July 4, 2024 7:44 pm
BSF

ਭਾਰਤ-ਪਾਕਿ ਸਰਹੱਦ ‘ਤੇ ਫਿਰ ਦਿਸਿਆ ਪਾਕਿਸਤਾਨੀ ਡਰੋਨ, ਬੀ.ਐੱਸ.ਐੱਫ ਨੇ ਕੀਤੀ ਫਾਇਰਿੰਗ

ਚੰਡੀਗੜ੍ਹ 14 ਅਕਤੂਬਰ 2022: ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ‘ਤੇ ਪਾਕਿਸਤਾਨੀ ਡਰੋਨਾਂ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ | ਇਸ ਦੌਰਾਨ ਬੀ.ਐੱਸ.ਐੱਫ (BSF) ਦੇ ਜਵਾਨਾਂ ਨੇ ਇਕ ਵਾਰ ਫਿਰ ਅਜਨਾਲਾ ਦੇ ਨੇੜੇ ਗੁਰਦਾਸਪੁਰ ਸੈਕਟਰ ਵਿੱਚ ਪਾਕਿਸਤਾਨੀ ਡਰੋਨ ਦੀ ਸਾਜਸ਼ ਨੂੰ ਨਾਕਾਮ ਕਰ ਦਿੱਤਾ ਹੈ |

ਜਾਣਕਾਰੀ ਮੁਤਾਬਕ ਬੀ.ਐੱਸ.ਐੱਫ ਦੇ ਜਵਾਨਾਂ ਨੇ ਤੜਕੇ 4.30 ਵਜੇ ਗੁਰਦਾਸਪੁਰ ਸੈਕਟਰ ਨੇੜੇ ਗਸ਼ਤ ਦੌਰਾਨ ਪਾਕਿਸਤਾਨੀ ਡਰੋਨ ਆਵਾਜ਼ ਸੁਣੀ, ਜਿਸ ਤੋਂ ਬਾਅਦ ਬੀ.ਐੱਸ.ਐੱਫ ਦੇ ਜਵਾਨਾਂ ਨੇ ਡਰੋਨ ‘ਤੇ ਕਈ ਰਾਉਂਡ ਫਾਇਰ ਕੀਤੇ ਅਤੇ ਡਰੋਨ ਨੂੰ ਹੇਠਾਂ ਸੁੱਟਣ ਵਿਚ ਕਾਮਯਾਬ ਰਹੇ | ਇਸਦੇ ਨਾਲ ਹੀ ਡੀਆਈਜੀ ਬੀ.ਐੱਸ.ਐੱਫ ਪ੍ਰਭਾਕਰ ਜੋਸ਼ੀ ਮੌਕੇ ’ਤੇ ਪਹੁੰਚੇ ਅਤੇ ਉਹਨਾਂ ਦੱਸਿਆ ਕਿ ਇਲਾਕੇ ‘ਚ ਵੱਡੇ ਪੱਧਰ ‘ਤੇ ਸਰਚ ਅਪਰੇਸ਼ਨ ਚਲਾਇਆ ਜਾ ਰਿਹਾ ਹੈ |

ਦੱਸਿਆ ਜਾ ਰਿਹਾ ਹੈ ਕਿ ਬਰਾਮਦ ਕੀਤਾ ਗਿਆ ਡਰੋਨ ਚੀਨ ਦਾ ਬਣਿਆ DJI Matrice-300 ਡਰੋਨ ਹੈ, ਜੋ 10 ਕਿਲੋ ਤੋਂ ਜ਼ਿਆਦਾ ਭਾਰ ਚੁੱਕ ਕੇ ਕਈ ਕਿਲੋਮੀਟਰ ਦੂਰ ਸੁੱਟ ਸਕਦਾ ਹੈ। ਦੱਸ ਦੇਈਏ ਕਿ ਪਾਕਿਸਤਾਨ ਤੋਂ ਸਰਹੱਦ ਪਾਰ ਤੋਂ ਡਰੋਨ ਭੇਜਣ ਦੀਆਂ ਗਤੀਵਿਧੀਆਂ ਦਿਨ-ਬ-ਦਿਨ ਸਾਹਮਣੇ ਆ ਰਹੀਆਂ ਹਨ ਅਤੇ ਇਨ੍ਹਾਂ ਡਰੋਨਾਂ ਰਾਹੀਂ ਭਾਰਤ ਵਿੱਚ ਹਥਿਆਰ ਅਤੇ ਨਸ਼ੇ ਦੀ ਸਪਲਾਈ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।