TheUnmute.com

ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਲਈ ਚੰਡੀਗੜ੍ਹ ਰਵਾਨਾ ਹੋਏ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

ਚੰਡੀਗ੍ਹੜ 04 ਜੂਨ 2022: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰ ਸਕਦੇ ਹਨ। ਦੱਸ ਦੇਈਏ ਕੇ ਉਹ ਚੰਡੀਗੜ੍ਹ ਲਈ ਰਵਾਨਾ ਹੋ ਗਏ ਹਨ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਉਹ ਅੱਜ ਸ਼ਾਮ ਕਰੀਬ 5 ਵਜੇ ਅਮਿਤ ਸ਼ਾਹ ਨਾਲ ਮੁਲਾਕਾਤ ਕਰ ਸਕਦੇ ਹਨ। ਗ੍ਰਹਿ ਮੰਤਰੀ ਅਮਿਤ ਸ਼ਾਹ

ਦਰਅਸਲ ਵੀਰਵਾਰ ਨੂੰ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਆਪਣੇ ਪੁੱਤ ਦੇ ਕਤਲ ਦੀ ਕੇਂਦਰੀ ਏਜੰਸੀ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਸੀ। ਮੂਸੇਵਾਲਾ ਦੇ ਮਾਪਿਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਪੁੱਤਰ ਦੇ ਕੇਸ ਵਿੱਚ ਸੀਬੀਆਈ ਅਤੇ ਹੋਰ ਕੇਂਦਰੀ ਏਜੰਸੀਆਂ ਦਾ ਵੀ ਸਹਿਯੋਗ ਲਿਆ ਜਾਣਾ ਚਾਹੀਦਾ ਹੈ।

Exit mobile version