Pakistani Drone

India: ਘੁਸਪੈਠ ਦੀ ਕੋਸ਼ਿਸ਼ ਕਰ ਰਹੇ ਪਾਕਿਸਤਾਨੀ ਨੌਜਵਾਨ ਨੂੰ ਬੀ.ਐੱਸ.ਐੱਫ. ਜਵਾਨਾਂ ਨੇ ਕੀਤਾ ਕਾਬੂ

ਚੰਡੀਗੜ੍ਹ 20 ਦਸੰਬਰ 2021: ਪਾਕਿਸਤਾਨ (Pakistan) ਵਲੋਂ ਲਗਾਤਾਰ ਭਾਰਤੀ (India)  ਸੀਮਾ ‘ਚ ਘੁਸਪੈਠ ਕਰਨ ਦੀ ਦੀਆਂ ਖਬਰਾਂ ਆਉਂਦੀਆਂ ਰਹਿੰਦੀਆਂ ਹਨ | ਇਸੇ ਤਰ੍ਹਾਂ ਬੀ ਐੱਸ ਐੱਫ. (BSF) ਨੇ ਭਾਰਤ-ਪਾਕਿ ਸਰਹੱਦ (Ind-Pak Border) ‘ਤੇ ਡੇਰਾ ਬਾਬਾ ਨਾਨਕ ‘ਚ ਘੁਸਪੈਠ ਦੀ ਕੋਸ਼ਿਸ਼ ਕਰ ਰਹੇ ਪਾਕਿਸਤਾਨੀ ਨੌਜਵਾਨ ਨੂੰ ਕਾਬੂ ਕਰ ਲਿਆ ਹੈ। ਬੀ ਐੱਸ ਐੱਫ. (BSF) ਉਸ ਦੀ ਤਲਾਸ਼ੀ ਲੈਣ ‘ਤੇ ਉਸ ਕੋਲੋਂ ਮੋਬਾਈਲ ਅਤੇ ਪਾਕਿਸਤਾਨੀ ਕਰੰਸੀ ਵੀ ਬਰਾਮਦ ਹੋਈ। ਘੁਸਪੈਠੀਏ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਉਸ ਕੋਲੋਂ ਪੁੱਛਗਿੱਛ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।

Scroll to Top