1 ਅਪ੍ਰੈਲ 2025: ਅੰਮ੍ਰਿਤਸਰ (amritsar) ਦੇ ਪੇਂਡੂ ਖੇਤਰ ਵਿੱਚ ਪੁਲਿਸ ਅਤੇ ਸੀਮਾ ਸੁਰੱਖਿਆ ਬਲ (BSF) ਵੱਲੋਂ ਕੀਤੇ ਗਏ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਸੋਮਵਾਰ ਰਾਤ ਨੂੰ ਇੱਕ ਪਾਕਿਸਤਾਨੀ ਨਾਗਰਿਕ (pakistan citizen) ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਮਿਲੀ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਨਾਗਰਿਕ ਪਾਕਿਸਤਾਨ ਤੋਂ ਭਾਰਤੀ ਸਰਹੱਦ ਪਾਰ ਕਰਕੇ ਕੰਡਿਆਲੀ ਤਾਰ ਦੇ ਨੇੜੇ ਪਹੁੰਚ ਗਿਆ ਸੀ। ਜਿਸ ਤੋਂ ਬਾਅਦ ਉਸਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਮੁਹੰਮਦ ਹਮਜ਼ਾ ਪੁੱਤਰ ਆਬਿਦ ਹੁਸੈਨ, ਵਾਸੀ ਪਿੰਡ ਮੋਜ਼ਾ ਸਰਦਾਰਗੜ੍ਹ ਜ਼ਿਲ੍ਹਾ ਰਹੀਮ ਯਾਰ ਖਾਨ ਪਾਕਿਸਤਾਨ (pakistan) ਵਜੋਂ ਹੋਈ ਹੈ। ਮੁਹੰਮਦ ਨੂੰ ਬੀਤੀ ਰਾਤ ਅੰਮ੍ਰਿਤਸਰ ਵਿੱਚ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ‘ਤੇ ਬਾਰਡਰ ਆਊਟ ਪੋਸਟ (ਬੀਓਪੀ) ਭਰੋਪਾਲ ਦੇ ਨੇੜੇ ਹਿਰਾਸਤ ਵਿੱਚ ਲਿਆ ਗਿਆ ਸੀ।
ਕਾਨੂੰਨੀ ਕਾਰਵਾਈ
ਗ੍ਰਿਫ਼ਤਾਰੀ ਤੋਂ ਬਾਅਦ, ਪੁਲਿਸ ਨੇ ਘਰਿੰਡਾ ਪੁਲਿਸ ਸਟੇਸ਼ਨ ਵਿੱਚ ਐਫਆਈਆਰ ਨੰਬਰ 72 ਦੇ ਤਹਿਤ ਮਾਮਲਾ ਦਰਜ ਕੀਤਾ। ਇਹ ਮਾਮਲਾ ਵਿਦੇਸ਼ੀ ਐਕਟ ਦੀ ਧਾਰਾ 14 ਅਤੇ ਭਾਰਤੀ ਪਾਸਪੋਰਟ ਐਕਟ ਦੀ ਧਾਰਾ 3/34/20 ਤਹਿਤ ਦਰਜ ਕੀਤਾ ਗਿਆ ਹੈ।
ਇਹ ਮਾਮਲਾ ਬੀਐਸਐਫ ਦੇ ਸਹਾਇਕ ਕਮਾਂਡੈਂਟ ਦਿਲਸੁਖ ਸੈਣੀ ਦੇ ਬਿਆਨ ‘ਤੇ ਦਰਜ ਕੀਤਾ ਗਿਆ ਹੈ। ਪੁਲਿਸ ਅਤੇ ਸੁਰੱਖਿਆ ਏਜੰਸੀਆਂ ਇਸ ਗੱਲ ਦੀ ਜਾਂਚ ਕਰ ਰਹੀਆਂ ਹਨ ਕਿ ਪਾਕਿਸਤਾਨੀ ਨਾਗਰਿਕ ਕਿਵੇਂ ਅਤੇ ਕਿਸ ਮਕਸਦ ਨਾਲ ਭਾਰਤੀ ਸਰਹੱਦ ਵਿੱਚ ਦਾਖਲ ਹੋਇਆ। ਦੋਸ਼ੀ ਤੋਂ ਪੁੱਛਗਿੱਛ ਜਾਰੀ ਹੈ, ਅਤੇ ਉਸਦੇ ਭਾਰਤ ਆਉਣ ਦੇ ਉਦੇਸ਼ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਸੁਰੱਖਿਆ ਏਜੰਸੀਆਂ ਇਸ ਘਟਨਾ ਨੂੰ ਗੰਭੀਰਤਾ ਨਾਲ ਲੈ ਰਹੀਆਂ ਹਨ ਅਤੇ ਹਰ ਪਹਿਲੂ ਤੋਂ ਇਸਦੀ ਜਾਂਚ ਕਰ ਰਹੀਆਂ ਹਨ।
Read More: ਅਟਾਰੀ ਵਿਖੇ ਮੰਦਭਾਗੀ ਘਟਨਾ, ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪੰਜ ਪਾਵਨ ਸਰੂਪ ਅਗਨ ਭੇਂਟ