Site icon TheUnmute.com

ਪੰਜਾਬ ‘ਚ ਸਤਲੁਜ ਦਰਿਆ ‘ਚ ਮਿਲੀ ਪਾਕਿਸਤਾਨੀ ਕਿਸ਼ਤੀ, ਸੁਰੱਖਿਆ ਏਜੰਸੀਆਂ ਅਲਰਟ ਤੇ

Pakistani boat found in Sutlej river in Punjab

ਚੰਡੀਗੜ੍ਹ 7 ਜਨਵਰੀ 2022: ਇਸ ਸਮੇ ਦੀ ਪੰਜਾਬ (Punjab) ਤੋਂ ਵੱਡੀ ਖ਼ਬਰ ਆ ਰਹੀ ਹੈ।ਸੀਮਾ ਸੁਰੱਖਿਆ ਬਲ ਨੇ ਅੱਜ ਪੰਜਾਬ (Punjab) ਦੇ ਫ਼ਿਰੋਜ਼ਪੁਰ (Ferozepur) ਜ਼ਿਲ੍ਹੇ ਵਿੱਚ ਸਤਲੁਜ ਦਰਿਆ ਵਿੱਚੋਂ ਇੱਕ ਪਾਕਿਸਤਾਨੀ ਕਿਸ਼ਤੀ ਬਰਾਮਦ ਕੀਤੀ ਹੈ। ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਪਾਕਿਸਤਾਨੀ ਕਿਸ਼ਤੀ ਨੂੰ ਲੈ ਕੇ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ ਹਨ। ਇਸ ਮਾਮਲੇ ਦੀ ਜਾਂਚ ਤੁਰੰਤ ਸ਼ੁਰੂ ਕਰ ਦਿੱਤੀ ਗਈ ਹੈ। ਪਾਕਿਸਤਾਨੀ ਕਿਸ਼ਤੀ ਦੀ ਬਰਾਮਦਗੀ ਮਹੱਤਵਪੂਰਨ ਹੈ ਕਿਉਂਕਿ ਦੋ ਦਿਨ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕਾਫਲਾ ਇੱਥੇ ਫਸ ਗਿਆ ਸੀ। ਉਦੋਂ ਤੋਂ ਹੀ ਉਨ੍ਹਾਂ ਦੀ ਸੁਰੱਖਿਆ ਵਿੱਚ ਕਮੀ ਦਾ ਮੁੱਦਾ ਰਾਸ਼ਟਰੀ ਬਹਿਸ ਦਾ ਵਿਸ਼ਾ ਬਣ ਗਿਆ ਹੈ।

Exit mobile version