G-20 summit

ਜੀ-20 ਸੰਮੇਲਨ ਸੰਬੰਧੀ ਪੈਰਾਮਿਲਟਰੀ ਫੋਰਸ ਤੇ ਅੰਮ੍ਰਿਤਸਰ ਪੁਲਿਸ ਨੇ ਕੱਢਿਆ ਫਲੈਗ ਮਾਰਚ

ਅੰਮ੍ਰਿਤਸਰ, 16 ਮਾਰਚ 2023: ਅੰਮ੍ਰਿਤਸਰ ਵਿੱਚ ਹੋ ਰਹੇ ਜੀ-20 ਸੰਮੇਲਨ (G-20 summit) ਅੰਮ੍ਰਿਤਸਰ ਵਿੱਚ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਇਸਦੇ ਨਾਲ ਹੀ ਜਗ੍ਹਾ-ਜਗ੍ਹਾ ਦੇ ਉੱਤੇ ਭਾਰੀ ਪੁਲਿਸ ਫੋਰਸ ਦੀ ਤਾਇਨਾਤ ਕੀਤੀ ਗਈ ਅਤੇ ਇਸ ਸ਼ਹਿਰ ‘ਚ ਜਗ੍ਹਾ-ਜਗ੍ਹਾ ‘ਤੇ ਫਲੈਗ ਮਾਰਚ ਵੀ ਕੱਢੇ ਜਾ ਰਹੇ ਹਨ ਤਾਂ ਜੋ ਕਿ ਅੰਮ੍ਰਿਤਸਰ ਵਿੱਚ ਰਹਿਣ ਵਾਲੇ ਲੋਕਾਂ ਨੂੰ ਅਮਨ-ਕਾਨੂੰਨ ਅਤੇ ਸੁਰੱਖਿਆ ਕਾਇਮ ਰਾਖੀ ਜਾ ਸਕੇ | ਅੱਜ ਅੰਮ੍ਰਿਤਸਰ ਦੇ ਵਿੱਚ ਭਾਰੀ ਪੁਲਿਸ ਫੋਰਸ ਵੀ ਤਾਇਨਾਤ ਕੀਤੀ ਗਈ ਹੈ|

Amritsar

ਆਗਾਮੀ ਦਿਨਾਂ ਵਿੱਚ ਹੋਣ ਵਾਲੇ ਜੀ-20 ਸੰਮੇਲਨ (G-20 summit) ਨੂੰ ਮੁੱਖ ਰੱਖਦੇ ਹੋਏ ਸ਼ਹਿਰ ਵਿੱਚ ਅੰਮ੍ਰਿਤਸਰ ਸਮੇਤ ਪੈਰਾਮਿਲਟਰੀ ਫੋਰਸ ਵੱਲੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆ ਵਿੱਚ ਫਲੈਗ ਮਾਰਚ ਕੱਢੇ ਜਾ ਰਹੇ ਹਨ | ਡਾ. ਮਹਿਤਾਬ ਸਿੰਘ, ਆਈ.ਪੀ.ਐਸ, ਏ.ਡੀ.ਸੀ.ਪੀ ਸਿਟੀ-1, ਅੰਮ੍ਰਿਤਸਰ ਦੀ ਅਗਵਾਈ ਹੇਠ ਸੁਰਿੰਦਰ ਸਿੰਘ ਪੀ.ਪੀ.ਐਸ, ਏ.ਸੀ.ਪੀ ਸੈਂਟਰਲ, ਅੰਮ੍ਰਿਤਸਰ,ਮੁੱਖ ਅਫ਼ਸਰ ਈ-ਡਵੀਜ਼ਨ ਅਤੇ ਮੁੱਖ ਅਫ਼ਸਰ ਗੇਟ ਹਕੀਮਾਂ ਸਮੇਤ ਪੈਰਾਮਿਲਟਰੀ ਫੋਰਸ ਵੱਲੋਂ ਹਾਲ ਗੇਟ ਤੋਂ ਸ਼ੁਰੂ ਕਰਕੇ ਵਿਰਾਸਤੀ ਮਾਰਗ, ਕਟੜਾ ਜੈਮਲ ਸਿੰਘ ਆਦਿ ਇਲਾਕਿਆ ਵਿੱਚ ਫਲੈਗ ਮਾਰਚ ਕੱਢਿਆ ਗਿਆ ਹੈ |

Scroll to Top