Imran Khan

ਪਾਕਿਸਤਾਨ ਦੇ ਸਾਬਕਾ PM ਇਮਰਾਨ ਖਾਨ ਨਹੀਂ ਲੜ ਸਕਣਗੇ ਚੋਣਾਂ, ਚੋਣ ਕਮਿਸ਼ਨ ਵਲੋਂ ਅਯੋਗ ਕਰਾਰ

ਚੰਡੀਗੜ੍ਹ 21 ਅਕਤੂਬਰ 2022: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ਦੀ ਮੁਸ਼ਕਲਾਂ ਵਧਦੀਆਂ ਨਜਰ ਆ ਰਹੀਆਂ ਹਨ, ਇਸਦੇ ਨਾਲ ਹੀ ਹੁਣ ਇਮਰਾਨ ਖਾਨ ਖਿਲਾਫ ਚੋਣ ਕਮਿਸ਼ਨ ਨੇ ਵੱਡੀ ਕਾਰਵਾਈ ਕੀਤੀ ਹੈ। ਚੋਣ ਕਮਿਸ਼ਨ ਨੇ ਇਮਰਾਨ ਨੂੰ ਅਯੋਗ ਕਰਾਰ ਦਿੱਤਾ ਹੈ ਅਤੇ ਉਸ ਵਿਰੁੱਧ ਕਾਨੂੰਨੀ ਕਾਰਵਾਈ ਦੀ ਸਿਫ਼ਾਰਸ਼ ਵੀ ਕੀਤੀ ਹੈ। ਕਮਿਸ਼ਨ ਵੱਲੋਂ ਇਹ ਕਾਰਵਾਈ ਅਜਿਹੇ ਸਮੇਂ ਵਿੱਚ ਕੀਤੀ ਗਈ ਹੈ ਜਦੋਂ ਸਾਬਕਾ ਪ੍ਰਧਾਨ ਮੰਤਰੀ ਨੇ ਪਾਕਿਸਤਾਨ ਵਿੱਚ ਆਜ਼ਾਦੀ ਮਾਰਚ ਕੱਢਣ ਦਾ ਐਲਾਨ ਕੀਤਾ ਹੈ। ਚੋਣ ਕਮਿਸ਼ਨ ਨੇ ਤੋਸ਼ਖਾਨਾ ਮਾਮਲੇ ‘ਚ ਇਮਰਾਨ ਖਾਨ ਖਿਲਾਫ ਇਹ ਕਾਰਵਾਈ ਕੀਤੀ ਹੈ |

ਦੱਸ ਦਈਏ ਕਿ ਹਾਲ ਹੀ ‘ਚ ਇਮਰਾਨ ਖਾਨ ਨੇ ਆਜ਼ਾਦੀ ਮਾਰਚ ਕੱਢਣ ਦਾ ਐਲਾਨ ਕੀਤਾ ਸੀ। ਸੋਮਵਾਰ ਨੂੰ ਇਮਰਾਨ ਖਾਨ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਸੀ ਕਿ ਇਹ ਮਾਰਚ ਅਕਤੂਬਰ ‘ਚ ਹੀ ਸ਼ੁਰੂ ਕੀਤਾ ਜਾਵੇਗਾ, ਕਿਉਂਕਿ ਇਸ ਦੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ।

Scroll to Top