July 2, 2024 8:08 pm
Shah Mehmood Qureshi

ਪਾਕਿਸਤਾਨ ਦੇ ਸਾਬਕਾ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੂੰ ਨਿਆਂਇਕ ਹਿਰਾਸਤ ‘ਚ ਭੇਜਿਆ

ਚੰਡੀਗੜ੍ਹ, 30 ਅਗਸਤ 2023: ਪਾਕਿਸਤਾਨ ਦੇ ਸਾਬਕਾ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ (Shah Mehmood Qureshi) ਨੂੰ ਵਿਸ਼ੇਸ਼ ਅਦਾਲਤ ਨੇ ਬੁੱਧਵਾਰ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਹੈ। ਕੁਰੈਸ਼ੀ ਨੂੰ ਇਕ ਗੁਪਤ ਡਿਪਲੋਮੈਟਿਕ ਕੇਬਲ ਲੀਕ ਕਰਨ ਦੇ ਮਾਮਲੇ ਵਿਚ ਗ੍ਰਿਫਤਾਰ ਕੀਤਾ ਗਿਆ ਸੀ। ਇਮਰਾਨ ਖਾਨ ਨੇ ਦੋਸ਼ ਲਾਇਆ ਕਿ ਇਸ ਡਿਪਲੋਮੈਟਿਕ ਕੇਬਲ ਰਾਹੀਂ ਉਨ੍ਹਾਂ ਦੀ ਅਗਵਾਈ ਵਾਲੀ ਸਰਕਾਰ ਨੂੰ ਡੇਗਿਆ ਗਿਆ ਸੀ ।

ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਕਰੀਬੀ ਅਤੇ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਪਾਰਟੀ ਦੇ ਰਾਸ਼ਟਰੀ ਉਪ ਪ੍ਰਧਾਨ ਕੁਰੈਸ਼ੀ ਨੂੰ 19 ਅਗਸਤ ਨੂੰ ਅਧਿਕਾਰਤ ਸੀਕਰੇਟ ਐਕਟ ਤਹਿਤ ਗ੍ਰਿਫਤਾਰ ਕੀਤਾ ਗਿਆ ਸੀ। ਉਸ ‘ਤੇ ਵਿਦੇਸ਼ ਮੰਤਰੀ ਹੁੰਦਿਆਂ ਅਮਰੀਕਾ ‘ਚ ਪਾਕਿਸਤਾਨੀ ਦੂਤਾਵਾਸ ਵੱਲੋਂ ਵਿਦੇਸ਼ ਦਫ਼ਤਰ ਨੂੰ ਭੇਜੀਆਂ ਗਈਆਂ ਅਧਿਕਾਰਤ ਕੇਬਲਾਂ ਦੀ ਗੁਪਤਤਾ ਦੀ ਉਲੰਘਣਾ ਕਰਨ ਦਾ ਦੋਸ਼ ਹੈ।

ਦੋ ਵਾਰ ਵਿਦੇਸ਼ ਮੰਤਰੀ ਰਹਿ ਚੁੱਕੇ ਕੁਰੈਸ਼ੀ (Shah Mehmood Qureshi) ਨੂੰ ਬਾਅਦ ਵਿੱਚ ਸੰਘੀ ਜਾਂਚ ਏਜੰਸੀ (ਐਫਆਈਏ) ਦੀ ਵਿਸ਼ੇਸ਼ ਅਦਾਲਤ ਨੇ 25 ਅਗਸਤ ਤੱਕ ਚਾਰ ਦਿਨਾਂ ਲਈ ਹਿਰਾਸਤ ਵਿੱਚ ਭੇਜ ਦਿੱਤਾ। ਬੀਤੇ ਸ਼ੁੱਕਰਵਾਰ ਨੂੰ ਅਦਾਲਤ ਨੇ ਉਸ ਦੀ ਹਿਰਾਸਤ ਤਿੰਨ ਦਿਨਾਂ ਲਈ ਵਧਾ ਦਿੱਤੀ ਸੀ। ਫਿਰ ਸੋਮਵਾਰ ਨੂੰ ਅਦਾਲਤ ਨੇ ਕੁਰੈਸ਼ੀ ਦੀ ਹਿਰਾਸਤ ਦੋ ਦਿਨ ਹੋਰ ਵਧਾ ਦਿੱਤੀ।

ਦੋ ਦਿਨ ਦੀ ਹਿਰਾਸਤ ਪੂਰੀ ਕਰਨ ਤੋਂ ਬਾਅਦ ਕੁਰੈਸ਼ੀ ਨੂੰ ਦੁਪਹਿਰ ਵੇਲੇ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਹ ਵਿਸ਼ੇਸ਼ ਅਦਾਲਤ ਹਾਲ ਹੀ ਵਿੱਚ ਹਾਈ ਸਕਿਉਰਿਟੀ ਐਕਟ ਤਹਿਤ ਦਾਇਰ ਕੇਸਾਂ ਦੀ ਸੁਣਵਾਈ ਲਈ ਸਥਾਪਤ ਕੀਤੀ ਗਈ ਸੀ।