khan) ਨੇ ਕਿਹਾ ਸੀ ਕਿ ਜੇਕਰ ਅਫਗਾਨਿਸਤਾਨ ਵਿੱਚ ਤਾਲਿਬਾਨ ਦੀ ਅਗਵਾਈ ਵਾਲੀ ਸਰਕਾਰ ਕੋਲ ਅੱਤਵਾਦ ਨਾਲ ਲੜਨ ਦੀ ਸਮਰੱਥਾ ਨਹੀਂ ਹੈ ਤਾਂ ਆਈਐਸ ਖ਼ਤਰਾ ਬਣ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਅਫਗਾਨਿਸਤਾਨ (Afghanistan) ਅਰਾਜਕਤਾ ਵੱਲ ਵਧ ਰਿਹਾ ਹੈ।

ਇਮਰਾਨ ਖਾਨ (Imran Khan) ਨੇ ਅਫਗਾਨਿਸਤਾਨ (Afghanistan) ਦੀ ਸਾਬਕਾ ਸਰਕਾਰ ‘ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਗਾਏ ਹਨ। ਕਰਜ਼ਈ ਨੇ ਕਿਹਾ ਕਿ ਪਾਕਿਸਤਾਨ ਸਰਕਾਰ ਨੂੰ ਅਫਗਾਨਿਸਤਾਨ ਦੇ ਮਾਮਲਿਆਂ ਵਿੱਚ ਦਖਲ ਦੇਣਾ ਬੰਦ ਕਰਨਾ ਚਾਹੀਦਾ ਹੈ ਅਤੇ ਅੰਤਰਰਾਸ਼ਟਰੀ ਸਮਾਗਮਾਂ ਵਿੱਚ ਕਾਬੁਲ ਦੀ ਤਰਫੋਂ ਗੱਲ ਕਰਨੀ ਬੰਦ ਕਰਨੀ ਚਾਹੀਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅਜਿਹੀਆਂ ਟਿੱਪਣੀਆਂ ਅਫਗਾਨਿਸਤਾਨ ਦੇ ਲੋਕਾਂ ਦਾ ਅਪਮਾਨ ਕਰਦੀਆਂ ਹਨ। ਇਸਲਾਮਿਕ ਦੇਸ਼ਾਂ ਦੀ ਇਸ ਬੈਠਕ ‘ਚ ਇਮਰਾਨ ਖਾਨ ਨੇ ਤਾਲਿਬਾਨ ਦੀ ਮਦਦ ਲਈ ਧਰਮ ਦਾ ਵੀ ਸੱਦਾ ਦਿੱਤਾ।

ਉਨ੍ਹਾਂ ਕਿਹਾ ਕਿ ਆਈਐਸ ਸ਼ੁਰੂ ਤੋਂ ਹੀ ਪਾਕਿਸਤਾਨ ਤੋਂ ਅਫ਼ਗਾਨਿਸਤਾਨ ਨੂੰ ਧਮਕੀਆਂ ਦਿੰਦਾ ਰਿਹਾ ਹੈ। ਸਾਬਕਾ ਨੇਤਾ ਨੇ ਇੱਕ ਬਿਆਨ ਵਿੱਚ ਕਿਹਾ ਕਿ ਇਹ ਟਿੱਪਣੀਆਂ ਸੱਚ ਨਹੀਂ ਸਨ, ਅਤੇ ਇਹ ਅਫਗਾਨਿਸਤਾਨ ਦੇ ਖਿਲਾਫ ਪ੍ਰਚਾਰ । ਸ਼ੁਰੂ ਤੋਂ ਹੀ ਅਫਗਾਨਿਸਤਾਨ ਨੂੰ ਪਾਕਿਸਤਾਨ ਤੋਂ ਖ਼ਤਰੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਪਾਕਿਸਤਾਨੀ ਪ੍ਰਧਾਨ ਮੰਤਰੀ ਨੇ ਕਿਹਾ ਕਿ ਜੇਕਰ ਦੁਨੀਆ ਨੇ ਦਖਲ ਨਹੀਂ ਦਿੱਤਾ ਤਾਂ ਅਫਗਾਨਿਸਤਾਨ ‘ਚ ਸਭ ਤੋਂ ਵੱਡਾ ਮਨੁੱਖੀ ਸੰਕਟ ਪੈਦਾ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਅਫਗਾਨਿਸਤਾਨ ਦੀ ਮਦਦ ਕਰਨਾ ਸਾਡੀ ਧਾਰਮਿਕ ਜ਼ਿੰਮੇਵਾਰੀ ਹੈ। ਦੱਸ ਦਈਏ ਕਿ ਅਫਗਾਨਿਸਤਾਨ ‘ਚ ਮਨੁੱਖੀ ਸੰਕਟ ‘ਤੇ ਚਰਚਾ ਕਰਨ ਲਈ ਇਸਲਾਮਿਕ ਸਹਿਯੋਗ ਸੰਗਠਨ (OIC) ਦੇ ਮੰਤਰੀ ਮੰਡਲ ਦਾ 17ਵਾਂ ਵਿਸ਼ੇਸ਼ ਸੈਸ਼ਨ ਐਤਵਾਰ ਨੂੰ ਇਸਲਾਮਾਬਾਦ ‘ਚ ਸ਼ੁਰੂ ਹੋਇਆ।