July 5, 2024 12:01 am
ARREST

ਪਾਕਿਸਤਾਨ ਦੀ ਵੱਡੀ ਸਾਜ਼ਿਸ਼ ਨਾਕਾਮ, ਇਕ ਕਿਲੋ RDX ਸਮੇਤ 1 ਨੌਜਵਾਨ ਗ੍ਰਿਫਤਾਰ

ਗੁਰਦਾਸਪੁਰ 1 ਦਸੰਬਰ 2021 : ਦੀਨਾਨਗਰ ‘ਚ ਵੱਡੀ ਸਾਜ਼ਿਸ਼ ਨੂੰ ਨਾਕਾਮ ਕੀਤਾ ਗਿਆ ਹੈ। ਦੀਨਾਨਗਰ ਤੋਂ ਪੁਲਸ ਨੇ ਇਕ ਕਿਲੋ ਆਰ.ਡੀ.ਐਕਸ. ਸਮੇਤ ਇਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਦੇ ਪਾਕਿਸਤਾਨੀ ਸਮੱਗਲਰਾਂ ਨਾਲ ਸਬੰਧ ਹਨ। ਜਾਣਕਾਰੀ ਅਨੁਸਾਰ ਇਹ ਆਰ.ਡੀ.ਐਕਸ. ਪਾਕਿਸਤਾਨ ਤੋਂ ਆਯਾਤ ਕੀਤਾ ਗਿਆ ਸੀ। ਪੁਲਿਸ ਨੇ ਦੱਸਿਆ ਕਿ ਨੌਜਵਾਨ ਤੋਂ ਪੁੱਛਗਿੱਛ ਦੌਰਾਨ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।