ਪਾਕਿਸਤਾਨ

ਪਾਕਿਸਤਾਨ ਦਾ ਵਪਾਰਕ ਭਾਈਚਾਰਾ ਭਾਰਤ ਨਾਲ ਵਪਾਰ ਬਹਾਲ ਕਰਨਾ ਚਾਹੁੰਦਾ ਹੈ: ਵਿਦੇਸ਼ ਮੰਤਰੀ ਇਸਹਾਕ ਡਾਰ

ਚੰਡੀਗੜ੍ਹ 24 ਮਾਰਚ 2024: ਪਾਕਿਸਤਾਨ ਭਾਰਤ ਨਾਲ ਵਪਾਰਕ ਸਬੰਧ ਬਹਾਲ ਕਰਨ ‘ਤੇ ਵਿਚਾਰ ਕਰ ਰਿਹਾ ਹੈ। ਅਗਸਤ 2019 ‘ਚ ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਪਾਕਿਸਤਾਨ ਨੇ ਭਾਰਤ ਨਾਲ ਵਪਾਰ ਇਕਪਾਸੜ ਤੌਰ ‘ਤੇ ਬੰਦ ਕਰ ਦਿੱਤਾ ਸੀ।

ਪਾਕਿਸਤਾਨ ਦੇ ਵਿਦੇਸ਼ ਮੰਤਰੀ ਇਸਹਾਕ ਡਾਰ ਨੇ ਕਿਹਾ- ਪਾਕਿਸਤਾਨ ਦਾ ਵਪਾਰਕ ਭਾਈਚਾਰਾ ਭਾਰਤ ਨਾਲ ਵਪਾਰ ਬਹਾਲ ਕਰਨਾ ਚਾਹੁੰਦਾ ਹੈ। ਇਸ ਸਬੰਧ ਵਿਚ ਪਾਕਿਸਤਾਨ ਸਰਕਾਰ ਮਾਮਲੇ ਨਾਲ ਜੁੜੇ ਸਾਰੇ ਲੋਕਾਂ ਤੋਂ ਸਲਾਹ ਲਵੇਗੀ ਅਤੇ ਸਾਰੀਆਂ ਤਜਵੀਜ਼ਾਂ ਦੀ ਸਮੀਖਿਆ ਕਰਨ ਤੋਂ ਬਾਅਦ ਹੀ ਕੋਈ ਫੈਸਲਾ ਲਿਆ ਜਾਵੇਗਾ। ਫਰਵਰੀ 2024 ਵਿੱਚ, ਭਾਰਤ ਸਰਕਾਰ ਨੇ ਕਿਹਾ ਸੀ ਕਿ ਪਾਕਿਸਤਾਨ ਨਾਲ ਕੁਝ ਵਪਾਰ ਅਜੇ ਵੀ ਹੋ ਰਿਹਾ ਹੈ।

Scroll to Top