Site icon TheUnmute.com

Parakram Diwas: ਪਰਾਕ੍ਰਮ ਦਿਵਸ ‘ਤੇ ਹਰਿਆਣਾ ਕੈਬਨਿਟ ਵੱਲੋਂ ਨੇਤਾਜੀ ਸੁਭਾਸ਼ ਚੰਦਰ ਬੋਸ ਨੂੰ ਸ਼ਰਧਾਂਜਲੀ ਭੇਂਟ

Parakram Diwas

ਚੰਡੀਗੜ੍ਹ, 23 ਜਨਵਰੀ 2025: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਅੱਜ ਹੋਈ ਮੰਤਰੀ ਮੰਡਲ ਦੀ ਬੈਠਕ ਤੋਂ ਪਹਿਲਾਂ ਪਰਾਕ੍ਰਮ ਦਿਵਸ (Parakram Diwas) ਦੇ ਮੌਕੇ ‘ਤੇ ਨੇਤਾਜੀ ਸੁਭਾਸ਼ ਚੰਦਰ ਬੋਸ (Netaji Subhash Chandra Bose)ਦੀ ਤਸਵੀਰ ‘ਤੇ ਫੁੱਲ ਮਾਲਾਵਾਂ ਭੇਟ ਕੀਤੀਆਂ ਗਈਆਂ ਅਤੇ ਉਨ੍ਹਾਂ ਨੇ ਨੂੰ ਸਰਧਾਂਜਲੀ ਭੇਂਟ ਕੀਤੀ |

ਮੰਤਰੀ ਮੰਡਲ ਦੀ ਬੈਠਕ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨੇਤਾ ਜੀ (Netaji Subhash Chandra Bose) ਇੱਕ ਮਹਾਨ ਆਜ਼ਾਦੀ ਘੁਲਾਟੀਏ ਸਨ ਅਤੇ ਭਾਰਤ ਦੀ ਆਜ਼ਾਦੀ ‘ਚ ਉਨ੍ਹਾਂ ਦਾ ਮਹੱਤਵਪੂਰਨ ਯੋਗਦਾਨ ਸੀ।

ਇੱਕ ਸਵਾਲ ਦੇ ਜਵਾਬ ‘ਚ ਮੁੱਖ ਮੰਤਰੀ ਨਾਇਬ ਸੈਣੀ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਚੋਣ ਮਨੋਰਥ ਪੱਤਰ ‘ਚ ਕੀਤੇ ਵਾਅਦਿਆਂ ਨੂੰ ਇੱਕ-ਇੱਕ ਕਰਕੇ ਪੂਰਾ ਕਰਨ ਦਾ ਕੰਮ ਕੀਤਾ ਜਾ ਰਿਹਾ ਹੈ। ਇਸੇ ਕ੍ਰਮ ‘ਚ ਔਰਤਾਂ ਲਈ ਲਾਡੋ ਲਕਸ਼ਮੀ ਯੋਜਨਾ ਦੀ ਰੂਪ-ਰੇਖਾ ਤਿਆਰ ਕੀਤੀ ਜਾ ਰਹੀ ਹੈ। ਇਸ ਬਾਰੇ ਪੂਰੀ ਜਾਣਕਾਰੀ ਆਉਣ ਵਾਲੇ ਰਾਜ ਬਜਟ ‘ਚ ਦਿੱਤੀ ਜਾਵੇਗੀ ਅਤੇ ਬਜਟ ਪ੍ਰਬੰਧ ਕੀਤਾ ਜਾਵੇਗਾ।

ਦਿੱਲੀ ਵਿਧਾਨ ਸਭਾ ਚੋਣਾਂ ਸੰਬੰਧੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਦਿੱਲੀ ਦੇ ਲੋਕਾਂ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਪ੍ਰਤੀ ਗੁੱਸਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅੱਜ ਵੀ ਦਿੱਲੀ ਦੇ ਮੰਤਰੀ ਸ਼ਰਾਬ ਨੀਤੀ ਦੀ ਗੱਲ ਕਰਦੇ ਹਨ, ਜਦੋਂ ਕਿ ਹਰਿਆਣਾ ਸਰਕਾਰ ਦੀ ਨੀਤੀ ਵਿਕਾਸ ਦੀ ਨੀਤੀ ਹੈ। ਹਰਿਆਣਾ ‘ਚ ਗਰੀਬ ਪਰਿਵਾਰਾਂ ਦੇ ਬੱਚੇ ਬਿਨਾਂ ਕਿਸੇ ਪਰਚੀ ਜਾਂ ਖਰਚੇ ਦੇ ਐਚਸੀਐਸ ਅਫਸਰ ਬਣ ਰਹੇ ਹਨ।

Read More: Netaji Subhas Chandra Bose Jayanti 2025: ਭਾਰਤ ਦੇ ਨਾਇਕ ਨੇਤਾ ਜੀ ਸੁਭਾਸ਼ ਚੰਦਰ ਬੋਸ ਨੂੰ ਸ਼ਰਧਾਂਜਲੀ

Exit mobile version