ਚੰਡੀਗੜ੍ਹ, 8 ਨਵੰਬਰ 2024: ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਯੂਨੀਵਰਸਿਟੀ (Panjab University) ਸੈਨੇਟ ਚੋਣਾਂ ਨਾ ਕਰਵਾਉਣ ਨੂੰ ਲੈ ਕੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਚਿੱਠੀ ਲਿਖੀ ਹੈ | ਜਿਕਰਯੋਗ ਹੈ ਕਿ ਉਪ ਰਾਸ਼ਟਰਪਤੀ ਜਗਦੀਪ ਧਨਖੜ ਪੰਜਾਬ ਯੂਨੀਵਰਸਿਟੀ ਦੇ ਚਾਂਸਲਰ ਵੀ ਹਨ |
ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਕੇਂਦਰ ਸਰਕਾਰ ‘ਤੇ ਦੋਸ਼ ਲਾਇਆ ਹੈ ਕਿ ਕੇਂਦਰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਖ਼ਤਮ ਕਰਨ ਦੀਆਂ ਲਗਾਤਾਰ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਕਰ ਰਹੀ ਹੈ | ਜਿਸ ਨੂੰ ਕਿਸੇ ਵੀ ਹਾਲਤ ‘ਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ । ਮੀਤ ਹੇਅਰ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਦਾ ਮਾਣ-ਸਨਮਾਨ ਬਰਕਰਾਰ ਰੱਖਣ ਲਈ ਹਰ ਫਰੰਟ ’ਤੇ ਸੰਘਰਸ਼ ਜਾਰੀ ਰੱਖਣਗੇ।
Read more: CM ਭਗਵੰਤ ਮਾਨ ਦੀ ਚਿਤਾਵਨੀ, ਕਿਹਾ-“ਮੇਰੇ ਕੋਲ ਬਾਡੀਆਂ ਦਾ ਨਹੀਂ, ਕੱਲੇ-ਕੱਲੇ ਨਟ ਦਾ ਹਿਸਾਬ ਪਿਆ”
ਮੀਤ ਹੇਅਰ ਨੇ ਕਿਹਾ ਕਿ ਪਿਛਲੇ ਸਮੇਂ ‘ਚ ਵੀ ਕੇਂਦਰ ਸਰਕਾਰ ਨੇ ਪੰਜਾਬ ਯੂਨੀਵਰਸਿਟੀ (Panjab University) ਚੰਡੀਗੜ੍ਹ ਨੂੰ ਪੰਜਾਬ ਤੋਂ ਵੱਖ ਕਰਕੇ ਯੂਨੀਵਰਸਿਟੀ ਦਾ ਕੇਂਦਰੀਕਰਣ ਕਰਨ ਦਾ ਯਤਨ ਕੀਤਾ ਸੀ, ਜਿਸ ਖ਼ਿਲਾਫ਼ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਫੈਸਲਾਕੁੰਨ ਸੰਘਰਸ਼ ਕੀਤਾ ਸੀ ਅਤੇ ਕੇਂਦਰ ਨੂੰ ਕਦਮ ਪਿੱਛੇ ਚੁੱਕਣ ਲਈ ਮਜਬੂਰ ਕੀਤਾ ਸੀ। ਉਸ ਸਮੇਂ ਪੰਜਾਬ ਅਸੈਂਬਲੀ ਵਿੱਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਕੇਂਦਰੀਕਰਨ ਵਿਰੁੱਧ ਮਤਾ ਵੀ ਪਾਸ ਕੀਤਾ ਗਿਆ ਸੀ।
ਐੱਮਪੀ ਮੀਤ ਹੇਅਰ ਨੇ ਦੋਸ਼ ਲਾਇਆ ਕਿ ਹੁਣ ਮੁੜ ਯੂਨੀਵਰਸਿਟੀ ਦਾ ਸੰਚਾਲਨ ਕਰਨ ਵਾਲੀ ਸੈਨੇਟ ਦੀਆਂ ਚੋਣਾਂ ਨਾ ਕਰਵਾ ਕੇ ਲੋਕਤੰਤਰ ਦਾ ਗਲਾ ਘੁੱਟਿਆ ਜਾ ਰਿਹਾ ਹੈ। ਮੀਤ ਹੇਅਰ ਨੇ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਮੁੱਦਿਆਂ ‘ਤੇ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੀਤ ਹੇਅਰ ਤੋਂ ਇਸ ਮਾਮਲੇ ‘ਚ ਤੁਰੰਤ ਦਖਲ ਦੇਣ ਦੀ ਮੰਗ ਕੀਤੀ ਹੈ।
ਐੱਮਪੀ ਮੀਤ ਹੇਅਰ ਨੇ ਉਪ ਰਾਸ਼ਟਰਪਤੀ ਨੂੰ ਲਿਖੇ ਪੱਤਰ ‘ਚ ਕਿਹਾ ਕਿ ‘ਪੰਜਾਬ ਯੂਨੀਵਰਸਿਟੀ ਸਾਡੀ ਵਿਰਾਸਤ ਹੈ ਅਤੇ ਇਸ ‘ਤੇ ਕੋਈ ਵੀ ਹਮਲਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪੰਜਾਬ ਯੂਨੀਵਰਸਿਟੀ ਦਾ ਇਤਿਹਾਸ ਦੇਸ਼ ਦੀ ਆਜ਼ਾਦੀ ਤੋਂ ਪਹਿਲਾਂ ਦਾ ਹੈ, ਇਹ ਪੰਜਾਬ ਦਾ ਤਾਜ ਹੈ। ਇਸ ਲਈ ਮੈਂ ਬੇਨਤੀ ਕਰਦਾ ਹਾਂ ਕਿ ਯੂਨੀਵਰਸਿਟੀ ਸੈਨੇਟ ਦੀਆਂ ਚੋਣਾਂ ਤੁਰੰਤ ਕਰਵਾਈਆਂ ਜਾਣ।”