Panchayat elections

Panchayat elections: ਚੋਣ ਡਿਊਟੀ ‘ਚ ਅਣਗਹਿਲੀ ਤੇ ਅਨੁਸ਼ਾਸਨਹੀਣਤਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਡਾ. ਪੱਲਵੀ

ਚੰਡੀਗੜ੍ਹ, 14 ਅਕਤੂਬਰ 2024: ਪੰਜਾਬ ਭਰ ‘ਚ ਭਲਕੇ 15 ਅਕਤੂਬਰ ਨੂੰ ਗ੍ਰਾਮ ਪੰਚਾਇਤ ਚੋਣਾਂ (Panchayat elections)  ਹੋਣਗੀਆਂ | ਇਸਦੇ ਚੱਲਦੇ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਲਈ ਨਿਯੁਕਤ ਕੀਤੇ ਚੋਣ ਅਬਜ਼ਰਵਰ ਸੀਨੀਅਰ ਆਈ.ਏ.ਐਸ. ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਅਧਿਕਾਰੀ ਅਤੇ ਡਾਇਰੈਕਟਰ ਭੁਪਿੰਦਰ ਸਿੰਘ ਨੇ ਸਮੂਹ ਚੋਣ ਅਮਲੇ ਨੂੰ 15 ਅਕਤੂਬਰ ਨੂੰ ਹੋਣ ਵਾਲੀਆਂ ਗ੍ਰਾਮ ਪੰਚਾਇਤ ਚੋਣਾਂ-2024 ਲਈ ਵੋਟਾਂ ਦੀ ਸਮੁੱਚੀ ਪ੍ਰਕਿਰਿਆ ਨੂੰ ਜ਼ਿੰਮੇਵਾਰੀ ਅਤੇ ਨਿਰਪੱਖਤਾ ਨਾਲ ਨੇਪਰੇ ਚਾੜ੍ਹਨ ਲਈ ਕਿਹਾ ਹੈ।

ਚੋਣ ਅਬਜ਼ਰਵਰ ਭੁਪਿੰਦਰ ਸਿੰਘ ਨੇ ਅੱਜ ਸਰਕਾਰੀ ਕਾਲਜ ਮਾਲੇਰਕੋਟਲਾ ਅਤੇ ਅਮਰਗੜ੍ਹ ਤੋਂ ਪੋਲਿੰਗ ਪਾਰਟੀਆਂ ਨੂੰ ਰਵਾਨਾ ਕਰਦਿਆਂ ਕਿਹਾ ਕਿ ਜੇਕਰ ਚੋਣ ਕਰਮਚਾਰੀ ਪੂਰੀ ਤਿਆਰੀ ਕਰਕੇ ਅਤੇ ਆਤਮ ਵਿਸ਼ਵਾਸ ਨਾਲ ਆਪਣੀ ਡਿਊਟੀ ਨਿਭਾਉਣ ਤਾਂ ਉਨ੍ਹਾਂ ਨੂੰ ਕੋਈ ਮੁਸ਼ਕਿਲ ਨਹੀਂ ਆਵੇਗੀ।

ਭੁਪਿੰਦਰ ਸਿੰਘ ਨੇ ਕਿਹਾ ਕਿ ਵੋਟਿੰਗ ਦੌਰਾਨ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ ਅਤੇ ਕਿਸੇ ਵੀ ਕਿਸਮ ਦੀ ਲਾਪਰਵਾਹੀ, ਅਨੁਸ਼ਾਸਨਹੀਣਤਾ ਜਾਂ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ‘ਚ ਛੋਟੀ ਜਿਹੀ ਗਲਤੀ ਵੀ ਮਹਿੰਗੀ ਸਾਬਤ ਹੋ ਸਕਦੀ ਹੈ, ਇਸ ਲਈ ਸਮੁੱਚੀ ਚੋਣ ਪ੍ਰਕਿਰਿਆ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹੀ ਅਮਲ ਵਿੱਚ ਲਿਆਂਦੀ ਜਾਵੇ।

ਇਸ ਬਾਰੇ ਡਿਪਟੀ ਕਮਿਸ਼ਨਰ ਡਾ: ਪੱਲਵੀ ਨੇ ਦੱਸਿਆ ਕਿ ਪੰਚਾਇਤ ਚੋਣਾਂ (Panchayat elections) ਨੂੰ ਅਮਨ-ਸ਼ਾਂਤੀ, ਨਿਰਪੱਖ ਅਤੇ ਭੈਅ ਰਹਿਤ ਕਰਵਾਉਣ ਲਈ ਜ਼ਿਲ੍ਹਾ ਅਤੇ ਪੁਲਿਸ ਪ੍ਰਸ਼ਾਸਨ ਨੇ ਪੁਖ਼ਤਾ ਪ੍ਰਬੰਧ ਕੀਤੇ ਹਨ | ਪੋਲਿੰਗ ਪਾਰਟੀਆਂ ਨੂੰ ਪੋਲਿੰਗ ਬੂਥਾਂ ‘ਤੇ ਸਾਰੀਆਂ ਤਿਆਰੀਆਂ ਪੂਰੀਆਂ ਕਰਨ ਤੋਂ ਬਾਅਦ ਹੀ ਚੋਣ ਸਬੰਧੀ ਸਮੱਗਰੀ ਭੇਜੀ ਜਾ ਰਹੀ ਹੈ। ਉਨ੍ਹਾਂ ਪੋਲਿੰਗ ਪਾਰਟੀ ਸਟਾਫ਼ ਨੂੰ ਕਿਹਾ ਕਿ ਆਦਰਸ਼ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ ਅਤੇ ਕਿਸੇ ਵੀ ਅਧਿਕਾਰੀ ਵੱਲੋਂ ਕੋਈ ਅਣਗਹਿਲੀ ਨਹੀਂ ਹੋਣੀ ਚਾਹੀਦੀ।

ਉਨ੍ਹਾਂ ਨੇ ਪਿੰਡ ਦੇ ਸਾਰੇ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਬਿਨਾਂ ਕਿਸੇ ਡਰ, ਦਬਾਅ ਜਾਂ ਲਾਲਚ ਤੋਂ ਆਪਣੇ ਸੰਵਿਧਾਨਕ ਅਧਿਕਾਰ ਦੀ ਵਰਤੋਂ ਕਰਨ ਅਤੇ ਪ੍ਰਸ਼ਾਸਨ ਵੱਲੋਂ ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਵੋਟਰਾਂ ਨੂੰ ਕਿਸੇ ਕਿਸਮ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।

Scroll to Top