July 2, 2024 9:11 pm
B.S.F

ਭਾਰਤ-ਪਾਕਿ ਕੌਮਾਂਤਰੀ ਸਰਹੱਦ ‘ਤੇ ਫਿਰ ਦਿਸਿਆ ਪਾਕਿਸਤਾਨੀ ਡਰੋਨ, BSF ਨੇ ਕੀਤੀ ਫਾਇਰਿੰਗ

ਚੰਡੀਗੜ੍ਹ 04 ਅਕਤੂਬਰ 2022: ਤਿਉਹਾਰਾਂ ਦੇ ਮੱਦੇਨਜਰ ਸੁਰੱਖਿਆ ਏਜੰਸੀਆਂ ਦੇ ਹੁਕਮਾਂ ‘ਤੇ ਭਾਰਤ-ਪਾਕਿਸਤਾਨ ਸਰਹੱਦ ‘ਤੇ ਚੌਕਸੀ ਵਧਾ ਦਿੱਤੀ ਗਈ ਹੈ। ਇਸ ਦੇ ਬਾਵਜੂਦ ਪਾਕਿਸਤਾਨ ‘ਚ ਬੈਠੇ ਤਸਕਰ ਅਤੇ ਸ਼ਰਾਰਤੀ ਅਨਸਰ ਭਾਰਤੀ ਸਰਹੱਦ ‘ਤੇ ਲਗਾਤਾਰ ਡਰੋਨ ਦੀ ਗਤੀਵਿਧੀਆਂ ਨੂੰ ਅੰਜ਼ਾਮ ਦੇਣ ਦੀ ਕੋਸ਼ਿਸ਼ਾਂ ਵਿਚ ਲੱਗੇ ਹਨ | ਇਸਦੇ ਚੱਲਦੇ ਅੰਮ੍ਰਿਤਸਰ ਸੈਕਟਰ ਅਧੀਨ ਆਉਂਦੇ ਅਜਨਾਲਾ ਦੇ ਬੀਓਪੀ ਪੁਰਾਣੇ ਸੁੰਦਰਗੜ੍ਹ ਵਿੱਚ ਡਰੋਨ ਦੀ ਹਰਕਤ ਦੇਖੀ ਗਈ, ਜਿਸਨੂੰ ਬੀ.ਐੱਸ.ਐੱਫ. ਦੇ ਜਵਾਨਾਂ ਨੇ ਨਕਾਮ ਕਰ ਦਿੱਤਾ |

ਬੀਤੀ ਰਾਤ 2.30 ਵਜੇ ਦੇ ਕਰੀਬ ਬਟਾਲੀਅਨ 183 ਦੇ ਜਵਾਨ ਗਸ਼ਤ ‘ਤੇ ਸਨ। ਇਸ ਦੌਰਾਨ ਜਵਾਨਾਂ ਨੇ ਡਰੋਨ ਦੀ ਆਵਾਜ਼ ਸੁਣੀ। ਆਵਾਜ਼ ਸੁਣ ਕੇ ਜਵਾਨਾਂ ਨੇ ਗੋਲੀਬਾਰੀ ਕੀਤੀ ਅਤੇ ਡਰੋਨ ਨੂੰ ਵਾਪਸ ਪਾਕਿਸਤਾਨ ਵੱਲ ਭਜਾ ਦਿੱਤਾ। ਸੈਨਿਕਾਂ ਨੇ ਇਸ ਦੀ ਜਾਣਕਾਰੀ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਦਿੱਤੀ। ਜਿਕਰਯੋਗ ਹੈ ਕਿ ਬੀ.ਐੱਸ.ਐੱਫ. ਵਲੋਂ ਅਜਿਹੀਆਂ ਗਤੀਵਿਧੀਆਂ ਦੇ ਚੱਲਦੇ ਤਲਾਸ਼ੀ ਮੁਹਿੰਮ ਚਲਾਈ ਹੋਈ ਹੈ |