Site icon TheUnmute.com

ਅੰਮ੍ਰਿਤਸਰ ਵਿਖੇ ਭਾਰਤ-ਪਾਕਿ ਸਰਹੱਦ ‘ਤੇ ਦੀਖਿਆ ਪਾਕਿਸਤਾਨੀ ਡਰੋਨ, BSF ਵਲੋਂ ਤਲਾਸ਼ੀ ਮੁਹਿੰਮ ਸ਼ੁਰੂ

Indo-Pak border

ਚੰਡੀਗੜ੍ਹ 15 ਸਤੰਬਰ 2022: ਭਾਰਤ-ਪਾਕਿਸਤਾਨ ਸਰਹੱਦ (Indo-Pak border) ‘ਤੇ ਡਰੋਨ ਦੀ ਘਟਨਾਂਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ | ਹੁਣ ਅੰਮ੍ਰਿਤਸਰ ‘ਚ ਸਰਹੱਦ ਪਾਰ ਤੋਂ ਇਕ ਵਾਰ ਫਿਰ ਡਰੋਨ ਦੀ ਦਾਖਲ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਕਰੀਬ 11 ਵਜੇ ਸਰਹੱਦੀ ਚੌਕੀ ਦਰਿਆ ਮੰਦਸੌਰ ਦੇ ਇਲਾਕੇ ਰਾਮਦਾਸ ਨੇੜੇ ਪਾਕਿਸਤਾਨੀ ਡਰੋਨ ਦੇਖਿਆ ਗਿਆ।

ਜਿਸ ਤੋਂ ਬਾਅਦ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਡਰੋਨ ‘ਤੇ 10 ਰਾਉਂਡ ਫਾਇਰ ਕੀਤੇ । ਜਿਸ ਤੋਂ ਬਾਅਦ ਡਰੋਨ ਵਾਪਸ ਪਾਕਿਸਤਾਨ ਚਲਾ ਗਿਆ। ਇਸ ਦੇ ਨਾਲ ਹੀ ਸੁਰੱਖਿਆ ਬਲਾਂ ਵੱਲੋਂ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਲਈ ਹੈ ਅਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।

Exit mobile version