July 7, 2024 9:22 am
Imran Khan

ਪਾਕਿਸਤਾਨ ਦੇ ਸਾਬਕਾ PM ਇਮਰਾਨ ਖਾਨ ਹਿੰਸਾ ਨਾਲ ਸਬੰਧਤ ਦੋ ਮਾਮਲਿਆਂ ‘ਚ ਬਰੀ

ਚੰਡੀਗੜ੍ਹ, 30 ਮਈ 2024: ਜੇਲ੍ਹ ‘ਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ਲਈ ਰਾਹਤ ਦੀ ਖ਼ਬਰ ਹੈ। ਪਾਕਿਸਤਾਨ ਦੀ ਇਕ ਅਦਾਲਤ ਨੇ ਵੀਰਵਾਰ ਨੂੰ ਇਮਰਾਨ ਨੂੰ 9 ਮਈ ਦੀ ਹਿੰਸਾ ਨਾਲ ਸਬੰਧਤ ਦੋ ਮਾਮਲਿਆਂ ਵਿਚ ਉਸ ਵਿਰੁੱਧ ਸਬੂਤਾਂ ਦੀ ਘਾਟ ਦਾ ਹਵਾਲਾ ਦਿੰਦੇ ਹੋਏ ਬਰੀ ਕਰ ਦਿੱਤਾ।

ਸ਼ਹਿਜ਼ਾਦ ਟਾਊਨ ਥਾਣੇ ਵਿੱਚ ਪੀਟੀਆਈ ਦੇ ਸੰਸਥਾਪਕ ਖ਼ਿਲਾਫ਼ ਦਰਜ ਦੋ ਮਾਮਲਿਆਂ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਇਸਲਾਮਾਬਾਦ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਦੇ ਜੁਡੀਸ਼ੀਅਲ ਮੈਜਿਸਟਰੇਟ ਉਮਰ ਸ਼ਬੀਰ ਨੇ ਮਨਜ਼ੂਰ ਕਰ ਲਿਆ। ਹਾਲਾਂਕਿ 71 ਸਾਲਾ ਖਾਨ ਬਾਰੇ ਅਦਾਲਤ ਨੇ ਕਿਹਾ ਕਿ ਇਸਤਗਾਸਾ ਪੱਖ ਵੱਲੋਂ ਪੇਸ਼ ਕੀਤੇ ਗਏ ਸਬੂਤ ਕਾਫੀ ਨਹੀਂ ਹਨ। ਇਸ ਲਈ ਇਨ੍ਹਾਂ ਮਾਮਲਿਆਂ ਵਿੱਚ ਉਨ੍ਹਾਂ (Imran Khan) ਨੂੰ ਦੋਸ਼ੀ ਨਹੀਂ ਠਹਿਰਾਇਆ ਜਾ ਸਕਦਾ । ਇਮਰਾਨ ਖਾਨ ਨੂੰ 15 ਮਈ ਨੂੰ 9 ਮਈ ਨੂੰ ਹੋਏ ਹਮਲੇ ਨਾਲ ਸਬੰਧਤ ਦੋ ਮਾਮਲਿਆਂ ਵਿੱਚ ਬਰੀ ਕਰ ਦਿੱਤਾ ਗਿਆ ਸੀ।