Site icon TheUnmute.com

ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਨਵ-ਨਿਯੁਕਤ 10 ਸਟੈਨੋ-ਟਾਈਪਿਸਟਾਂ ਨੂੰ ਨਿਯੁਕਤੀ ਵੰਡੇ

Laljit Singh Bhullar

ਚੰਡੀਗੜ੍ਹ, 30 ਜੁਲਾਈ 2024: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ (Laljit Singh Bhullar) ਨੇ ਅੱਜ ਵਿਭਾਗ ‘ਚ ਨਵ-ਨਿਯੁਕਤ 10 ਸਟੈਨੋ-ਟਾਈਪਿਸਟਾਂ ਨੂੰ ਨਿਯੁਕਤੀ ਵੰਡੇ | ਲਾਲਜੀਤ ਸਿੰਘ ਭੁੱਲਰ ਨੇ ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਨਵੇਂ ਭਰਤੀ ਹੋਏ ਨਵੇਂ ਮੁਲਾਜ਼ਮਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਲੋੜਵੰਦ ਵਿਅਕਤੀਆਂ ਤੱਕ ਪਹੁੰਚਣ ਲਈ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹੁਣ ਤੱਕ 42,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ |

Exit mobile version