Site icon TheUnmute.com

ਪੰਚਾਇਤ ਭੰਗ ਕਰਨ ਦਾ ਨੋਟੀਫਿਕੇਸ਼ਨ ਗੈਰ-ਕਾਨੂੰਨੀ ਸੀ, ਹਾਈਕੋਰਟ ਦੇ ਦਖਲ ਨਾਲ ਬਚਿਆ ਲੋਕਤੰਤਰ: ਕਾਂਗਰਸ

Panchayat dissolve

ਚੰਡੀਗੜ੍ਹ, 31 ਅਗਸਤ 2023: ਪੰਜਾਬ ਸਰਕਾਰ ਵੱਲੋਂ ਸਾਰੀਆਂ ਪੰਚਾਇਤਾਂ ਭੰਗ (Panchayat dissolve) ਕਰਨ ਦਾ ਨੋਟੀਫਿਕੇਸ਼ਨ ਵਾਪਸ ਲੈਣ ‘ਤੇ ਪੰਜਾਬ ਕਾਂਗਰਸ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀਪੀਸੀਸੀ) ਦੇ ਕਾਨੂੰਨੀ ਸੈੱਲ ਦੇ ਚੇਅਰਮੈਨ ਅਤੇ ਸੀਨੀਅਰ ਵਕੀਲ ਵਿਪਨ ਘਈ ਅਤੇ ਏਆਈਸੀਸੀ ਸਕੱਤਰ ਅਤੇ ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ ਨੇ ਵੀਰਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਕੀਤੀ।

ਸਾਬਕਾ ਮੰਤਰੀ ਕੋਟਲੀ ਅਤੇ ਵਿਪਨ ਘਈ ਨੇ ਕਿਹਾ ਕਿ ਪੰਚਾਇਤਾਂ ਭੰਗ ਕਰਨ ਦੇ ਨੋਟੀਫਿਕੇਸ਼ਨ ਵਿਰੁੱਧ ਕਾਂਗਰਸ ਅਤੇ ਸਰਪੰਚ ਯੂਨੀਅਨ ਨੇ ਹਾਈ ਕੋਰਟ ਵਿੱਚ ਜਨਹਿੱਤ ਪਟੀਸ਼ਨ ਦਾਇਰ ਕੀਤੀ ਸੀ। ਪੰਜਾਬ ਸਰਕਾਰ ਵੱਲੋਂ ਤਾਨਾਸ਼ਾਹੀ ਹੁਕਮ ਜਾਰੀ ਕੀਤੇ ਗਏ ਸਨ ਪਰ ਹਾਈ ਕੋਰਟ ਦੇ ਦਖਲ ਤੋਂ ਬਾਅਦ ਲੋਕਤੰਤਰ ਬਚ ਗਿਆ।

ਜਲੰਧਰ ਜ਼ਿਲ੍ਹੇ ਦੀ ਆਦਮਪੁਰ ਸੀਟ ਤੋਂ ਕਾਂਗਰਸੀ ਵਿਧਾਇਕ ਸੁਖਵਿੰਦਰ ਕੋਟਲੀ ਨੇ ਕਿਹਾ ਕਿ ਰਾਜਪਾਲ ਨੇ ਪੰਜਾਬ ਦੀ ਅਮਨ-ਕਾਨੂੰਨ, ਨਸ਼ਿਆਂ ਅਤੇ ਆਰਥਿਕ ਸਥਿਤੀ ‘ਤੇ ਸਵਾਲ ਉਠਾਏ ਹਨ ਪਰ ਮੁੱਖ ਮੰਤਰੀ ਨੇ ਉਨ੍ਹਾਂ ਦਾ ਜਵਾਬ ਨਹੀਂ ਦਿੱਤਾ। ਇਸ ਕਾਰਨ ਰਾਜਪਾਲ ਨੇ ਪੰਜਾਬ ਵਿੱਚ ਰਾਸ਼ਟਰਪਤੀ ਸ਼ਾਸਨ ਲਗਾਉਣ ਦੀ ਚਿਤਾਵਨੀ ਦਿੱਤੀ ਹੈ।

Exit mobile version