July 8, 2024 2:30 am
Mohali

ਮੋਹਾਲੀ ਵਿਖੇ ਕਿਸਾਨਾਂ ਦੇ ਪੱਕੇ ਮੋਰਚੇ ‘ਚ ਪਹੁੰਚੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ

ਚੰਡੀਗੜ੍ਹ 18 ਮਈ 2022: ਪੰਜਾਬ ਸਰਕਾਰ ਅਤੇ ਕਿਸਾਨਾਂ ‘ਚ ਵਿਚਾਲੇ ਅੱਜ ਅਹਿਮ ਮੀਟਿੰਗ ਹੋਈ | ਇਸਦੇ ਚੱਲਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੰਗਾਂ ‘ਤੇ ਸਹਿਮਤੀ ਬਣਨ ਤੋਂ ਬਾਅਦ ਕਿਸਾਨਾਂ ਦਾ ਪੱਕਾ ਮੋਰਚਾ ਚੁਕਵਾਉਣ ਲਈ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਪੱਕੇ ਧਰਨੇ ਵਾਲੀ ਜਗ੍ਹਾ ‘ਤੇ ਪਹੁੰਚੇ ਚੁੱਕੇ ਹਨ।

ਇਸ ਦੌਰਾਨ ਕੁਲਦੀਪ ਧਾਲੀਵਾਲ ਵਲੋਂ ਸਹਿਮਤੀ ਬਣੀਆਂ ਮੰਗਾਂ ਤੋਂ ਕਿਸਾਨਾਂ ਨੂੰ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਦੌਰਾਨ ਉਨ੍ਹਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਹੁਣ ਕਿਸਾਨਾਂ ਨੂੰ ਧਰਨੇ ਲਾਉਣ ਦੀ ਲੋੜ ਨਹੀਂ ਪਵੇਗੀ। ਕੁਲਦੀਪ ਸਿੰਘ ਧਾਲੀਵਾਲ ਦਾ ਕਹਿਣਾ ਹੈ ਕਿ ਮਾਨ ਸਰਕਾਰ ਨੂੰ ਸਮਾਂ ਦਿਓ ਕਰਜ਼ਾ ਮੁਆਫ਼ੀ ਨਹੀਂ ਕਰਜ਼ਾ ਮੁਕਤੀ ਹੋਵੇਗੀ।

ਇਸ ਮੌਕੇ ‘ਤੇ ਉਨ੍ਹਾਂ ਕਿਹਾ ਕਿ ਜਿਨ੍ਹਾਂ ਨੇ ਜ਼ਮੀਨਾਂ ਨੂੰ ਆਬਾਦ ਕੀਤਾ ਉਨ੍ਹਾਂ ਨੂੰ ਵੱਖਰੇ ਤੌਰ ‘ਤੇ ਵਿਚਾਰਿਆ ਜਾਵੇਗਾ ਅਤੇ ਸੂਬਾ ਸਰਕਾਰ ਵਲੋਂ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਚਲਾਈ ਮੁਹਿੰਮ ਜਾਰੀ ਰਹੇਗੀ | ਉਨ੍ਹਾਂ ਕਿਹਾ ਕਿ ਗੰਨੇ ਦੀ ਬਕਾਇਆ ਰਾਸ਼ੀ ਜਾਰੀ ਕੀਤੀ ਜਾਏਗੀ | ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸਮਾਂ ਦਿੱਤਾ ਜਾਵੇ ਤਾਂ ਜੋ ਕਿਸਾਨਾਂ ਦੇ ਸਾਰੇ ਮਸਲਿਆਂ ਨੂੰ ਹਾਲ ਕੀਤਾ ਜਾ ਸਕੇ |