ਚੰਡੀਗੜ੍ਹ 01 ਅਗਸਤ 2022: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ਦਾ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ ਸੋਮਵਾਰ ਨੂੰ ਹੈਕ ਹੋ ਗਿਆ | ਹੈਕਰ ਨੇ ਇੱਕ ਇੰਸਟਾਗ੍ਰਾਮ ਅਕਾਉਂਟ ਤੋਂ ਕ੍ਰਿਪਟੋਕਰੰਸੀ ਬਾਰੇ ਇੱਕ ਪ੍ਰਮੋਸ਼ਨਲ ਟਵੀਟ ਵੀ ਸਾਂਝਾ ਕੀਤਾ। ਹੈਕਰਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਟੇਸਲਾ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਐਲਨ ਮਸਕ ਦੇ ਟਵੀਟ ਦਾ ਸਕ੍ਰੀਨਸ਼ੌਟ ਵੀ ਸਾਂਝਾ ਕੀਤਾ।
ਇਹ ਜਾਣਕਾਰੀ ਨਿਊਜ਼ ਏਜੰਸੀ ਪੀਟੀਆਈ ਨੇ ਦਿੱਤੀ। ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨੇ ਅਜੇ ਤੱਕ ਕੋਈ ਅਧਿਕਾਰਤ ਪ੍ਰਤੀਕਿਰਿਆ ਜਾਰੀ ਨਹੀਂ ਕੀਤੀ ਹੈ। ਤੁਹਾਨੂੰ ਦੱਸ ਦੇਈਏ ਕਿ ਇਮਰਾਨ ਖਾਨ ਦੇ ਇੰਸਟਾਗ੍ਰਾਮ ਅਕਾਊਂਟ ‘ਤੇ ਇਸ ਸਮੇਂ 7.4 ਮਿਲੀਅਨ ਤੋਂ ਵੱਧ ਫਾਲੋਅਰਜ਼ ਹਨ।